ਚਹਿੜ ਮਜਾਰਾ ਪਿੰਡ ਦੇ ਵਿਕਾਸ ਲਈ 13 ਲੱਖ ਦੀ ਗ੍ਰਾਂਟ ਜਾਰੀ
ਵਿਧਾਇਕ ਚੱਢਾ ਵੱਲੋਂ ਚਹਿੜ ਮਜਾਰਾ ਪਿੰਡ ਦੇ ਵਿਕਾਸ ਲਈ 13 ਲੱਖ ਰੁਪਏ ਦੀ ਗ੍ਰਾਂਟ ਜਾਰੀ
Publish Date: Sun, 03 May 2026 05:39 PM (IST)
Updated Date: Sun, 03 May 2026 05:41 PM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਖੇਤਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੇ ਨਾਲ-ਨਾਲ ਨਵੇਂ ਪ੍ਰਾਜੈਕਟਾਂ ਲਈ ਗ੍ਰਾਂਟਾਂ ਜਾਰੀ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਵਿਧਾਇਕ ਚੱਢਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ਼ਰਾਜ ਸੈਣੀ ਅਤੇ ਸੰਮਤੀ ਮੈਂਬਰ ਸਤਨਾਮ ਨਾਗਰਾ ਵੱਲੋਂ ਪਿੰਡ ਚਹਿੜ ਮਜਾਰਾ ਵਿਖੇ 13 ਲੱਖ ਰੁਪਏ ਦੀ ਗ੍ਰਾਂਟ ਦਾ ਅਧਿਕਾਰਿਤ ਪੱਤਰ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਗਿਆ। ਇਸ ਮੌਕੇ ਸੈਣੀ ਅਤੇ ਨਾਗਰਾ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਹਲਕੇ ਦੇ ਹਰ ਪਿੰਡ ਵਿੱਚ ਬਿਨ੍ਹਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀਆਂ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੀ ਨਕਸ਼ਾ ਨਵੀਨੀਕਰਨ ਦੇ ਰਾਹ ’ਤੇ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਕਈ ਪ੍ਰਾਜੈਕਟ ਜੋ ਪਿਛਲੀਆਂ ਸਰਕਾਰਾਂ ਦੇ ਸਮੇਂ ਸਿਰਫ ਕਾਗਜ਼ਾਂ ਤੱਕ ਸੀਮਿਤ ਰਹੇ, ਉਨ੍ਹਾਂ ਨੂੰ ਮੌਜੂਦਾ ਸਰਕਾਰ ਵੱਲੋਂ ਜ਼ਮੀਨੀ ਪੱਧਰ ’ਤੇ ਅਮਲੀ ਜਾਮਾ ਪਹਿਨਾਇਆ ਗਿਆ ਹੈ। ਵਿਧਾਇਕ ਚੱਢਾ ਨੇ ਨਾ ਸਿਰਫ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਹੈ, ਸਗੋਂ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਵਾ ਕੇ ਲੋਕਾਂ ਨੂੰ ਸਮਰਪਿਤ ਵੀ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਵਿਕਾਸ ਲਈ ਹੋਰ ਵੱਡੇ ਪ੍ਰਾਜੈਕਟ ਲਿਆਂਦੇ ਜਾਣਗੇ, ਤਾਂ ਜੋ ਲੋਕਾਂ ਨੂੰ ਸ਼ਹਿਰੀ ਸਹੂਲਤਾਂ ਪਿੰਡ ਪੱਧਰ ’ਤੇ ਹੀ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਇਹ ਗ੍ਰਾਂਟ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਸਾਬਤ ਹੋਵੇਗੀ। ਇਸ ਮੌਕੇ ਸਰਪੰਚ ਜਸਵਿੰਦਰ ਸਿੰਘ, ਪਾਲ ਪੰਚ ਸ਼ਿੰਗਾਰਾ ਸਿੰਘ ਪੰਚ, ਬਲਕਾਰ ਸਿੰਘ ਪੰਚ, ਸਾਧਾ ਸਿੰਘ ਬਲਵੀਰ ਸਿੰਘ ਨੰਬਰਦਾਰ, ਕਰਮਜੀਤ ਸਿੰਘ ਸਾਬਕਾ ਸਰਪੰਚ, ਪਾਲ ਸਿੰਘ, ਪਾਲ ਸਿੰਘ ਫੌਜੀ. ਦੇਬੀ, ਧਰਮ ਸਿੰਘ ਫੌਜੀ ਬੀਡੀਸੀ ਪ੍ਰਧਾਨ, ਬਾਦਲ ਸਿੰਘ ਫੌਜੀ, ਬੱਬੂ ਪ੍ਰਧਾਨ ਵੇਰਕਾ ਡੈਰੀ, ਪੰਮਾ, ਅਸ਼ਨੀ, ਕੇਸਰ ਸਿੰਘ ਆਦਿ ਹਾਜ਼ਰ ਸਨ।