ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋਰਿੰਡਾ ਦੇ ਸਕੂਲ ਆਫ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਤੇ ਉਨਾਂ ਵੱਲੋਂ ਸਕੂਲ ਦੀ ਪਿੰ੍ਸੀਪਲ ਸਤਿੰਦਰ ਪਾਲ ਕੌਰ ਹੀਰਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ, ਅਤੇ ਸਕੂਲ ਵਿੱਚ ਅਧਿਆਪਕਾਂ ਦੀ ਕਮੀ ਤੇ ਵਿਦਿਆਰਥੀਆਂ ਨੂੰ ਸਕੂਲ ਆਉਣ ਜਾਣ ਸਮੇਂ ਆਉਣ ਵਾਲੀਆਂ ਮੁਸ਼ਕਿਲਾਂ ਤੇ ਸਕੂਲ ਵਿਚਲੀਆਂ ਕਮੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ।

ਜੋਲੀ ਸੂਦ, ਮੋਰਿੰਡਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋਰਿੰਡਾ ਦੇ ਸਕੂਲ ਆਫ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਤੇ ਉਨਾਂ ਵੱਲੋਂ ਸਕੂਲ ਦੀ ਪਿੰ੍ਸੀਪਲ ਸਤਿੰਦਰ ਪਾਲ ਕੌਰ ਹੀਰਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ, ਅਤੇ ਸਕੂਲ ਵਿੱਚ ਅਧਿਆਪਕਾਂ ਦੀ ਕਮੀ ਤੇ ਵਿਦਿਆਰਥੀਆਂ ਨੂੰ ਸਕੂਲ ਆਉਣ ਜਾਣ ਸਮੇਂ ਆਉਣ ਵਾਲੀਆਂ ਮੁਸ਼ਕਿਲਾਂ ਤੇ ਸਕੂਲ ਵਿਚਲੀਆਂ ਕਮੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਤੌਰ 'ਤੇ ਕਿਹਾ ਕਿ ਉਹ ਸਕੂਲ ਵਿੱਚ ਕਿਸੇ ਵੀ ਤਰਾਂ੍ਹ ਦਾ ਕੋਈ ਛਾਪਾ ਮਾਰਨ ਜਾਂ ਕਿਸੇ ਵੀ ਅਧਿਆਪਕ ਨੂੰ ਮੁਅੱਤਲ ਕਰਨ ਨਹੀ ਆਏ ਸਗੋਂ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਜਮੀਨੀ ਪੱਧਰ 'ਤੇ ਜਾਣਨ ਲਈ ਉਚੇਚੇ ਤੌਰ 'ਤੇ ਇੱਥੇ ਪਹੁੰਚੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਕੂਲੀ ਅਧਿਆਪਕਾਂ ਤੋਂ ਭਵਿੱਖ ਵਿੱਚ ਕੋਈ ਵੀ ਗੈਰ ਵਿਦਿਅਕ ਕੰਮ ਨਹੀਂ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰ੍ਸੀਪਲਾਂ ਤੋਂ ਸਿਰਫ ਸਕੂਲ ਤੇ ਅਧਿਆਪਕਾਂ ਦੀ ਸੁਪਰਵੀਜ਼ਨ ਦਾ ਹੀ ਕੰਮ ਲਿਆ ਜਾਵੇਗਾ। ਉਨਾਂ ਦੱਸਿਆ ਕਿ ਸਕੂਲ ਦੇ ਹੋਰ ਕੰਮਾਂ ਲਈ ਸਰਕਾਰ ਵੱਲੋਂ ਜਿੱਥੇ ਕੈਂਪਸ ਮੈਨੇਜਰ ਭਰਤੀ ਕੀਤੇ ਗਏ ਹਨ ਉੱਥੇ ਹੀ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸੁਰੱਖਿਆ ਗਾਰਦ ਮੁਹਈਆ ਕਰਵਾਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਛੱਡੀਆਂ ਗਈਆਂ ਕਮੀਆਂ ਨੂੰ ਆਪ ਸਰਕਾਰ ਵੱਲੋਂ ਪੂਰਾ ਕੀਤਾ ਜਾਵੇਗਾ ਅਤੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਦੇਸ਼ ਭਰ ਦੇ ਸਕੂਲਾਂ ਤੋਂ ਨੰਬਰ ਇੱਕ ਸਕੂਲ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਆਈਪੀਐੱਸ ਆਈਏਐੱਸ ਜਾਂ ਇਸਰੋ ਵਿੱਚ ਜਾਣਾ ਚਾਹੁੰਦੇ ਨੇ ਅਤੇ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਇਨ੍ਹਾਂ ਟੀਚਿਆਂ ਨੂੰ ਹਾਸਿਲ ਕਰਨ ਲਈ ਵਿਦਿਅਕ ਮਾਹੌਲ ਮੁਹਈਆ ਕਰਾਉਣ ਲਈ ਪੂਰੀ ਤਰਾਂ੍ਹ ਵਚਨਬੱਧ ਹੈ।
ਉਨ੍ਹਾਂ ਸ੍ਰੀ ਚਮਕੌਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਹੋਣ ਵਾਲੇ ਵੱਡੇ ਤੇ ਛੋਟੇ ਸਾਹਿਬਜ਼ਾਦਿਆਂ ਸਮੇਤ ਸਮੂਹ ਸਿੰਘਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵੱਲੋਂ ਦਿੱਤੀਆਂ ਕੁਰਬਾਨੀਆਂ ਨੇ ਪੰਜਾਬੀਆਂ ਨੂੰ ਜ਼ਬਰ ਤੇ ਜ਼ੁਲਮ ਵਿਰੁੱਧ ਲੜਨਾ ਅਤੇ ਅਣਖ ਨਾਲ ਜੀਣਾ ਸਿਖਾਇਆ ਹੈ। ਇਸ ਮੌਕੇ ਪੱਤਰਕਾਰਾਂ ਵੱਲੋਂ ਮੁੱਖ ਮੰਤਰੀ ਦੇ ਧਿਆਨ ਵਿੱਚ ਸਰਕਾਰੀ ਹਸਪਤਾਲ ਮੋਰਿੰਡਾ ਦੀ ਤਰਸਯੋਗ ਹਾਲਤ ਬਾਰੇ ਵੀ ਲਿਆਂਦਾ ਗਿਆ ਪੰ੍ਤੂ ਉਨਾਂ ਇਸ ਦਾ ਕੋਈ ਜਵਾਬ ਨਹੀਂ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਬਿਨਾਂ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਡਾਕਟਰ ਪ੍ਰਰੀਤੀ ਯਾਦਵ, ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ, ਦੀਪਾਂਕਰ ਗਰਗ ਐਸਡੀਐਮ ਮੋਰਿੰਡਾ, ਮਨਿੰਦਰ ਸਿੰਘ ਸਿੱਧੂ ਤਹਿਸੀਲਦਾਰ ਮੋਰਿੰਡਾ, ਮਨਜੀਤ ਸਿੰਘ ਅੌਲਖ ਡੀਐੱਸਪੀ ਮੋਰਿੰਡਾ, ਸਿਕੰਦਰ ਸਿੰਘ ਸਹੇੜੀ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ, 'ਆਪ' ਦੇ ਸੀਨੀਅਰ ਆਗੂ ਕੁਲਦੀਪ ਸਿੰਘ ਖੇੜੀ ,ਆਪ ਦੇ ਜੁਆਇੰਟ ਸਕੱਤਰ ਰਜਿੰਦਰ ਸਿੰਘ ਚੱਕਲਾਂ, ਕਿਸਾਨ ਆਗੂ ਦਲਜੀਤ ਸਿੰਘ ਚਲਾਕੀ ਸਮੇਤ ਵੱਡੀ ਗਿਣਤੀ 'ਚ 'ਆਪ' ਆਗੂ ਅਤੇ ਵਰਕਰ ਹਾਜ਼ਰ ਸਨ।