ਵਿਧਾਇਕਾ ਸੰਤੋਸ਼ ਕਟਾਰੀਆ ਨੇ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਸੁਣੀਆਂ
ਵਿਧਾਇਕਾ ਸੰਤੋਸ਼ ਕਟਾਰੀਆ ਨੇ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਸੁਣੀਆਂ
Publish Date: Fri, 20 Feb 2026 06:59 PM (IST)
Updated Date: Sat, 21 Feb 2026 04:12 AM (IST)

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਪੰਜਾਬ ਸਰਕਾਰ ਵੱਲੋਂ ਵਪਾਰਕ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਅਤੇ ਕਾਰੋਬਾਰੀ ਮਾਹੌਲ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਦੀ ਪ੍ਰਧਾਨਗੀ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਨੁਮਾਇੰਦਿਆਂ ਵੱਲੋਂ ਸਾਂਝੇ ਤੌਰ ਤੇ ਕੀਤੀ। ਵਿਧਾਇਕਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਵਪਾਰੀਆਂ ਨੂੰ ਸਰਕਾਰ ਦੀਆਂ ਵਪਾਰ-ਪੱਖੀ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਸ਼ਵਾਸ ਦਿਵਾਇਆ ਕਿ ਸਥਾਨਕ ਬਾਜ਼ਾਰਾਂ ਵਿਚ ਬੁਨਿਆਦੀ ਸਹੂਲਤਾਂ ਦਾ ਜਲਦ ਸੁਧਾਰ ਕੀਤਾ ਜਾਵੇਗਾ। ਕਰਨਵੀਰ ਕਟਾਰੀਆ ਹਲਕਾ ਯੂਥ ਪ੍ਰਧਾਨ ਨੇ ਸਰਕਾਰ ਵੱਲੋਂ ਵਪਾਰਕ ਖੇਤਰ ਵਿਚ ਕੀਤੇ ਗਏ ਵੱਡੇ ਸੁਧਾਰਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਹਨੀ ਡੱਬ ਚੇਅਰਮੈਨ ਜ਼ਿਲ੍ਹਾ ਟ੍ਰੇਡਰ ਕਮਿਸ਼ਨ ਨੇ ਵਪਾਰੀਆਂ ਨੂੰ ਜ਼ਮੀਨੀ ਪੱਧਰ ਤੇ ਆ ਰਹੀਆਂ ਦਿੱਕਤਾਂ ਨੂੰ ਪ੍ਰਸ਼ਾਸਨ ਦੇ ਸਾਹਮਣੇ ਰੱਖਿਆ। ਜਸਵੀਰ ਘੁੰਮਣ ਹਲਕਾ ਵਪਾਰ ਪ੍ਰਧਾਨ ਨੇ ਵਪਾਰੀ ਭਾਈਚਾਰੇ ਦੀਆਂ ਮੰਗਾਂ ਪੇਸ਼ ਕਰਦਿਆਂ ਸਰਕਾਰ ਤੋਂ ਪੂਰਨ ਸਹਿਯੋਗ ਦੀ ਉਮੀਦ ਜਤਾਈ। ਵਪਾਰੀਆਂ ਵੱਲੋਂ ਰੱਖੀਆਂ ਗਈਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ। ਜਿਸ ਨਾਲ ਵਪਾਰੀ ਵਰਗ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਮੀਟਿੰਗ ਦੌਰਾਨ ਏਡੀਸੀ ਬਲਵੀਰ ਸਿੰਘ ਅਤੇ ਐੱਸਡੀਐਮ ਕ੍ਰਿਤਿਕਾ ਗੋਇਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਜਿਨ੍ਹਾਂ ਨੇ ਵਪਾਰੀਆਂ ਨੂੰ ਪ੍ਰਸ਼ਾਸਨਿਕ ਪੱਧਰ ਤੇ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਸੱਜਣਾਂ ਅਤੇ ਵਪਾਰੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।