ਤੇਜ਼ ਝੱਖੜ ਕਾਰਨ ਨੰਗਲ-ਸ੍ਰੀ ਅਨੰਦਪੁਰ ਸਾਹਿਬ ਮਾਰਗ ’ਤੇ ਦਰੱਖਤ ਡਿੱਗੇ
ਤੇਜ਼ ਝੱਖੜ ਕਾਰਨ ਨੰਗਲ-ਸ਼੍ਰੀ ਅਨੰਦਪੁਰ ਸਾਹਿਬ ਮਾਰਗ ’ਤੇ ਆਦਮ ਕਦ ਦਰੱਖਤ ਡਿੱਗੇ
Publish Date: Sun, 03 May 2026 04:51 PM (IST)
Updated Date: Sun, 03 May 2026 04:53 PM (IST)
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ ਨੰਗਲ : ਇਲਾਕੇ ਵਿੱਚ ਅਚਾਨਕ ਆਏ ਤੇਜ਼ ਮੀਂਹ ਅਤੇ ਭਿਆਨਕ ਹਨੇਰੀ-ਝੱਖੜ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਨਾਲ ਜਨਜੀਵਨ ਪੂਰੀ ਤਰ੍ਹਾਂ ਅਸਤ-ਵਿਅਸਤ ਹੋ ਗਿਆ। ਕੁਦਰਤ ਦੇ ਇਸ ਕਹਿਰ ਕਾਰਨ ਨੰਗਲ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ’ਤੇ ਖੜ੍ਹੇ ਕਈ ਸਾਲਾਂ ਪੁਰਾਣੇ ਵਿਸ਼ਾਲ ਦਰੱਖਤ ਜੜ੍ਹਾਂ ਤੋਂ ਉਖੜ ਕੇ ਸੜਕ ਦੇ ਵਿਚਕਾਰ ਜਾ ਡਿੱਗੇ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਝੱਖੜ ਦੌਰਾਨ ਕਈ ਥਾਵਾਂ ’ਤੇ ਬਿਜਲੀ ਦੀਆਂ ਤਾਰਾਂ ਉੱਪਰ ਦਰੱਖਤ ਅਤੇ ਟਾਹਣੀਆਂ ਡਿੱਗਣ ਕਾਰਨ ਬਿਜਲੀ ਦੇ ਨੈੱਟਵਰਕ ਨੂੰ ਵੀ ਨੁਕਸਾਨ ਪਹੁੰਚਿਆ ਹੈ, ਜਿਸ ਨਾਲ ਇਲਾਕੇ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਅਚਾਨਕ ਆਏ ਇਸ ਤੇਜ਼ ਝੱਖੜ ਨੇ ਜਿੱਥੇ ਆਵਾਜਾਈ ਨੂੰ ਰੋਕ ਦਿੱਤਾ, ਉੱਥੇ ਹੀ ਬਿਜਲੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਪੇਸ਼ ਆਈਆਂ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਜਾਣਕਾਰੀ ਅਨੁਸਾਰ ਅਗਲੇ ਕੁਝ ਘੰਟਿਆਂ ਲਈ ਮੌਸਮ ਅਜੇ ਹੋਰ ਖ਼ਰਾਬ ਰਹਿ ਸਕਦਾ ਹੈ। ਵਿਭਾਗ ਨੇ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ ਹਵਾਵਾਂ ਅਤੇ ਮੀਂਹ ਦੀ ਸੰਭਾਵਨਾ ਜਤਾਈ ਹੈ।