ਕਿਸਾਨ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਪ੍ਰੇਰਿਤ
ਕਿਸਾਨ ਨੂੰ ਪਰਾਲੀ ਨੂੰ ਅੱਗ ਨਾ ਲਾਉਣ
Publish Date: Mon, 13 Oct 2025 05:00 PM (IST)
Updated Date: Tue, 14 Oct 2025 04:02 AM (IST)

ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਕਮ ਕਲਸਟਰ ਅਫ਼ਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਟੀਮ ਟੀਮ ਵੱਲੋਂ ਪਿੰਡ ਜਾਨੀਆ ਅਤੇ ਉਟਾਲ ਵਿਖੇ ਆਮ ਜਨਤਾ ਨੂੰ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਟੀਮ ਵੱਲੋਂ ਸਰਪੰਚ ਅਤੇ ਪੰਚ ਕੋਲੋਂ ਪਿੰਡ ਦੇ ਗੁਰੂਘਰ ਵਿਚ ਅਨਾਊਂਸਮੈਂਟ ਕਰਵਾਈ ਗਈ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਸੁਨੇਹਾ ਦਿੱਤਾ। ਪਿੰਡ ਦੇ ਜ਼ਿਮੀਦਾਰਾਂ ਅਤੇ ਕਿਸਾਨਾਂ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ। ਟੀਮ ਵੱਲੋਂ ਕਿਸਾਨ ਵੀਰਾਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਕਰਨ ਲਈ ਸੱਦਾ ਦਿੱਤਾ। ਵਾਤਾਵਰਨ ਦੀ ਮਹੱਤਤਾ ਦੇ ਨਾਲ-ਨਾਲ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਨੂੰ ਵਿਸਥਾਰ ਨਾਲ ਦੱਸਿਆ ਅਤੇ ਸਮਝਾਇਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕੁਦਰਤੀ ਚੀਜ਼ਾਂ ਦਾ ਨੁਕਸਾਨ ਤਾਂ ਹੁੰਦਾ ਹੀ ਹੈ। ਸਗੋਂ ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਨੂੰ ਵੀ ਨੁਕਸਾਨ ਪੁੱਜਦਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਤੇ ਉੱਠਣ ਵਾਲੇ ਧੂੰਏਂ ਨਾਲ ਸਿਰਫ ਸਿਹਤ ਤੇ ਮਾੜਾ ਅਸਰ ਹੀ ਨਹੀਂ ਸਗੋਂ ਬਿਮਾਰੀ ਲੱਗਣ ਦਾ ਵੀ ਖਤਰਾ ਰਹਿੰਦਾ ਹੈ। ਇਸ ਮੌਕੇ ਮੌਜੂਦ ਟੀਮ ਵੱਲੋਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦਾ ਟੀਚਾ ਇਸ ਖਰੀਫ਼ ਸੀਜ਼ਨ ਦੌਰਾਨ ਸਿਫਰ ਮਿਥਿਆ ਗਿਆ ਹੈ। ਜੋ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ। ਜੇ ਅਸੀਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਟੀਚਾ ਪੂਰਾ ਕਰਨਾ ਹੈ ਅਤੇ ਆਪਣੇ ਆਸ ਪਾਸ ਦੇ ਵਾਤਾਵਰਣ ਦੀ ਸੁਰੱਖਿਆ ਕਰਨੀ ਹੈ। ਤਾਂ ਸਾਨੂੰ ਆਪਣੇ ਸਮਾਜ ਵਿਚ ਰਹਿਣ ਵਾਲੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨਾ ਪਵੇਗਾ। ਇਸ ਮੌਕੇ ਸੁਰਜੀਤ ਸਿੰਘ ਮੀਡੀਆ ਐਂਡ ਡਾਕੂਮੈਂਟੇਸ਼ਨ ਅਸਿਸਟੈਂਟ, ਯਸ਼ ਪਾਲ ਚਾਇਲਡ ਲਾਈਨ ਸੁਪਰਵਾਈਜ਼ਰ ਦੇ ਨਾਲ ਨਾਲ ਸੰਬੰਧਿਤ ਪਿੰਡਾਂ ਦੇ ਸਰਪੰਚ, ਨੰਬਰਦਾਰ ਅਤੇ ਪਿੰਡ ਨਿਵਾਸੀ ਮੌਜੂਦ ਸਨ।