ਆਜ਼ਾਦ ਟੈਕਸੀ ਯੂਨੀਅਨ ਦੀ ਹੋਈ ਚੋਣ
ਆਜ਼ਾਦ ਟੈਕਸੀ ਯੂਨੀਅਨ ਦੀ ਹੋਈ ਚੋੋਣ
Publish Date: Sun, 03 May 2026 05:30 PM (IST)
Updated Date: Sun, 03 May 2026 05:32 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨੂਰਪੁਰ ਬੇਦੀ : ਗੁਰਦੁਆਰਾ ਬਾਨਗੜ੍ਹ ਸਾਹਿਬ ਜੇਤੇਵਾਲ ਵਿਖੇ ਆਜ਼ਾਦ ਟੈਕਸੀ ਯੂਨੀਅਨ ਰੋਪੜ ਦੀ ਮਹੱਤਵਪੂਰਨ ਮੀਟਿੰਗ ਦੌਰਾਨ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ। ਇਸ ਮੌਕੇ ਟੈਕਸੀ ਚਾਲਕ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਰਹੇ ਅਤੇ ਸਹਿਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਮੀਟਿੰਗ ਵਿੱਚ ਸੋਹਣ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ, ਜਦਕਿ ਜੱਸੀ ਕਾਹਲੋ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਕਰਨੈਲ ਸਿੰਘ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਚਰਨਜੀਤ ਸਿੰਘ ਨੂੰ ਖਜਾਨਚੀ ਅਤੇ ਗੁਰਮੀਤ ਸਿੰਘ ਨੂੰ ਸਹਾਇਕ ਖਜਾਨਚੀ ਨਿਯੁਕਤ ਕੀਤਾ ਗਿਆ। ਯੂਨੀਅਨ ਦੇ ਪ੍ਰਬੰਧਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਵਤਾਰ ਸਿੰਘ ਨੂੰ ਜਨਰਲ ਸੈਕਟਰੀ, ਪ੍ਰਦੀਪ ਸਿੰਘ ਨੂੰ ਸੈਕਟਰੀ ਅਤੇ ਜਸਵੰਤ ਸਿੰਘ ਨੂੰ ਜੁਆਇੰਟ ਸੈਕਟਰੀ ਬਣਾਇਆ ਗਿਆ। ਇਸਦੇ ਨਾਲ ਹੀ ਜਗਤਾਰ ਸਿੰਘ ਨੂੰ ਮੁੱਖ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ। ਸਲਾਹਕਾਰ ਮੰਡਲ ਵਿੱਚ ਬਲਵਿੰਦਰ ਸਿੰਘ ਨੂੰ ਮੁੱਖ ਸਲਾਹਕਾਰ, ਜਦਕਿ ਦਰਸ਼ਨ ਸਿੰਘ ਅਤੇ ਹਰੀਸ਼ ਕੁਮਾਰ ਨੰਗਲ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ। ਪ੍ਰਚਾਰ ਕਾਰਜਾਂ ਲਈ ਸੋਨੀ ਬੈਸਾ ਨੂੰ ਪ੍ਰੋਪੇਗੰਡਾ ਸੈਕਟਰੀ ਬਣਾਇਆ ਗਿਆ। ਜ਼ਿਲ੍ਹਾ ਪੱਧਰ ’ਤੇ ਪ੍ਰਬੰਧਨ ਮਜ਼ਬੂਤ ਕਰਨ ਲਈ ਹਰਪ੍ਰੀਤ ਸਿੰਘ ਭੱਟੋ ਅਤੇ ਬਾਲ ਕ੍ਰਿਸ਼ਨ ਰੋਪੜ ਨੂੰ ਜ਼ਿਲ੍ਹਾ ਪ੍ਰੰਬਧਕ ਸੈਕਟਰੀ ਵਜੋਂ ਚੁਣਿਆ ਗਿਆ। ਮੀਟਿੰਗ ਦੌਰਾਨ ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਭਰੋਸਾ ਦਿਵਾਇਆ ਕਿ ਉਹ ਟੈਕਸੀ ਆਪਰੇਟਰਾਂ ਦੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਕਰਦੇ ਰਹਿਣਗੇ ਅਤੇ ਭਾਈਚਾਰੇ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।