ਮਨੁੱਖੀ ਅਧਿਕਾਰ ਦਿਵਸ ਮੌਕੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ
ਮਨੁੱਖੀ ਅਧਿਕਾਰ ਦਿਵਸ ਮੌਕੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ।
Publish Date: Fri, 12 Dec 2025 04:09 PM (IST)
Updated Date: Fri, 12 Dec 2025 04:12 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਮਨੁੱਖੀ ਅਧਿਕਾਰ ਜਾਗ੍ਰਤੀ ਮੰਚ ਸੋਸਾਇਟੀ ਨਵਾਂਸ਼ਹਿਰ ਦੇ ਬਾਬਾ ਵਜੀਦ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸਲੋਹ ਰੋਡ ਨਵਾਂਸ਼ਹਿਰ ਵਿਖੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਇੰਟਰਨੈਸ਼ਨਲ ਮਨੁੱਖੀ ਅਧਿਕਾਰ ਦਿਵਸ ਮੌਕੇ ਕਰਵਾਏ। ਸੋਸਾਇਟੀ ਵੱਲੋਂ ਬੱਚਿਆਂ ਨੂੰ ਪ੍ਰਸੰਸਾ ਪੱਤਰ ਦਿੱਤੇ ਗਏ। ।ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਨੇ ਦੱਸਿਆ ਕਿ ਅਧਿਕਾਰਾਂ ਦੇ ਨਾਲ-ਨਾਲ ਸਾਨੂੰ ਆਪਣੇ ਫਰਜ਼ਾਂ ਦਾ ਵੀ ਪਾਲਣ ਕਰਨਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਹਰ ਸਾਲ 10 ਦਸੰਬਰ ਨੂੰ ਮਨਾਇਆ ਜਾਂਦਾ ਹੈ। ।ਇਸ ਮੌਕੇ ਸਕੂਲ ਦੇ ਪ੍ਰਿੰ. ਜਸਵੀਰ ਸਿੰਘ ਹੋਰਾਂ ਨੇ ਸੁਸਾਇਟੀ ਵੱਲੋਂ ਕੀਤੇ ਗਏ ਸ਼ਲਾਘਾਯੋਗ ਕੰਮ ਦੀ ਪ੍ਰਸ਼ੰਸਾ ਕੀਤੀ ਅਤੇ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰ. ਜਸਬੀਰ ਸਿੰਘ, ਕਮਲ, ਸੰਦੀਪ ਕੌਰ, ਸੁਰਜੀਤ ਕੌਰ, ਸੁਖਜਿੰਦਰ ਸਿੰਘ, ਰੇਖਾ, ਬੰਦਨਾ, ਅੰਜੂ, ਆਸੂ ਅਤੇ ਨਵਜੀਤ ਸਿੰਘ ਆਦਿ ਹਾਜਰ ਸਨ।