‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’: ਸ਼ਰਧਾਲੂਆਂ ਦਾ ਜਥਾ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਉਸ ਸਮੇਂ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਜਦੋਂ ਪਿੰਡ ਸੂਰਾਪੁਰ ਤੋਂ 48 ਸ਼ਰਧਾਲੂਆਂ ਦਾ ਇੱਕ ਜੱਥਾ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਦੁਰਗਿਆਣਾ ਮੰਦਰ, ਜ਼ਲ੍ਹਿਆਂ ਵਾਲਾ ਬਾਗ਼, ਸ੍ਰੀ ਦਰਬਾਰ ਸਾਹਿਬ, ਵਾਹਗਾ ਬਾਰਡਰ, ਰਾਮ ਤੀਰਥ ਦੇ ਦਰਸ਼ਨਾਂ ਲਈ ਰਵਾਨਾ ਹੋਇਆ।
Publish Date: Sat, 02 May 2026 04:01 PM (IST)
Updated Date: Sat, 02 May 2026 04:05 PM (IST)
ਸੁਖਦੇਵ ਸਿੰਘ ਪਨੇਸਰ, ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਾਠਗੜ੍ਹ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਉਸ ਸਮੇਂ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਜਦੋਂ ਪਿੰਡ ਸੂਰਾਪੁਰ ਤੋਂ 48 ਸ਼ਰਧਾਲੂਆਂ ਦਾ ਇੱਕ ਜੱਥਾ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਦੁਰਗਿਆਣਾ ਮੰਦਰ, ਜ਼ਲ੍ਹਿਆਂ ਵਾਲਾ ਬਾਗ਼, ਸ੍ਰੀ ਦਰਬਾਰ ਸਾਹਿਬ, ਵਾਹਗਾ ਬਾਰਡਰ, ਰਾਮ ਤੀਰਥ ਦੇ ਦਰਸ਼ਨਾਂ ਲਈ ਰਵਾਨਾ ਹੋਇਆ।
ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਆਪ ਦੇ ਯੂਥ ਆਗੂ ਕਰਨਵੀਰ ਕਟਾਰੀਆ ਨੇ ਯਾਤਰੀਆਂ ਨੂੰ ਸ਼ੁੱਭ-ਕਾਮਨਾਵਾਂ ਦਿੱਤੀਆਂ ਅਤੇ ਯਾਤਰੀਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਸਮੇਂ ਰਾਮ ਸ਼ਾਹ ਵਾਇਸ ਚੇਅਰਮੈਨ ਪੀਏਡੀਬੀ ਬਲਾਚੌਰ, ਰਾਜ ਕੁਮਾਰ ਚੇਚੀ, ਸ਼ੌਂਕੀ ਭੂੰਬਲਾ ਬਲਾਕ ਪ੍ਰਧਾਨ ਨੇ ਕਿਹਾ ਕਿ ਬਹੁਤ ਸਾਰੇ ਬਜ਼ੁਰਗ ਅਜਿਹੇ ਹਨ ਜੋ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਾਰਨ ਤੀਰਥ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਪਾਉਂਦੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਇਸ ਭਾਵਨਾ ਨੂੰ ਸਮਝਦੇ ਹੋਏ ਇਹ ਮੁਫ਼ਤ ਯਾਤਰਾ ਸ਼ੁਰੂ ਕੀਤੀ ਹੈ। ਯਾਤਰਾ ’ਤੇ ਰਵਾਨਾ ਹੋਣ ਸਮੇਂ ਬਜ਼ੁਰਗਾਂ ਦੇ ਚਿਹਰਿਆਂ ’ਤੇ ਅਲੌਕਿਕ ਖੁਸ਼ੀ ਸਾਫ਼ ਨਜ਼ਰ ਆ ਰਹੀ ਸੀ। ਇਹ ਧਾਰਮਿਕ ਯਾਤਰਾ ਤਿੰਨ ਦਿਨਾਂ ਦੀ ਹੋਵੇਗੀ। ਕੋਆਰਡੀਨੇਟਰ ਦਿਨੇਸ਼ ਕੁਮਾਰ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਆਰਡੀ ਹੋਟਲ ਅੰਮ੍ਰਿਤਸਰ ਵਿਖੇ ਰਿਹਾਇਸ਼ ਤੇ ਖਾਣ-ਪੀਣ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਹੈ।