ਡੇਂਗੂ ਦੀ ਬਿਮਾਰੀ 'ਤੇ ਕਾਬੂ ਪਾਉਣ ਲਈ ਮੈਗਾ ਮੁਹਿੰਮ ਦੀ ਸ਼ੁਰੂਆਤ
ਡੇਂਗੂ ਦੀ ਬਿਮਾਰੀ 'ਤੇ ਕਾਬੂ ਪਾਉਣ ਲਈ ਮੈਗਾ ਮੁਹਿੰਮ ਦੀ ਸ਼ੁਰੂਆਤ
Publish Date: Thu, 30 Apr 2026 05:23 PM (IST)
Updated Date: Fri, 01 May 2026 04:09 AM (IST)

30ਐਨਐਸਆਰ11ਪੀ ਨਵਾਂਸ਼ਹਿਰ ਚ ਡੇਂਗੂ ਵਿਰੋਧੀ ਮੈਗਾ ਮੁਹਿੰਮ ਦੌਰਾਨ ਘਰ ਘਰ ਜਾ ਕੇ ਚੈਕਿੰਗ ਕਰਦੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਾਲ ਹੋਰ ਅਧਿਕਾਰੀ। ਪੰਜਾਬੀ ਜਾਗਰਣ ਬਲਿਹਾਰ ਸਿੰਘ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਨੇ ਡੇਂਗੂ ਦੀ ਬਿਮਾਰੀ ਤੇ ਸਮੇਂ ਸਿਰ ਕਾਬੂ ਪਾਉਣ ਤੇ ਕਮਿਊਨਿਟੀ ਦੀ ਭਾਗੀਦਾਰੀ ਨੂੰ ਹੋਰ ਵਧਾਉਣ ਲਈ ਡੇਂਗੂ ਵਿਰੋਧੀ ਮੈਗਾ ਮੁਹਿੰਮ ਦੀ ਸ਼ੁਰੂਆਤ ਕੀਤੀ। ਜਿਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਨਾਲ ਮਿਲ ਕੇ ਵੈਟਰਨੀ, ਹਸਪਤਾਲ ਨਵਾਂਸ਼ਹਿਰ ਸਮੇਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਵਿਚ ਲਾਰਵਾ ਚੈੱਕ ਕੀਤਾ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਡੇਂਗੂ ਨੂੰ ਕੰਟਰੋਲ ਕਰਨਾ ਹੈ। ਉਨ੍ਹਾਂ ਸਿਹਤ ਸਿੱਖਿਆ, ਬਿਮਾਰੀ ਦੇ ਆਮ ਲੱਛਣ, ਟੈਸਟ, ਇਲਾਜ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਡੇਂਗੂ ਟੈਸਟ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਮੁਫਤ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਤੇ ਡੇਂਗੂ ਦੇ ਲਾਰਵੇ ਦੀ ਪਛਾਣ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ।ਅਤੇ ਘਰਾਂ ਵਿਚ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।।ਮੱਛਰਾਂ ਦੇ ਕੱਟਣ ਤੋਂ ਬਚਣ ਵਾਸਤੇ ਕੱਪੜੇ ਅਜਿਹੇ ਪਾਉਣੇ ਚਾਹੀਦੇ ਹਨ ਜਿਨ੍ਹਾਂ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਹੈਲਥ ਇੰਸ. ਜੋਗਿੰਦਰ ਪਾਲ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।