ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਪ੍ਰਦੀਪ ਭਨੋਟ, ਨਵਾਂਸ਼ਹਿਰ : ਪੁਲਿਸ ਥਾਣਾ ਸਦਰ ਵਿਚ ਇਕ ਨਸ਼ਾ ਤਸਕਰ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਜਾਣਕਾਰੀ ਦਿੰਦੇ ਹੋਏ ਐੱਸਐੱਚਓ ਸਰਬਜੀਤ ਸਿੰਘ ਨੇ ਦੱਸਿਆ ਕਿ ਏਐੱਸਆਈ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬੱਸ ਅੱਡਾ ਕਰਿਆਮ ਮੌਜੂਦ ਸੀ।
Publish Date: Thu, 04 Jun 2020 06:17 PM (IST)
Updated Date: Thu, 04 Jun 2020 06:17 PM (IST)
ਪ੍ਰਦੀਪ ਭਨੋਟ, ਨਵਾਂਸ਼ਹਿਰ : ਪੁਲਿਸ ਥਾਣਾ ਸਦਰ ਵਿਚ ਇਕ ਨਸ਼ਾ ਤਸਕਰ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਜਾਣਕਾਰੀ ਦਿੰਦੇ ਹੋਏ ਐੱਸਐੱਚਓ ਸਰਬਜੀਤ ਸਿੰਘ ਨੇ ਦੱਸਿਆ ਕਿ ਏਐੱਸਆਈ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬੱਸ ਅੱਡਾ ਕਰਿਆਮ ਮੌਜੂਦ ਸੀ। ਇਸੇ ਦੌਰਾਨ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੱਤਪਾਲ ਉਰਫ਼ ਸੱਤੂ ਪੱੁਤਰ ਅਮਰਨਾਥ ਵਾਸੀ ਕਰੀਹਾ ਬਾਹਰਲੇ ਠੇਕਿਆਂ ਤੋਂ ਇਕੱਠੀ ਸਸਤੀ ਸ਼ਰਾਬ ਲਿਆ ਕੇ ਪਿੰਡ ਅਤੇ ਬਾਹਰਲੇ ਲੋਕਾਂ ਨੂੰ ਬਿਨਾਂ ਲਾਇੰਸਸ ਵੇਚਦਾ ਹੈ। ਅੱਜ ਉਹ ਅੌੜ ਸਾਈਡ ਨੂੰ ਸ਼ਰਾਬ ਲੈਣ ਗਿਆ ਹੈ। ਸੂਚਨਾ ਮਿਲਣ 'ਤੇ ਪੁਲਿਸ ਵੱਲੋਂ ਉਕਤ ਥਾਂ 'ਤੇ ਨਾਕਾਬੰਦੀ ਕੀਤੀ ਗਈ। ਨਾਕਾਬੰਦੀ ਦੌਰਾਨ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਪਾਸੋਂ 11 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਤੰਮਨਾ ਸੋਫੀ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।