ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ
ਕੰਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ
Publish Date: Thu, 04 Dec 2025 04:16 PM (IST)
Updated Date: Thu, 04 Dec 2025 04:17 PM (IST)

ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਚ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਸੀਨੀਅਰ ਮੈਡੀਕਲ ਅਫ਼ਸਰ ਡਾ ਪਰਮਜੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਉਨ੍ਹਾਂ ਨੇ ਆਪਣੇ ਕਿਹਾ ਕਿ ਹਰ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਉਨ੍ਹਾਂ ਨੂੰ ਸਮਾਨ ਮਾਣ-ਸਨਮਾਨ ਅਤੇ ਸਹੂਲਤਾਂ ਦੇਣਾ ਸਾਡਾ ਫਰਜ਼ ਹੈ। ਦਿਵਿਆਂਗਤਾ ਕੋਈ ਕਮੀ ਨਹੀਂ, ਸਗੋਂ ਸਮਾਜ ਨੂੰ ਹੋਰ ਸੰਵੇਦਨਸ਼ੀਲ ਤੇ ਸਮਾਨਤਾ ਵਾਲਾ ਬਣਾਉਣ ਦਾ ਮੌਕਾ ਹੈ। ਇਸ ਮੌਕੇ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਵਰੁਣ ਨੇ ਦੱਸਿਆ ਨੇ ਦੱਸਿਆ ਕਿ ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕਰਮ ਤਹਿਤ ਆਂਗਨਵਾੜੀ ਅਤੇ ਸਰਕਾਰੀ ਸਕੂਲਾਂ ਪੜਦੇ ਬੱਚਿਆਂ ਦੀਆਂ ਵੱਖ-ਵੱਖ ਬਿਮਾਰੀਆਂ, ਦਿਵਿਆਂਗਤਾਵਾਂ ਅਤੇ ਵਿਕਾਸੀ ਸਮੱਸਿਆਵਾਂ ਦੀ ਸਮੇਂ ਸਿਰ ਜਾਂਚ ਕਰਕੇ ਇਲਾਜ ਦੀ ਵਿਵਸਥਾ ਕੀਤੀ ਜਾਂਦੀ ਹੈ। ਡਾ. ਵਰੁਣ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸ਼ੁਰੂਆਤੀ ਪਛਾਣ ਨਾਲ ਬੱਚੇ ਦਾ ਭਵਿੱਖ ਬਚਾਇਆ ਜਾ ਸਕਦਾ ਹੈ। ਬਲਾਕ ਐਜੂਕੇਟਰ ਪ੍ਰੀਤਇੰਦਰ ਸਿੰਘ ਨੇ ਦਿਵਿਆਂਗ ਵਿਅਕਤੀਆਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ, ਯੂਡੀਆਡੀ ਕਾਰਡ, ਪੈਂਸ਼ਨ, ਸਹਾਇਕ ਉਪਕਰਣਾਂ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਵਿਚ ਸਟਾਫ ਨੇ ਇਹ ਸੰਦੇਸ਼ ਦਿੱਤਾ ਕਿ ਦਿਵਿਆਂਗ ਵਿਅਕਤੀਆਂ ਨੂੰ ਮੁੱਖ ਧਾਰਾ ਵਿਚ ਲਿਆਂਦਾ ਜਾਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਸਮਾਜਕ, ਸ਼ਿਖਿਅਤ ਅਤੇ ਆਰਥਿਕ ਤੌਰ ‘ਤੇ ਅੱਗੇ ਵੱਧ ਸਕਣ। ਮੈਡੀਕਲ ਅਫ਼ਸਰ ਡਾ. ਮਮਤਾ ਗੌਤਮ ਨੇ ਗਰਭ ਅਵਸਥਾ ਵਿਚ ਕਾਰਨਾ ਦੇ ਉਪਰ ਜਾਣਕਾਰੀ ਦਿੱਤੀ ਜੋ ਕਿ ਨਵਜੰਮੇ ਵਿਚ ਦਿਵਿਆਂਗਤਾਂ ਦਾ ਕਾਰਨ ਬਣ ਸਕਦੇ ਹਨ। ਇਸ ਮੌਕੇ ਮੈਡੀਕਲ ਅਫ਼ਸਰ ਡੈਟਲ ਡਾ. ਅਵਿਨਾਸ਼ ਮੰਗੌਤਰਾ, ਮੈਡੀਕਲ ਅਫ਼ਸਰ ਡਾ ਮਨਮੀਤ ਕੌਰ, ਹੈਲਥ ਸੁਪਰਵਾਈਜ਼ਰ ਕੁਲਦੀਪ ਵਰਮਾ, ਹੈਲਥ ਸੁਪਰਵਾਈਜ਼ਰ ਸਤਨਾਮ ਅਤੇ ਸਮੂਹ ਸਟਾਫ ਹਾਜ਼ਰ ਸੀ।