ਇੰਟਰਨੈਸ਼ਨਲ ਨਰਸਿੰਗ ਦਿਵਸ ਮਨਾਇਆ
ਇੰਟਰਨੈਸ਼ਨਲ ਨਰਸਿੰਗ ਦਿਵਸ ਮਨਾਇਆ
Publish Date: Thu, 07 May 2026 04:23 PM (IST)
Updated Date: Fri, 08 May 2026 04:06 AM (IST)

07ਐਨਐਸਆਰ23ਪੀ ਸਾਡੀਆਂ ਨਰਸਾਂ ਸਾਡਾ ਭਵਿੱਖ ਸਮਾਗਮ ਦਾ ਉਦਘਾਟਨ ਕਰਦੇ ਹੋਏ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨਾਲ ਹੋਰ। ਪੰਜਾਬੀ ਜਾਗਰਣ ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਨਰਸਿੰਗ ਦੀ ਜਨਮ ਦਾਤੀ ਮਿਸ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਨ ਨੂੰ ਸਮਰਪਿਤ ਇੰਟਰਨੈਸ਼ਨਲ ਨਰਸਿੰਗ ਦਿਵਸ ਮਨਾਇਆ। ਜਿਸ ਦੌਰਾਨ ਮੁੱਖ ਮਹਿਮਾਨ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਨੇ ਵਿਦਿਆਰਥਣਾਂ ਨੂੰ ਇੰਟਰਨੈਸ਼ਨਲ ਨਰਸਿੰਗ ਦਿਵਸ ਦੀ ਵਧਾਈ ਦਿੱਤੀ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿਚ ਨਰਸਾਂ ਸਭ ਤੋਂ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਸਾਲ 2026 ਦੇ ਥੀਮ ਸਾਡੀਆਂ ਨਰਸਾਂ ਸਾਡਾ ਭਵਿੱਖ ਨੂੰ ਸਮਰਪਿਤ ਹਫਤਾਭਰ ਚੱਲਣ ਵਾਲੇ ਸਮਾਗਮਾਂ ਦਾ ਉਦਘਾਟਨ ਕੀਤਾ। ਪ੍ਰਿੰ. ਰਮਨਦੀਪ ਕੌਰ ਨੇ ਨਰਸਿੰਗ ਦੀ ਮੋਢੀ ਮਿਸ ਫਲੋਰੈਂਸ ਨਾਈਟਿੰਗਲ ਨੂੰ ਯਾਦ ਕੀਤਾ ਅਤੇ ਨਰਸਿੰਗ ਵਿਦਿਆਰਥੀਆਂ ਨੂੰ ਇੰਟਰਨੈਸ਼ਨਲ ਨਰਸਿੰਗ ਦਿਵਸ ਦੀਆਂ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦੀ ਸ਼ੁਰੂਆਤ ਸਾਲ 1974 ਤੋਂ ਹੋਈ ਸੀ, ਜੋ ਨਰਸ ਮਿਸ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਨ ਨੂੰ ਸਮਰਪਿਤ ਹੁੰਦਾ ਹੈ।।ਉਸ ਨੂੰ ਲੇਡੀ ਵਿਦ ਦਾ ਲੈਂਪ ਵੀ ਕਿਹਾ ਜਾਂਦਾ ਸੀ ਕਿਉਂਕਿ ਉਹ ਜ਼ਖਮੀ ਸਿਪਾਹੀਆਂ ਦੀ ਦੇਖਭਾਲ ਲਈ ਰਾਤ ਨੂੰ ਘੁੰਮਦੀ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ਕਾਰੀਆਂ ਕਰਦੇ ਹੋਏ ਹਫਤਾ ਭਰ ਹੋਣ ਵਾਲੇ ਵੱਖ-ਵੱਖ ਸਮਾਗਮਾਂ, ਮੁਕਾਬਿਲਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਸਟੇਜ ਸੰਚਾਲਨਾ ਦੀ ਜ਼ਿੰਮੇਵਾਰੀ ਗੁਰਦੀਪ ਕੌਰ ਨਰਸਿੰਗ ਟਿਊਟਰ ਨੇ ਬਾਖੂਬੀ ਨਿਭਾਈ। ਇਸ ਮੌਕੇ ਜਗਜੀਤ ਸਿੰਘ, ਹੁਨਰਦੀਪ ਸਿੰਘ ਬਰਾੜ, ਮਹਿੰਦਰਪਾਲ ਸਿੰਘ, ਦਵਿੰਦਰ ਕੌਰ, ਸੁਖਮਿੰਦਰ ਕੌਰ ਊਬੀ, ਮਨਿੰਦਰ ਕੌਰ, ਸਰਬਜੀਤ ਕੌਰ, ਰਾਬੀਆ ਹਾਟਾ, ਨੇਹਾ ਰਾਣੀ, ਸੰਦੀਪ ਸੂਦਨ, ਰੀਤੂ, ਮੁਹੰਮਦ ਯੂਨਸ ਵਾਨੀ, ਆਕਿਬ ਜਾਵੇਦ, ਕਾਲਜ ਅਧਿਆਪਕ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।