'ਪੰਜਾਬ 'ਚ ਦਿਨ-ਦਿਹਾੜੇ ਨਿਰਦੋਸ਼ਾਂ ਨੂੰ ਮਾਰੀਆਂ ਜਾ ਰਹੀਆਂ ਗੋਲ਼ੀਆਂ', MP ਚੰਨੀ ਨੇ ਕੀਤੀ ਸੂਬੇ 'ਚ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ
ਇਸ ਦਾ ਖੁਲਾਸਾ ਮ੍ਰਿਤਕ ਗਗਨਦੀਪ ਸਿੰਘ ਨੇ ਖੁਦ ਵੀਡਿਓ ਵਾਇਰਲ ਕਰ ਕੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਜੰਗਲ ਰਾਜ ਹੈ ਅਤੇ ਸ਼ਰੇਆਮ ਦਿਨ-ਦਿਹਾੜੇ ਨਿਰਦੋਸ਼ ਤੇ ਆਮ ਲੋਕਾਂ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵਲੋਂ ਸ਼ਰੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
Publish Date: Sun, 22 Mar 2026 07:00 PM (IST)
Updated Date: Sun, 22 Mar 2026 07:13 PM (IST)
ਜੌਲੀ ਸੂਦ,ਪੰਜਾਬੀ ਜਾਗਰਣ,ਮੋਰਿੰਡਾ : ਸਾਬਕਾ ਮੁੱਖ ਮੰਤਰੀ ਪੰਜਾਬ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ ਅਤੇ ਗਗਨਦੀਪ ਸਿੰਘ ਦੀ ਮੌਤ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ।
ਮੋਰਿੰਡਾ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮਾਰਕਫੈੱਡ ਦੇ ਜ਼ਿਲ੍ਹਾ ਜਨਰਲ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੂੰ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਵਲੋਂ ਅਪਣੇ ਨਜ਼ਦੀਕੀ ਨੂੰ ਟੈਂਡਰ ਨਾ ਦੇਣ ’ਤੇ ਅਪਣੇ ਕੋਲ ਬੁਲਾ ਕੇ ਬੁਰੀ ਤਰ੍ਹਾਂ ਕੁੱਟਿਆ ਅਤੇ ਮਨਮਰਜ਼ੀ ਦੇ ਬਿਆਨ ਦਿਵਾਏ ਗਏ। ਉਨ੍ਹਾਂ ਕਿਹਾ ਕਿ ਮੰਤਰੀ ਭੁੱਲਰ ਨੇ ਗਗਨਦੀਪ ਨੂੰ ਸਲਫਾਸ ਖਾਣ ਲਈ ਮਜ਼ਬੂਰ ਕਰ ਦਿੱਤਾ।
ਇਸ ਦਾ ਖੁਲਾਸਾ ਮ੍ਰਿਤਕ ਗਗਨਦੀਪ ਸਿੰਘ ਨੇ ਖੁਦ ਵੀਡਿਓ ਵਾਇਰਲ ਕਰ ਕੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਜੰਗਲ ਰਾਜ ਹੈ ਅਤੇ ਸ਼ਰੇਆਮ ਦਿਨ-ਦਿਹਾੜੇ ਨਿਰਦੋਸ਼ ਤੇ ਆਮ ਲੋਕਾਂ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵਲੋਂ ਸ਼ਰੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਹੱਕ ਮੰਗਦੇ ਕਿਸਾਨਾਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਨੌਜਵਾਨਾਂ ’ਤੇ ਡਾਂਗਾਂ ਵਰਸਾਈਆਂ ਜਾ ਰਹੀਆਂ ਹਨ। ਮੁਲਾਜ਼ਮਾਂ ਨੂੰ ਬਣਦਾ ਡੀਏ ਲੈਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਪਣੀ ਪਾਰਟੀ ਤੇ ਸਰਕਾਰ ਦੀ ਮਸ਼ਹੂਰੀ ਲਈ ਪੰਜਾਬ ਦੇ ਖਜ਼ਾਨੇ ’ਚੋਂ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ।