ਸੰਗਰਾਂਦ ਦਾ ਦਿਹਾੜਾ ਮਨਾਇਆ
ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸੰਗਰਾਂਦ ਦਾ ਪਵਿੱਤਰ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਿ
Publish Date: Fri, 14 Jan 2022 03:07 PM (IST)
Updated Date: Fri, 14 Jan 2022 03:07 PM (IST)
ਹਰਮਿੰਦਰ ਸਿੰਘ ਪਿੰਟੂ, ਨਵਾਂਸ਼ਹਿਰ : ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸੰਗਰਾਂਦ ਦਾ ਪਵਿੱਤਰ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮਾਘ ਮਹੀਨੇ ਦੀ ਅਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਹੈੱਡ ਗੰ੍ਥੀ ਭਾਈ ਜਸਵਿੰਦਰ ਸਿੰਘ, ਭਾਈ ਜੋਬਨਪ੍ਰਰੀਤ ਸਿੰਘ ਨੇ ਮਾਘ ਮਹੀਨੇ ਦੀ ਅਰੰਭਤਾ ਦਾ ਸ਼ਬਦ 'ਮਾਘ ਮਜਨ ਸੰਘ ਸਾਧੂਆਂ ਧੂੜੀ ਕਰ ਇਸ਼ਨਾਨ ਦਾ ਪੜਿ੍ਹਆ' ਅਤੇ ਕਥਾ ਕੀਤੀ। ਉਪਰੰਤ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ। ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਮੱਖਣ ਸਿੰਘ ਗਰੇਵਾਲ, ਤਰਲੋਕ ਸਿੰਘ ਸੇਠੀ, ਜਸਪਾਲ ਸਿੰਘ ਕੋਹਲੀ, ਸੁਖਵਿੰਦਰ ਸਿੰਘ ਥਾਂਦੀ, ਹਰਵਿੰਦਰ ਸਿੰਘ, ਹਰਜਾਪ ਸਿੰਘ, ਸੇਵਾਦਾਰ ਪਰਮਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵੀ ਹਾਜ਼ਰ ਸਨ।