ਭਾਜਪਾ ਵਰਕਰ ਮਿਲਣੀ ’ਚ ਚੋਣੀ ਰਣਨੀਤੀ ’ਤੇ ਚਰਚਾ
ਭਾਜਪਾ ਵਰਕਰ ਮਿਲਣੀ ਵਿੱਚ ਚੋਣੀ ਰਣਨੀਤੀ 'ਤੇ ਚਰਚਾ
Publish Date: Sun, 03 May 2026 05:09 PM (IST)
Updated Date: Sun, 03 May 2026 05:11 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ੍ਰੀ ਆਨੰਦਪੁਰ ਸਾਹਿਬ : ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਸੱਧੇਵਾਲ ਉਪਰਲਾ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਰਾਮ ਕੁਮਾਰ ਸ਼ਰਮਾ ਦੇ ਘਰ ਭਾਰਤੀ ਜਨਤਾ ਪਾਰਟੀ ਦੀ ਅਹਿਮ ਵਰਕਰ ਮਿਲਣੀ ਕਰਵਾਈ ਗਈ। ਇਸ ਮੌਕੇ ਹਲਕੇ ਅੰਦਰ ਸਰਗਰਮ ਨੌਜਵਾਨ ਆਗੂ ਅਤੇ ਜ਼ਿਲ੍ਹਾ ਭਾਜਪਾ ਦੇ ਮੁੱਖ ਬੁਲਾਰੇ ਬਲਰਾਮ ਪਰਾਸ਼ਰ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਬਲਰਾਮ ਪਰਾਸ਼ਰ ਨੇ ਕਿਹਾ ਕਿ ਹਲਕੇ ਦੇ ਲੋਕ 2022 ਵਿੱਚ ਕੀਤੀ ਗਲਤੀ ਕਾਰਨ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਮੌਜੂਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਨੇ ਲੋਕਾਂ ਦੀਆਂ ਉਮੀਦਾਂ ਅਤੇ ਇਲਾਕੇ ਦੇ ਵਿਕਾਸ ਵੱਲ ਪੂਰਾ ਧਿਆਨ ਨਹੀਂ ਦਿੱਤਾ। ਪਰਾਸ਼ਰ ਨੇ ਕਿਹਾ ਕਿ ਅੱਜ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਠੱਪ ਪਏ ਹਨ ਅਤੇ ਮੌਜੂਦਾ ਲੀਡਰਸ਼ਿਪ ਦੀ ਜਵਾਬਦੇਹੀ ਨਾ ਦੇ ਬਰਾਬਰ ਹੈ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਭਰੋਸਾ ਦਿਵਾਇਆ ਕਿ ਭਾਜਪਾ ਹਰ ਵਰਗ ਦੀ ਆਵਾਜ਼ ਬਣ ਕੇ ਇਲਾਕੇ ਦੀ ਤਰੱਕੀ ਲਈ ਵਚਨਬੱਧ ਹੈ। ਇਸ ਮੌਕੇ ਹਾਜ਼ਰ ਵਰਕਰਾਂ ਨੇ ਪਰਾਸ਼ਰ ਦੀ ਸੋਚ ਤੇ ਵਿਸ਼ਵਾਸ ਪ੍ਰਗਟਾਇਆ। ਇਸ ਮੌਕੇ ਸਾਬਕਾ ਸਰਪੰਚ ਧਰੂ ਬਰਾਰੀ, ਧਰਮਵੀਰ ਕੌਂਡਲ, ਪ੍ਰੇਮ ਕੁਮਾਰ, ਜਗਦੀਸ਼ ਚੰਦਰ, ਸ਼ੇਖਰ ਕੁਮਾਰ, ਰਮੇਸ਼ ਕੁਮਾਰ, ਬਲਵੀਰ ਚੌਧਰੀ, ਵਿਜੈ ਸ਼ਰਮਾ, ਨਸੀਬ ਚੰਦ, ਕ੍ਰਿਸ਼ਨ ਕੁਮਾਰ, ਸੁਰਜੀਤ ਸਿੰਘ, ਨਰਿੰਦਰ ਕੁਮਾਰ ਅਤੇ ਚੇਤਨ ਰਾਣਾ ਸਮੇਤ ਕਈ ਹੋਰ ਵਰਕਰ ਮੌਜੂਦ ਸਨ।