07ਐਨਐਸਆਰ02ਪੀ ਨਵਾਂਸ਼ਹਿਰ ਚ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰ ਮੁੱਖ ਮੰਤਰੀ ਦੇ ਨਾਂਅ ਏਡੀਸੀ ਨੂੰ ਮੰਗ ਪੱਤਰ ਸੌਂਪਦੇ ਹੋਏ। ਪੰਜਾਬੀ ਜਾਗਰਣ * ਚੋਣਾਂ ਦੌਰਾਨ ਲੋਕਤੰਤਰ ਦੀ ਹੱਤਿਆ ਕਰਨ ਅਤੇ ਹਿੰਸਾ ਭੜਕਾਉਣ ਦੀ ਨਿਖੇਧੀ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਥੋਪੀਆ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿਚ ਹੋਈ। ਰਾਮ ਸਿੰਘ ਸਾਬਕਾ ਬੀਪੀਈਓ ਅਤੇ ਕਿਰਨ ਖੰਨਾ ਦੇ ਸਦੀਵੀ ਵਿਛੋੜੇ ਤੇ ਦੋ ਮਿੰਟ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਪੈਨਸ਼ਨਰਾਂ ਨੇ ਅਪ੍ਰੈਲ ਮਹੀਨੇ ਦੀਆਂ ਪੈਨਸ਼ਨਾਂ ਜਾਰੀ ਨਾ ਕਰਨ ਦੇ ਵਿਰੋਧ ਵਿਚ ਰੋਸ ਜਤਾਉਂਦਿਆਂ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮੀਟਿੰਗ ਦੌਰਾਨ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ, ਕਰਨੈਲ ਸਿੰਘ ਰਾਹੋਂ, ਅਸ਼ੋਕ ਕੁਮਾਰ ਵਿੱਤ ਸਕੱਤਰ, ਕਰਨੈਲ ਸਿੰਘ ਰਾਹੋਂ, ਭਲਵਿੰਦਰ ਪਾਲ, ਸੋਹਣ ਸਿੰਘ ਸੁੱਜੋਵਾਲ, ਜਸਬੀਰ ਸਿੰਘ ਮੰਗੂਵਾਲ, ਪ੍ਰਿੰ. ਇਕਬਾਲ ਸਿੰਘ, ਜਸਵੀਰ ਮੋਰੋਂ, ਰਾਮ ਪਾਲ, ਹਰੀ ਬਿਲਾਸ, ਰੇਸ਼ਮ ਲਾਲ, ਸੁੱਚਾ ਰਾਮ, ਐਚ ਐਸ ਭਾਵੜਾ, ਪ੍ਰਿ. ਧਰਮ ਪਾਲ, ਸਰਵਣ ਰਾਮ, ਪ੍ਰਿੰ. ਜਸਵੀਰ ਸਿੰਘ, ਜੋਗਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਭਰੇ ਹੋਣ ਦੀਆਂ ਡੀਂਗਾਂ ਮਾਰ ਰਹੀ ਹੈ, ਪਰ ਅਪ੍ਰੈਲ ਮਹੀਨੇ ਦੀ ਪੈਨਸ਼ਨ ਅੱਜ ਤੱਕ ਵੀ ਜਾਰੀ ਨਹੀਂ ਕੀਤੀ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਪਿਛਲੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ, ਦਸੰਬਰ 2025 ਤੱਕ 16 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ, ਤਨਖਾਹ ਕਮਿਸ਼ਨ ਦੇ ਬਕਾਏ, ਪੈਨਸ਼ਨਰਾਂ ‘ਤੇ 2.59 ਦਾ ਗੁਣਾਂਕ ਲਾਗੂ ਕਰਨ ਸਮੇਤ ਸਮੁੱਚੀਆਂ ਮੰਗਾਂ ਦਾ ਹੱਲ ਕਰਨ ਬਾਰੇ ਕੋਈ ਬਿਆਨ ਨਹੀਂ ਦੇ ਰਹੀ। ਜਨਵਰੀ 2026 ਤੋਂ ਅਗਲਾ ਤਨਖਾਹ ਕਮਿਸ਼ਨ ਲਾਗੂ ਹੋਣਾ ਸੀ, ਪਰ ਇਸ ਸਰਕਾਰ ਨੇ ਪਿਛਲੇ ਤਨਖਾਹ ਕਮਿਸ਼ਨ ਦੀਆਂ ਕੀਤੀਆਂ ਸਿਫਾਰਸ਼ਾਂ ਲਾਗੂ ਕਰਨ ਤੋਂ ਪਾਸਾ ਵੱਟ ਲਿਆ ਹੈ। ਉਨ੍ਹਾਂ ਮਹਿੰਗਾਈ ਭੱਤੇ ਸਬੰਧੀ ਮਾਣਯੋਗ ਹਾਈਕੋਰਟ ਦੇ 30 ਜੂਨ ਤੱਕ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਸਾਰੇ ਬਕਾਏ ਦੇਣ ਦੇ ਫੈਸਲੇ ਵਿਰੁੱਧ ਡਬਲ ਬੈਂਚ ਕੋਲ ਰੀਵਿਊ ਪਟੀਸ਼ਨ ਪਾ ਕੇ ਮੁਲਾਜ਼ਮ ਪੈਨਸ਼ਨਰ ਵਿਰੋਧੀ ਹੋਣ ਦਾ ਪ੍ਰਮਾਣ ਦੇ ਦਿੱਤਾ ਹੈ। ਆਗੂਆਂ ਨੇ ਦੇਸ਼ ਦੇ ਪੰਜ ਰਾਜਾਂ ਵਿਚ ਹੋਈਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਦੌਰਾਨ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਦੀ ਹੱਤਿਆ ਕਰਨ ਅਤੇ ਬੰਗਾਲ ਵਿਚ ਹਿੰਸਾ ਭੜਕਾਉਣ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਅਵਤਾਰ ਸਿੰਘ, ਹਰਦਿਆਲ ਸਿੰਘ, ਤੇਜਾ ਸਿੰਘ, ਅਜਮੇਰ ਸਿੰਘ, ਹਰਬੰਸ ਸਿੰਘ, ਸਰੂਪ ਲਾਲ, ਧੰਨਾ ਰਾਮ, ਹੁਸਨ ਲਾਲ, ਅਮਰਜੀਤ ਲਾਲ, ਹਰਵਿੰਦਰ ਸਿੰਘ, ਚਰਨਜੀਤ, ਅਜੀਤ ਸਿੰਘ, ਰਜਿੰਦਰ ਸਿੰਘ ਦੇਹਲ, ਵਿਜੈ ਕੁਮਾਰ, ਅਮਰਜੀਤ ਸਿੰਘ, ਬਲਵਿੰਦਰ ਰਾਮ, ਤਰਸੇਮ ਸਿੰਘ, ਅਵਤਾਰ ਸਿੰਘ, ਹਰਭਜਨ ਸਿੰਘ, ਦੇਸ ਰਾਜ ਬੱਜੋਂ, ਬਿਕਰਮਜੀਤ ਸਿੰਘ, ਸੰਤੋਖ ਸਿੰਘ, ਚਰਨਜੀਤ, ਚਰਨ ਦਾਸ, ਜਸਬੀਰ ਸਿੰਘ, ਪ੍ਰੇਮ ਕੁਮਾਰ, ਹਰਦੇਵ ਕੁਮਾਰ, ਹਰਮੇਸ਼ ਲਾਲ, ਹਰਭਜਨ ਸਿੰਘ, ਸੋਖੀ ਰਾਮ, ਰਾਵਲ ਸਿੰਘ, ਸੁਰਜੀਤ ਰਾਮ, ਮਨਜੀਤ ਰਾਮ, ਧਰਮ ਪਾਲ, ਰਾਜ ਂਕੁਮਾਰ ਆਦਿ ਹਾਜ਼ਰ ਸਨ।