ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ
ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ
Publish Date: Thu, 30 Apr 2026 03:51 PM (IST)
Updated Date: Fri, 01 May 2026 04:02 AM (IST)

30ਐਨਐਸਆਰ13ਪੀ ਗੁਰਮਤਿ ਸਮਾਗਮ ਦੌਰਾਨ ਕਥਾ ਵਾਚਕ ਕਥਾ ਕਰਦੇ ਹੋਏ ਨਾਲ ਹਾਜ਼ਰ ਸੰਗਤਾਂ। ਪੰਜਾਬੀ ਜਾਗਰਣ ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸਮੂਹ ਸੰਗਤ ਵੱਲੋਂ ਸ਼ਰਧਾ ਨਾਲ ਕਰਵਾਇਆ। ਸਮਾਗਮ ਦੀ ਆਰੰਭਤਾ ਵਿਚ ਹਜ਼ੂਰੀ ਰਾਗੀ ਭਾਈ ਗੁਰਮੁਖ ਸਿੰਘ, ਸਤਨਾਮ ਸਿੰਘ ਅਤੇ ਭਾਈ ਜੱਸਾ ਸਿੰਘ ਸ੍ਰੀ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਾਲਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਗਿਆਨੀ ਮਾਨ ਸਿੰਘ ਸਾਬਕਾ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਸ਼੍ਰੀ ਗੁਰੂ ਅਮਰਦਾਸ ਜੀ ਦੇ ਮਹਾਨ ਪਰਉਪਕਾਰਾਂ, ਸੇਵਾ, ਸਮਾਜ ’ਚ ਫੈਲੀਆਂ ਹੋਈਆਂ ਕੁਰੀਤੀਆਂ ਸਤੀ ਪ੍ਰਥਾ, ਜੰਜੂਆਂ ਅਤੇ ਪਰਦਾ ਪ੍ਰਥਾ ਨੂੰ ਖਤਮ ਕਰਨ ਲਈ ਕੀਤੇ ਮਹਾਨ ਯੋਗਦਾਨ ਬਾਰੇ ਸੰਗਤਾਂ ਨੂੰ ਦੱਸਿਆ। ਉਨ੍ਹਾਂ ਸੰਗਤ ਨੂੰ ਨਸ਼ਿਆਂ, ਵਹਿਮਾਂ ਭਰਮਾਂ ਤੋਂ ਦੂਰ ਹੋ ਕੇ ਗੁਰੂ ਦੇ ਲੜ ਲੱਗਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਮੈਨੇਜਰ ਹਰਭਜਨ ਸਿੰਘ, ਗਿਆਨੀ ਪਲਵਿੰਦਰ ਸਿੰਘ, ਗਿਆਨੀ ਦੇਸਾ ਸਿੰਘ, ਭਾਈ ਜੋਗਾ ਸਿੰਘ, ਮਾ. ਨਿਰਮਲ ਸਿੰਘ, ਪਰਮਿੰਦਰ ਸਿੰਘ ਜੌਹਰ, ਤ੍ਰਿਲੋਕ ਸਿੰਘ ਫਲੋਰਾ, ਸੁਖਵਿੰਦਰ ਸਿੰਘ ਗੋਬਿੰਦਪੁਰੀ, ਅਵਤਾਰ ਸਿੰਘ, ਹਰਦੇਵ ਸਿੰਘ ਅਲਾਚੌਰ, ਲਖਬੀਰ ਸਿੰਘ ਸਾਬਕਾ ਸਰਪੰਚ, ਜਰਨੈਲ ਸਿੰਘ, ਐਡਵੋਕੇਟ ਰਵਿੰਦਰ ਸਿੰਘ, ਜੋਗਿੰਦਰ ਸਿੰਘ ਅਰੋੜਾ, ਅਮਰਜੀਤ ਸਿੰਘ ਸੈਕੇਟਰੀ, ਕੁਲਜਿੰਦਰਜੀਤ ਸਿੰਘ ਸੋਢੀ, ਜਸਵੰਤ ਸਿੰਘ, ਦਮਨਜੀਤ ਸਿੰਘ ਗਾਂਧੀ, ਨਿਰਮਲ ਸਿੰਘ ਮੱਲੂਪੋਤਾ, ਪਰਮਜੀਤ ਕੌਰ, ਮਨਜੀਤ ਕੌਰ, ਮਨਦੀਪ ਸਿੰਘ ਪੂੰਨੀ ਤੇ ਹੋਰ ਹਾਜ਼ਰ ਸੀ।