ਮਾਊਂਟ ਕਾਰਮਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਮਾਊਂਟ ਕਾਰਮਲ ਸਕੂਲ ਦਾ 12ਵੀਂ ਅਤੇ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 30 Apr 2026 05:41 PM (IST)
Updated Date: Fri, 01 May 2026 04:11 AM (IST)

30ਐਨਐਸਆਰ23ਪੀ ਮਾਉਂਟ ਕਾਰਮਲ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੇ 12ਵੀਂ ਦੀਆਂ ਹੋਣਹਾਰ ਵਿਦਿਆਰਥਣਾਂ। ਪੰਜਾਬੀ ਜਾਗਰਣ 30ਐਨਐਸਆਰ24ਪੀ ਮਾਉਂਟ ਕਾਰਮਲ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੇ10ਵੀਂ ਦੀਆਂ ਹੋਣਹਾਰ ਵਿਦਿਆਰਥੀ। ਪੰਜਾਬੀ ਜਾਗਰਣ ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਮਾਊਂਟ ਕਾਰਮਲ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਆਈਐਸਸੀ ਅਤੇ ਆਈਸੀਐੱਸਈ 12ਵੀਂ ਅਤੇ 10ਵੀਂ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਡਾਇਰੈਕਟਰ ਐਡਵੋਕੇਟ ਫਾਦਰ ਮਨੋਜ ਸੇਬੇਸਟੀਅਨ ਅਤੇ ਪ੍ਰਿੰਸੀਪਲ ਸਿਸਟਰ ਫਿਜੀ ਜੋਸਫ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਚ ਯੁਕਤੀ ਵਰਮਾ ਨੇ 96 ਫ਼ੀਸਦੀ ਅੰਕਾਂ ਨਾਲ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸ਼ਿਵਾਂਗੀ ਸਿੰਘ ਨੇ 94.5 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਮਹਿਕਪ੍ਰੀਤ ਕੌਰ ਨੇ 94 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਕੁੱਲ 8 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅਤੇ 18 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਦਕਿ ਬਾਕੀ ਵਿਦਿਆਰਥੀ ਵੀ ਸ਼ਾਨਦਾਰ ਅੰਕਾਂ ਨਾਲ ਪਾਸ ਹੋਏ। ਆਈਸੀਐੱਸਈ ਬੋਰਡ ਪ੍ਰੀਖਿਆ ਦਸਵੀਂ ਜਮਾਤ ਚ ਆਰੀਅਨ ਜੋਸ਼ੀ ਨੇ 99 ਫ਼ੀਸਦੀ ਅੰਕਾਂ ਨਾਲ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਵੰਸ਼ਿਕਾ ਸੁਮਨ ਅਤੇ ਅਲਕਸ਼ ਜੈਨ ਨੇ ਸਾਂਝੇ ਤੌਰ ‘ਤੇ 98.8 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਗੁਰਤੇਸ਼ ਸਿੰਘ ਛੋਕਰ ਅਤੇ ਗੁਰਸਿਫ਼ਤ ਕੌਰ ਨੇ ਸਾਂਝੇ ਤੌਰ ਤੇ 97.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਕੁੱਲ 22 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅਤੇ 36 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਸਾਰੇ ਵਿਦਿਆਰਥੀ ਵੀ ਵਧੀਆ ਨੰਬਰਾਂ ਨਾਲ ਕਾਮਯਾਬ ਹੋਏ। ਸਕੂਲ ਦੇ ਡਾਇਰੈਕਟਰ ਐਡਵੋਕੇਟ ਫਾਦਰ ਮਨੋਜ ਸੇਬੇਸਟੀਅਨ ਅਤੇ ਪ੍ਰਿੰਸੀਪਲ ਸਿਸਟਰ ਫਿਜੀ ਜੋਸਫ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।