ਬਜ਼ੁਰਗ ਸਿਹਤ ਸੰਭਾਲ ਓਪੀਡੀ ਦੀ ਸ਼ੁਰੂਆਤ
ਬਜ਼ੁਰਗ ਸਿਹਤ ਸੰਭਾਲ ਓਪੀਡੀ ਦੀ ਸ਼ੁਰੂਆਤ
Publish Date: Thu, 07 May 2026 05:35 PM (IST)
Updated Date: Fri, 08 May 2026 04:10 AM (IST)
07ਐਨਐਸਆਰ22ਪੀ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਚ ਓਪੀਡੀ ਚ ਬਜ਼ੁਰਗ ਮਹਿਲਾ ਦੀ ਸਿਹਤ ਜਾਂਚ ਕਰਦਾ ਹੋਇਆ ਡਾਕਟਰ। ਪੰਜਾਬੀ ਜਾਗਰਣ ਬਲਿਹਾਰ ਸਿੰਘ, ਪੰਜਾਬੀ ਜਾਗਰਣ, ਨਵਾਂਸ਼ਹਿਰ : ਬਜ਼ੁਰਗ ਮਰੀਜ਼ਾਂ ਨੂੰ ਸਿਵਲ ਹਸਪਤਾਲ ਚ ਵਧੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਬਜ਼ੁਰਗ ਸਿਹਤ ਸੰਭਾਲ ਓਪੀਡੀ ਦੀ ਸ਼ੁਰੂਆਤ ਕੀਤੀ। ਜਿਸ ਸੰਬੰਧੀ ਸੀਨੀਅਰ ਮੈਡੀਕਲ ਅਫ਼ਸਰ (ਸਰਜਨ) ਡਾ. ਸਤਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਦੇਖਣ ਵਿਚ ਆਉਂਦਾ ਸੀ ਕਿ ਸਰਕਾਰੀ ਹਸਪਤਾਲ ਵਿਚ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੋਣ ਕਰਨ ਬਜ਼ੁਰਗ ਮਰੀਜ਼ਾਂ ਨੂੰ ਡਾਕਟਰ ਨੂੰ ਮਿਲਣ ਅਤੇ ਟੈਸਟ ਆਦਿ ਕਰਵਾਉਣ ਲਈ ਲੰਮੀਆਂ ਲਾਈਨਾਂ ਵਿਚ ਖੜਨਾ ਪੈਂਦਾ ਸੀ। ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਦੱਸਿਆ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਸਿਵਲ ਹਸਪਤਾਲ ਵਿਚ ਸਾਡੇ ਬਜ਼ੁਰਗ ਸਾਡਾ ਮਾਣ “ਮੁਹਿੰਮ ਤਹਿਤ ਬਜ਼ੁਰਗ ਸਿਹਤ ਸੰਭਾਲ ਸੇਵਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਨਰਸਿੰਗ ਵਿਦਿਆਰਥਣਾਂ ਦੀ ਡਿਊਟੀ ਲਗਾਈ ਲਈ ਹੈ ਕਿ ਉਹ ਬਜ਼ੁਰਗ ਮਰੀਜ਼ਾਂ ਨੂੰ ਮੁਫ਼ਤ ਦਵਾਈ ਵੀ ਉਪਲੱਬਧ ਕਰਵਾਉਣ। ਸੀਨੀਅਰ ਸਿਟੀਜ਼ਨ ਦਰਸ਼ਨ ਦਰਦੀ ਨੇ ਦੱਸਿਆ ਕਿ ਬਿਹਤਰ ਸਿਹਤ ਸੇਵਾਵਾਂ ਲਈ ਇਲਾਕੇ ਦੇ ਸੀਨੀਅਰ ਸਿਟੀਜਨਾਂ ਵੱਲੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ।