ਹਿਮਾਚਲ ਐਂਟਰੀ ਟੈਕਸ ਦੇ ਵਿਰੋਧ ’ਚ ਨਿਹੰਗ ਸਿੰਘ ਸੰਗਠਨ ਅੱਜ ਤੋਂ ਵਸੂਲਣਗੇ ਖ਼ਾਲਸਾ ਟੈਕਸ
ਉੱਧਰ, ਥਾਣਾ ਕੀਰਤਪੁਰ ਸਾਹਿਬ ਦੇ ਅਧਿਕਾਰੀ ਰੋਹਿਤ ਸ਼ਰਮਾ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਖ਼ਾਲਸਾ ਟੈਕਸ ਵਸੂਲਣ ਦੇ ਐਲਾਨ ਦੀ ਜਾਣਕਾਰੀ ਪੁਲਿਸ ਨੂੰ ਹੈ। ਉਨ੍ਹਾਂ ਸਾਫ਼ ਕੀਤਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣਾ ਪੁਲਿਸ ਦਾ ਮੁੱਢਲਾ ਕੰਮ ਹੈ। ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
Publish Date: Wed, 03 Jun 2026 09:33 AM (IST)
Updated Date: Wed, 03 Jun 2026 09:39 AM (IST)
ਪੰਜਾਬੀ ਜਾਗਰਣ, ਰੂਪਨਗਰ : ਹਿਮਾਚਲ ਪ੍ਰਦੇਸ਼ ’ਚ ਸੂਬੇ ਦੇ ਵਾਹਨਾਂ 'ਤੇ ਲਾਏ ਜਾ ਰਹੇ ਐਂਟਰੀ ਟੈਕਸ ਦਾ ਵਿਰੋਧ ਤੇਜ਼ੀ ਨਾਲ ਵਧ ਰਿਹਾ ਹੈ। ਨਿਹੰਗ ਸਿੰਘ ਜਥੇਬੰਦੀਆਂ ਨੇ ਬੁੱਧਵਾਰ ਤੋਂ ਸੂਬੇ ’ਚ ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ਤੋਂ ਖ਼ਾਲਸਾ ਟੈਕਸ ਵਸੂਲਣ ਦਾ ਐਲਾਨ ਕੀਤਾ ਹੈ। ਨਿਹੰਗ ਸਿੰਘ ਸੰਗਠਨ ਤਰਨਾ ਦਲ ਦੇ ਪ੍ਰਤੀਨਿਧੀ ਬਾਬਾ ਅੱਛਰ ਸਿੰਘ ਅਨੁਸਾਰ 3 ਜੂਨ ਨੂੰ ਸਵੇਰੇ ਕਰੀਬ 10 ਵਜੇ ਗੜ੍ਹਾ ਮੋੜਾ ਟੋਲ ਪਲਾਜ਼ਾ ਨੇੜੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ’ਚ ਪ੍ਰਵੇਸ਼ ਕਰਨ ਵਾਲੇ ਵਾਹਨਾਂ ਤੋਂ ਖ਼ਾਲਸਾ ਟੈਕਸ ਵਸੂਲਿਆ ਜਾਵੇਗਾ। ਇਸ ਟੈਕਸ ਤੋਂ ਇਕੱਠੀ ਹੋਣ ਵਾਲੀ ਰਕਮ ਸਰਬੱਤ ਦੇ ਭਲੇ ਤੇ ਹੋਰ ਸਮਾਜਿਕ ਕੰਮਾਂ ਲਈ ਵਰਤੀ ਜਾਵੇਗੀ। ਇਹ ਕਦਮ ਹਿਮਾਚਲ ਸਰਕਾਰ ਨੂੰ ਨੀਂਦ ਤੋਂ ਜਗਾਉਣ ਲਈ ਚੁੱਕਿਆ ਜਾ ਰਿਹਾ ਹੈ। ਜੇਕਰ ਫਿਰ ਵੀ ਐਂਟਰੀ ਟੈਕਸ ’ਤੇ ਕੋਈ ਫੈਸਲਾ ਨਾ ਲਿਆ, ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਉੱਧਰ, ਥਾਣਾ ਕੀਰਤਪੁਰ ਸਾਹਿਬ ਦੇ ਅਧਿਕਾਰੀ ਰੋਹਿਤ ਸ਼ਰਮਾ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਖ਼ਾਲਸਾ ਟੈਕਸ ਵਸੂਲਣ ਦੇ ਐਲਾਨ ਦੀ ਜਾਣਕਾਰੀ ਪੁਲਿਸ ਨੂੰ ਹੈ। ਉਨ੍ਹਾਂ ਸਾਫ਼ ਕੀਤਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣਾ ਪੁਲਿਸ ਦਾ ਮੁੱਢਲਾ ਕੰਮ ਹੈ। ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਪੁਲਿਸ ਪੂਰੇ ਘਟਨਾ-ਕ੍ਰਮ ’ਤੇ ਨਜ਼ਰ ਰੱਖ ਰਹੀ ਹੈ ਤੇ ਲੁੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਬਾ ਅੱਛਰ ਸਿੰਘ ਅੱਜ ਸਵੇਰੇ ਪਹਿਲਾਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਉਨ੍ਹਾਂ ਨਾਲ ਇਸ ਮਾਮਲੇ 'ਤੇ ਚਰਚਾ ਕੀਤੀ ਜਾਵੇਗੀ।