5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਕਾਬੂ
ਨੂਰਪੁਰਬੇਦੀ ’ਚ ਪੁਲਿਸ ਦੀ ਵੱਡੀ ਕਾਰਵਾਈ, 5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਕਾਬੂ
Publish Date: Thu, 05 Feb 2026 07:11 PM (IST)
Updated Date: Thu, 05 Feb 2026 07:14 PM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਸੀਨੀਅਰ ਪੁਲਿਸ ਕਪਤਾਨ ਰੂਪਨਗਰ ਮਨਿੰਦਰ ਸਿੰਘ , ਕਪਤਾਨ ਪੁਲਿਸ ਇਨਵੈਸਟੀਗੇਸ਼ਨ ਗੁਰਦੀਪ ਸਿੰਘ ਗੋਂਸਲ ਪੀਪੀਐਸ ਅਤੇ ਡੀਐਸਪੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨੂਰਪੁਰਬੇਦੀ ਪੁਲਿਸ ਨੂੰ ਇੱਕ ਹੋਰ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਰੋਹਿਤ ਸ਼ਰਮਾ ਨੇ ਦੱਸਿਆ ਕਿ ਮਿਤੀ 4 ਫਰਵਰੀ ਨੂੰ ਏਐਸਆਈ ਮਲਕੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਪਿੰਡ ਹਰੀਪੁਰ ਫੁਲੜੇ ਅਤੇ ਪਿੰਡ ਖਟਾਣਾ ਵੱਲ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਮੌਜੂਦ ਸਨ। ਰਾਤ ਕਰੀਬ 9.50 ਵਜੇ ਪਿੰਡ ਖਟਾਣਾ ਵੱਲੋਂ ਇੱਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜਿਵੇਂ ਹੀ ਉਸ ’ਤੇ ਪੁਲਿਸ ਗੱਡੀ ਦੀਆਂ ਲਾਈਟਾਂ ਪਈਆਂ ਤਾਂ ਉਸਨੇ ਆਪਣੀ ਪਹਿਨੀ ਹੋਈ ਲੋਅਰ ਦੀ ਸੱਜੀ ਜੇਬ ਵਿਚੋਂ ਇੱਕ ਮੋਮੀ ਲਿਫਾਫਾ ਸੜਕ ਦੇ ਖੱਬੇ ਪਾਸੇ ਝਾੜੀਆਂ ਵਿਚ ਸੁੱਟ ਦਿੱਤਾ ਅਤੇ ਘਬਰਾ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਸ਼ੱਕ ਦੇ ਆਧਾਰ ’ਤੇ ਏਐਸਆਈ ਮਲਕੀਤ ਸਿੰਘ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਉਸਨੇ ਆਪਣਾ ਨਾਮ ਪ੍ਰਦੀਪ ਕੁਮਾਰ ਪੁੱਤਰ ਤਿਲਕ ਰਾਜ ਵਾਸੀ ਪਿੰਡ ਬਰਾਰੀ, ਥਾਣਾ ਨੂਰਪੁਰਬੇਦੀ, ਜ਼ਿਲ੍ਹਾ ਰੂਪਨਗਰ ਦੱਸਿਆ। ਪੁਲਿਸ ਵੱਲੋਂ ਸੁੱਟੇ ਗਏ ਮੋਮੀ ਲਿਫਾਫੇ ਨੂੰ ਬਰਾਮਦ ਕਰਕੇ ਚੈਕ ਕੀਤਾ ਗਿਆ, ਜਿਸ ਵਿਚੋਂ 5 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁਲਿਸ ਨੇ ਦੋਸ਼ੀ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅੱਗੇ ਦੀ ਜਾਂਚ ਜਾਰੀ ਹੈ।