ਭਾਰਤੀ ਆਂਗਰਾ ਬਣੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਕਾਰਜਕਾਰੀ ਪ੍ਰਧਾਨ
ਭਾਰਤੀ ਆਂਗਰਾ ਬਣੇ ਸ਼ਿਵ ਸੇਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ
Publish Date: Fri, 20 Feb 2026 08:05 PM (IST)
Updated Date: Sat, 21 Feb 2026 04:13 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਸ਼ਿਵ ਸੇਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਦੀ ਅਗਵਾਈ ਹੇਠ ਰਾਹੋਂ ਦੇ ਬਾਬਾ ਬਲਜੀਤ ਗਿਰੀ ਬਗੀਚੀ ਡੇਰਾ ਪਰਮਹੰਸ ਪ੍ਰਾਚੀਨ ਸ਼ਿਵ ਮੰਦਰ ਵਿਖੇ ਕਰਵਾਏ ਸਮਾਗਮ ਦੌਰਾਨ ਭਾਰਤੀ ਆਂਗਰਾ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਲ ਹੋਣ ਤੇ ਸਨਮਾਨਿਤ ਕੀਤਾ ਗਿਆ। ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੇ ਭਾਰਤੀ ਆਂਗਰਾ ਅਤੇ ਭਾਰਤੀ ਆਂਗਰਾ ਅਤੇ ਸਮੂਹ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਸਨਮਾਨਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤੀ ਆਂਗਰਾ ਨੂੰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਕੀਤਾ ਜਾ ਰਿਹਾ ਹੈ। ਭਾਰਤੀ ਆਂਗਰਾ ਅਤੇ ਪਾਰਟੀ ਵਿਚ ਸ਼ਾਮਲ ਹੋਏ ਆਗੂਆਂ ਨੂੰ ਸ਼ਾਮਲ ਕਰਵਾਉਣ ਲਈ ਇੱਕ ਵੱਡਾ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵੇਂ ਸਾਥੀਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਵਿਚ ਸੰਗਠਨ ਹੋਰ ਮਜ਼ਬੂਤ ਹੋਵੇਗਾ। ਭਾਰਤੀ ਆਂਗਰਾ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ, ਪੰਜਾਬ ਭਰ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਓਮ ਪ੍ਰਕਾਸ਼ ਅਰੋੜਾ, ਜਸਪਾਲ ਜੱਸਾ, ਕੀਮਤੀ ਕਸ਼ਯਪ, ਰਾਜੇਸ਼ ਆਂਗਰਾ, ਬਾਬਾ ਬਲਜੀਤ ਗਿਰੀ, ਆਰਕੇ ਮਹਿੰਦੀ ਅਤੇ ਵਿਜੇ ਕੁਮਾਰ ਜੱਸਲ, ਹਰਦੀਪ ਭਾਰਦਵਾਜ, ਸੂਰਜ ਕੁਮਾਰ, ਲਲਿਤ ਕੁਮਾਰ, ਗੁਰਦੀਪ ਸਿੰਘ ਲਾਡੀ, ਮਲਕੀਤ ਰਾਮ, ਅਮਿਤ ਕੁਮਾਰ, ਅਮਰਪਾਲ, ਰਾਜਦੀਪ ਸਿੰਘ ਅਤੇ ਸੁਖਵਿੰਦਰ ਸਮੇਤ ਹੋਰ ਸ਼ਿਵ ਸੈਨਿਕ ਮੌਜੂਦ ਸਨ।