ਐਂਟਰੀ ਟੈਕਸ ਦੇ ਵਾਧੇ ਸਬੰਧੀ ਟਰੱਕ ਆਪਰੇਟਰਾਂ ਵੱਲੋਂ ਰੋਸ ਪ੍ਰਦਰਸ਼ਨ
ਜੰਗ ਬਹਾਦਰ ਸਿੰਘ, ਪੰਜਾਬੀ
Publish Date: Mon, 23 Feb 2026 08:04 PM (IST)
Updated Date: Mon, 23 Feb 2026 08:07 PM (IST)

ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ ਸ੍ਰੀ ਕੀਰਤਪੁਰ ਸਾਹਿਬ : ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਵੱਲੋਂ ਹਿਮਾਚਲ ਐਂਟਰੀ ਟੈਕਸ ਦੇ ਵਿੱਚ ਕੀਤੇ ਭਾਰੀ ਵਾਧੇ ਨੂੰ ਲੈ ਕੇ ਜਿੱਥੇ ਬੀਤੇ ਦਿਨੀ ਨੰਗਲ ਨਗਰ ਕੌਂਸਲ ਦੇ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਹਿਮਾਚਲ ਐਂਟਰੀ ਟੈਕਸ ਮਹਿਤਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਉੱਥੇ ਹੀ ਅੱਜ ਕੀਰਤਪੁਰ ਸਾਹਿਬ ਦੇ ਨਜ਼ਦੀਕੀ ਕਸਬਾ ਬਘੇਰੀ ਵਿਖੇ ਹਿਮਾਚਲ ਐਂਟਰੀ ਟੈਕਸ ਬੈਰੀਅਰ ਤੇ ਟਰੱਕ ਆਪਰੇਟਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਚੋਂ ਇਕੱਠੇ ਹੋਏ ਟਰੱਕ ਆਪਰੇਟਰਾਂ ਨੇ ਕਿਹਾ ਕਿ ਜਿੱਥੇ ਹਿਮਾਚਲ ਸਰਕਾਰ ਦੇ ਇਸ ਫੈਸਲੇ ਦੇ ਖਿਲਾਫ ਅੱਜ ਤਮਾਮ ਟਰੱਕ ਆਪਰੇਟਰ ਸੜਕਾਂ ਤੇ ਆਏ ਹਨ ਉੱਥੇ ਹੀ ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਟਰੱਕਾਂ ਦੇ ਟੈਕਸਾਂ ਵਿੱਚ ਵੀ ਭਾਰੀ ਵਾਧਾ ਕੀਤਾ ਹੈ। ਉਹਨਾਂ ਕਿਹਾ ਕਿ ਜਿੱਥੇ ਹਿਮਾਚਲ ਪ੍ਰਦੇਸ਼ ਦਾ ਐਂਟਰੀ ਟੈਕਸ ਵਧਣ ਦੇ ਨਾਲ ਉਹਨਾਂ ਦੀਆਂ ਰਿਸ਼ਤੇਦਾਰੀਆਂ ਵਿੱਚ ਆਉਣਾ ਜਾਣਾ ਬਹੁਤ ਔਖਾ ਹੋ ਗਿਆ ਹੈ। ਉੱਥੇ ਹੀ ਹਿਮਾਚਲ ਸਰਕਾਰ ਦੇ ਇਸ ਫੈਸਲੇ ਕਾਰਨ ਅੱਜ ਹਰ ਵਰਗ ਦੇ ਲੋਕ ਸੜਕਾਂ ਤੇ ਆਉਣ ਲਈ ਮਜਬੂਰ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਹਿਮਾਚਲ ਦੀ ਸੁੱਖੂ ਸਰਕਾਰ ਨੂੰ ਆਪਣੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ, ਨਹੀਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਉਹ ਨੈਸ਼ਨਲ ਹਾਈਵੇ ਬੰਦ ਕਰਕੇ ਧਰਨਾ ਦੇਣ ਲਈ ਮਜਬੂਰ ਹੋਣਗੇ। ਇਸ ਮੌਕੇ ਰਾਜ ਕੁਮਾਰ, ਅਵਤਾਰ ਸਿੰਘ, ਅਰਵਿੰਦਰ ਸਿੰਘ, ਸੰਤੋਖ ਸਿੰਘ , ਬਲਵਿੰਦਰ ਸਿੰਘ, ਅਨੋਖ ਸਿੰਘ, ਸੰਜੀਵ ਕੁਮਾਰ, ਜਗਬੀਰ ਸਿੰਘ ਰਾਣਾ, ਜਸਵਿੰਦਰ ਸਿੰਘ ਰਾਣਾ, ਸ਼ਾਮ ਰਾਣਾ, ਦਿਲਬਾਗ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ, ਗੁਰਬੀਰ ਸਿੰਘ, ਰਾਜ ਕੁਮਾਰ ਬੇਹਲ, ਸੁਮਿਤ ਸਿੰਘ, ਬਲਜੀਤ ਸਿੰਘ, ਰੋਹਿਤ ਕੁਮਾਰ, ਸਤਨਾਮ ਸਿੰਘ, ਹਰਮਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਟਰੱਕ ਆਪਰੇਟਰ ਅਤੇ ਸਥਾਨਕ ਨਿਵਾਸੀ ਹਾਜ਼ਰ ਸਨ।