ਪਾਰਟੀ ਪ੍ਰਤੀ ਜ਼ਿੰਮੇਵਾਰੀਆਂ ਨੂੰ ਮਜ਼ਬੂਤੀ ਨਾਲ ਨਿਭਾਵਾਂਗਾ : ਜਸਵੰਤ ਵਰਿਆਮ
ਪਾਰਟੀ ਪ੍ਰਤੀ ਜਿੰਮੇਵਾਰੀਆਂ ਨੂੰ ਮਜਬੂਤੀ ਨਾਲ ਨਿਭਾਵਾਂਗਾ-ਜਸਵੰਤ ਵਰਿਆਮ
Publish Date: Thu, 07 May 2026 03:47 PM (IST)
Updated Date: Fri, 08 May 2026 04:03 AM (IST)
* ਜਸਵੰਤ ਵਰਿਆਮ ਭਾਜਪਾ ਦੇ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਵਰਿਆਮ। ਪੰਜਾਬੀ ਜਾਗਰਣ
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਪ੍ਰਵਾਨਗੀ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਵੱਲੋਂ ਐੱਨਆਰਆਈ ਜਸਵੰਤ ਸਿੰਘ ਵਰਿਆਮ ਵਾਸੀ ਪਿੰਡ ਕੰਗਣਾ ਬੇਟ ਦੀਆਂ ਪਾਰਟੀ ਪ੍ਰਤੀ ਸ਼ਲਾਘਾਯੋਗ ਅਣਥੱਕ ਸੇਵਾਵਾਂ ਨੂੰ ਮੁੱਖ ਰੱਖਦਿਆ ਅੱਜ ਉਨ੍ਹਾਂ ਨੂੰ ਜ਼ਿਲ੍ਹਾ ਕਿਸਾਨ ਮੋਰਚੇ ਦਾ ਪ੍ਰਧਾਨ ਨਿਯੁੱਕਤ ਕਰਕੇ ਇੱਕ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਸ ਨਿਯੁਕਤੀ ’ਤੇ ਜਸਵੰਤ ਸਿੰਘ ਵਰਿਆਮ ਨੇ ਪਾਰਟੀ ਦੀ ਆਲਾ ਲੀਡਰਸ਼ਿੱਪ, ਜ਼ਿਲ੍ਹਾ ਪ੍ਰਧਾਨ ਅਤੇ ਸਮੁੱਚੇ ਦਰਜਾ-ਬ-ਦਰਜਾ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਹੈ। ਜਸਵੰਤ ਵਰਿਆਮ ਨੇ ਆਖਿਆ ਕਿ ਉਹ ਪਹਿਲਾ ਨਾਲੋਂ ਵੀ ਜ਼ਿਆਦਾ ਸਖ਼ਤ ਮਿਹਨਤ ਕਰ ਕੇ ਜਿੱਥੇ ਭਵਿੱਖ ਵਿਚ ਪਾਰਟੀ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜਿੱਥੇ ਜੋੜਣਗੇ, ਉਥੇ ਹੀ ਕਿਸਾਨਾਂ ਦੇ ਹੱਕਾਂ ਦੀ ਲੜਾਈ ਵੀ ਮੂਹਰੇ ਹੋ ਕੇ ਲੜਣਗੇ। ਉਨਾਂ ਪੂਰੀ ਤਨਦੇਹੀ ਨਾਲ ਪਾਰਟੀ ਪ੍ਰਤੀ ਆਪਣੀਆਂ ਸੇਵਾਵਾ ਨਿਭਾਉਣ ਦਾ ਵਚਨ ਦਿੱਤਾ। ਉਨ੍ਹਾਂ ਆਖਿਆ ਕਿ ਭਾਜਪਾ ਸਰਕਾਰ ਹੀ ਕਿਸਾਨ ਹਿਤੈਸੀ ਹੈ, ਜਿਸ ਦੀ ਮਿਸਾਲ ਵਜੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨੀ ਅਤੇ ਕਿਸਾਨਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਚਲਾਈਆਂ ਵੱਖ-ਵੱਖ ਕਿਸਾਨ ਭਲਾਈ ਯੋਜਨਾਵਾ ਤੋਂ ਮਿਲਦੀ ਹੈ। ਇਨ੍ਹਾਂ ਯੋਜਨਾਵਾਂ ਦਾ ਬਿਨਾਂ ਕਿਸੇ ਭੇਦਭਾਵ ਕਿਸਾਨ ਲਾਭ ਪ੍ਰਾਪਤ ਕਰ ਰਹੇ ਹਨ।