ਹਾਈਟੈੱਕ ਨਾਕੇ ਦੌਰਾਨ ਵਾਹਨਾਂ ਦੀ ਕੀਤੀ ਚੈਕਿੰਗ
ਹਾਈਟੈਕ ਨਾਕਾ ਆਂਸਰੋਂ ਤੇ ਸਬ ਇੰਸਪੈਕਟਰ ਸਤਨਾਮ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ ਵਾਹਨਾਂ ਦੀ ਚੈਕਿੰਗ।
Publish Date: Thu, 27 Nov 2025 04:59 PM (IST)
Updated Date: Thu, 27 Nov 2025 05:02 PM (IST)

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ : ਐੱਸਐੱਸਪੀ ਨਵਾਂਸ਼ਹਿਰ ਤੁਸ਼ਾਰ ਗੁਪਤਾ ਦੇ ਆਦੇਸ਼ਾਂ ਅਨੁਸਾਰ ਮਾੜੇ ਨਸਰਾਂ ਤੇ ਨੱਥ ਪਾਉਣ ਲਈ ਅਤੇ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਹਾਈਟੈਕ ਨਾਕਾ ਆਸਰੋਂ ਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਤਨਾਮ ਸਿੰਘ ਥਾਣਾ ਇੰਚਾਰਜ ਪੋਜੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਸਐੱਸਪੀ ਸਾਹਿਬ ਦੇ ਹੁਕਮਾਂ ਅਨੁਸਾਰ ਹਾਈਟੈਕ ਆਸਰੋਂ ਨਾਕੇ ਤੇ ਪੁਲਿਸ ਪਾਰਟੀ ਨਾਲ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸੰਗਤਾਂ ਦਾ ਇਸ ਰੋਡ ਤੇ ਬਹੁਤ ਜ਼ਿਆਦਾ ਆਵਾਜਾਈ ਹੋਣ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਅੱਜ ਨਾਕਾ ਲਾ ਕੇ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਸੰਵੇਦਨਸ਼ੀਲ ਪੁਆਇੰਟਾਂ ’ਤੇ ਨਾਕੇ ਲਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਇਲਾਕੇ ਦੇ ਲੋਕਾਂ ਨੇ ਐੱਸਐੱਸਪੀ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਪੁਲਿਸ ਪਾਰਟੀ ਵੱਲੋਂ ਕੀਤੇ ਗਏ ਇਸ ਪ੍ਰਬੰਧ ਦੀ ਪ੍ਰਸ਼ੰਸਾ ਕੀਤੀ ਗਈ। ਨਾਲ ਹੀ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਇਲਾਕੇ ਵਿੱਚ ਸ਼ੱਕੀ ਜਾਂ ਲਾਵਾਰਿਸ ਸਮਾਨ ਪਿਆ ਦਿਖਾਈ ਦਿੰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।