ਫਾਹਾ ਲਾ ਕੇ ਜੀਵਨ ਲੀਲਾ ਕੀਤੀ ਸਮਾਪਤ
ਫਾਹਾ ਲਾ ਕੇ ਜੀਵਨ ਲੀਲਾ ਕੀਤੀ ਸਮਾਪਤ
Publish Date: Mon, 06 Oct 2025 07:23 PM (IST)
Updated Date: Tue, 07 Oct 2025 04:07 AM (IST)
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਪਿੰਡ ਕਲਿਤਰਾਂ ਦੀ ਰਹਿਣ ਵਾਲੀ 27 ਸਾਲਾ ਰੰਜਨਾ ਦੇਵੀ ਵੱਲੋਂ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਨੰਗਲ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਰੰਜਨਾ ਦੇਵੀ ਪਤਨੀ ਸ਼ਿਵ ਕੁਮਾਰ ਦਾ ਵਿਆਹ ਪੰਜ ਸਾਲ ਪਹਿਲਾਂ ਸ਼ਿਵ ਕੁਮਾਰ ਨਾਲ ਪਿੰਡ ਕਲਿਤਰਾਂ ਵਿਚ ਹੋਇਆ ਸੀ ਤੇ ਉਹ ਡਿਪਰੈਸ਼ਨ ਦੀ ਮਰੀਜ਼ ਸੀ। ਬੀਤੇ ਕੱਲ ਉਸਦੇ ਵੱਲੋਂ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਲੜਕੀ ਦੇ ਪਿਤਾ ਉਜਾਗਰ ਸਿੰਘ ਵਾਸੀ ਪਿੰਡ ਦੜੋਲੀ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 194 ਬੀ ਐੱਨਐੱਸ ਤਹਿਤ ਕਾਰਵਾਈ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਭਲਕੇ ਮ੍ਰਿਤਕਾ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।