ਨਾੜ ਨਾ ਸਾੜਨ ਕਿਸਾਨ : ਮੁੱਖ ਖੇਤੀਬਾੜੀ ਅਫਸਰ
ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਕਿਸਾਨ-ਮੁੱਖ ਖੇਤੀਬਾੜੀ ਅਫਸਰ
Publish Date: Thu, 07 May 2026 05:36 PM (IST)
Updated Date: Fri, 08 May 2026 04:11 AM (IST)

07ਐਨਐਸਆਰ17ਪੀ ਪਿੰਡ ਸੋਨਾ ਚ ਬੇਲਰ ਮਸ਼ੀਨ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਲੇਖ ਰਾਜ ਮਾਹੀ ਅਤੇ ਹੋਰ। ਪੰਜਾਬੀ ਜਾਗਰਣ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਕਣਕ ਦੀ ਨਾੜ ਨੂੰ ਅੱਗ ਲੱਗਣ ਤੋਂ ਰੋਕਣ ਦੀ ਮੁਹਿੰਮ ਜ਼ਿਲ੍ਹੇ ਵਿਚ ਤੇਜ਼ੀ ਨਾਲ ਚਲਾਈ ਜਾ ਰਹੀ ਹੈ ਜਿਸ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਈਈਸੀ ਐਕਟੀਵਿਟੀਜ਼ ਅਧੀਨ ਪਿੰਡ ਪੱਧਰੀ ਕੈਂਪ, ਵੈਨ ਕੰਪੇਨਿੰਗ, ਨੁੱਕੜ ਨਾਟਕ ਆਦਿ ਕਰਵਾਏ ਜਾ ਰਹੇ ਹਨ। ਡਾ. ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਸੋਨਾ ਵਿਖੇ ਫੀਲਡ ਵਿਜਿਟ ਕੀਤੀ। ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਬੇਲਰ ਮਸ਼ੀਨ ਰਾਹੀਂ ਕਣਕ ਦੀ ਨਾੜ ਦੀਆਂ ਗੰਡਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 129 ਬੇਲਰ ਸਬਸਿਡੀ ਤੇ ਮੁਹੱਈਆ ਕਰਵਾਏ ਗਏ ਹਨ। ਜਿਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਕਣਕ ਦੀਆਂ ਗੰਡਾਂ ਬਣਵਾਉਣ ਜਾਂ ਫਿਰ ਕਣਕ ਦੀ ਨਾੜ ਦੀ ਤੂੜੀ ਬਣਾ ਕੇ ਇਸ ਨੂੰ ਵੇਚਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਕਿਸਾਨ ਕਣਕ ਦੀ ਨਾੜ ਨੂੰ ਅੱਗ ਨਾ ਲਗਾਵੇ ਅਤੇ ਮਸ਼ੀਨਰੀ ਨਾਲ ਇਸ ਦੀ ਸਾਂਭ-ਸੰਭਾਲ ਬਹੁਤ ਸੁਚੱਜੇ ਢੰਗ ਨਾਲ ਕੀਤੀ ਜਾ ਸਕਦੀ ਹੈ। ਇਸ ਮੌਕੇ ਡਾ. ਕੁਲਵਿੰਦਰ ਕੌਰ ਸਹਾਇਕ ਪੌਦ ਸੁਰੱਖਿਆ ਅਫਸਰ, ਇੰਜ. ਚੰਦਨ ਸ਼ਰਮਾ ਸਹਾਇਕ ਖੇਤੀਬਾੜੀ ਇੰਜੀਨੀਅਰ ਸੰਦ, ਵਰਿੰਦਰ ਕੁਮਾਰ ਤੇ ਕਿਸਾਨ ਹਾਜ਼ਰ ਸਨ।