ਪੀਐੱਮ ਸ਼੍ਰੀ ਸਰਕਾਰੀ ਸਕੂਲ ਮੁਕੰਦਪੁਰ ਵਿਖੇ ਗੁਰਪੁਰਬ ਮਨਾਇਆ
ਪੀਐਮ ਸ਼੍ਰੀ ਸਰਕਾਰੀ ਸਕੂਲ ਮੁਕੰਦਪੁਰ ਵਿਖੇ ਗੁਰਪੁਰਬ ਮਨਾਇਆ
Publish Date: Wed, 05 Nov 2025 04:11 PM (IST)
Updated Date: Wed, 05 Nov 2025 04:13 PM (IST)

ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਗੁਰਪੁਰਬ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਸ਼ਬਦਾਂ ਦਾ ਗਾਇਨ ਕੀਤਾ। ਪ੍ਰਿੰ. ਕਿਸ਼ਨ ਖਟਕੜ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਇਸ ਮੌਕੇ ਮੀਨਾਕਸ਼ੀ, ਰਾਮ ਲੁਭਾਇਆ ਕਲਸੀ, ਜਸਵਿੰਦਰ, ਭੁਪਿੰਦਰ ਸਿੰਘ ਅਤੇ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਅੰਤ ਵਿਚ ਵਿਦਿਆਰਥੀਆਂ ਨੂੰ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਪਰਵੀਨ ਕੌਰ, ਇੰਦਰਪਾਲ ਸਿੰਘ, ਸੁਰਜੀਤ ਸਿੰਘ, ਡਾ. ਇੰਦਰਜੀਤਪਾਲ, ਜਸਵਿੰਦਰ, ਕੁਲਬੀਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਕੌਰ, ਗੀਤਾ ਖੁਰਾਣਾ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਸਤਵੀਰ ਸਿੰਘ, ਸੰਜੀਵ ਕੁਮਾਰ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਮਮਤਾ, ਸਰਬਜੀਤ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਲੈਂਬਰ ਸਿੰਘ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਗੁਰਦੀਪ ਸਿੰਘ, ਕੰਚਨ, ਨਿਰਮਲ ਕੌਰ, ਬਲਰਾਮ ਸਿੰਘ, ਬਿੱਕਰ ਸਿੰਘ, ਵਿਜੈ ਕੁਮਾਰ, ਪੂਜਾ ਆਦਿ ਮੌਜੂਦ ਸਨ।