ਐੱਮਪੀ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਐਮਪੀ ਵੱਲੋੰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
Publish Date: Thu, 30 Apr 2026 05:22 PM (IST)
Updated Date: Fri, 01 May 2026 04:08 AM (IST)

30ਐਨਐਸਆਰ27ਪੀ, 28ਪੀ ਐੱਮਪੀ ਮਲਵਿੰਦਰ ਸਿੰਘ ਕੰਗ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ। ਪੰਜਾਬੀ ਜਾਗਰਣ * ਵਿਕਾਸ ਕਾਰਜਾਂ ’ਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਮਲਵਿੰਦਰ ਕੰਗ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਮਲਵਿੰਦਰ ਸਿੰਘ ਕੰਗ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਐਮਪੀ ਲੈਡ ਫੰਡ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਤੇ ਪੰਜਾਬ ਰਾਜ ਉਦਯੋਗਿਕ ਸਿਖਲਾਈ ਬੋਰਡ ਦੇ ਡਿਪਟੀ ਚੇਅਰਮੈਨ ਲਲਿਤ ਮੋਹਨ ਪਾਠਕ ਵੀ ਸ਼ਾਮਲ ਸਨ। ਮਲਵਿੰਦਰ ਸਿੰਘ ਕੰਗ ਵੱਲੋਂ ਪਿੰਡ ਸਜਾਵਲਪੁਰ ਵਿਖੇ ਓਪਨ ਜਿਮ, ਪਿੰਡ ਜੇਠੂ ਮਜਾਰਾ ਤੇ ਦਿਲਾਵਰਪੁਰ ਵਿਖੇ ਸਟ੍ਰੀਟ ਤੇ ਡ੍ਰੇਨ ਕਾਰਜਾਂ, ਪਿੰਡ ਨੰਗਲ ਜੱਟਾ ਵਿਖੇ ਸ਼ਮਸ਼ਾਨਘਾਟ, ਪਿੰਡ ਉੜਾਪੜ ਵਿਖੇ ਫੁੱਟਬਾਲ ਗਰਾਊਂਡ, ਪਿੰਡ ਦੁਰਗਾਪੁਰ ਵਿਖੇ ਰੀਟੇਨਿੰਗ ਵਾਲ ਫਾਰ ਵਾਟਰ ਪਾਉਂਡ ਅਤੇ ਵਾਰਡ ਨੰਬਰ 1 ’ਚ ਕਮਿਊਨਿਟੀ ਹਾਲ ਦੇ ਮੁਕੰਮਲ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ 33 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ ਜਿਨ੍ਹਾਂ ਪਿੰਡਾਂ ’ਚ ਗ੍ਰਾਂਟ ਦਿੱਤੀ ਸੀ। ਅੱਜ ਉਨ੍ਹਾਂ ਦੇ ਪਿੰਡਾਂ ਵਿਚ ਕੀਤੀਆਂ ਗਈਆਂ ਉਸਾਰੀਆਂ ਨੂੰ ਲੋਕ ਅਰਪਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉੁਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਭਲਾਈ ਲਈ ਹਮੇਸ਼ਾ ਕੰਮ ਕਰਦੇ ਰਹਿਣਗੇ ਅਤੇ ਉਨ੍ਹਾਂ ਦੀ ਮੁੱਖ ਤਰਜੀਹ ਹੈ ਕਿ ਉਹ ਪਿੰਡਾਂ ਨੂੰ ਸ਼ਹਿਰ ਵਾਲੀਆਂ ਸਾਰੀਆਂ ਸੁਵਿਧਾਵਾਂ ਉਪਲਬੱਧ ਕਰਵਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਓਪਨ ਜਿੰਮ ਬਣ ਨਾਲ ਉੱਥੋਂ ਦੇ ਨੌਜਵਾਨ ਖੇਡਾਂ ਨਾਲ ਜੁੜਣਗੇ ਅਤੇ ਕਮਿਊਨਿਟੀ ਹਾਲ ਦੇ ਬਣਨ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ ਤੇ ਸੱਭਿਆਚਾਰਕ ਸਮਾਗਮਾਂ ਲਈ ਢੁੱਕਵੀਂ ਥਾਂ ਮਿਲੀ ਹੈ, ਜਦਕਿ ਸ਼ਮਸ਼ਾਨਘਾਟ ਦੀ ਸ਼ੈੱਡ ਬਣਨ ਅਤੇ ਹੋਰ ਕੰਮ ਨਾਲ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਹਲਕੇ ਦੇ ਸਾਰੇ ਪਿੰਡਾਂ ’ਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਗ੍ਰਾਮ ਪੰਚਾਇਤ ਨੂੰ ਸਰਕਾਰੀ ਗ੍ਰਾਂਟਾਂ ਦੀ ਸਹੀ ਵਰਤੋਂ ਕਰਨ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਬਰਕਰਾਰ ਰੱਖਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮਿਆਰੀ ਕੰਮ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਸਰਪੰਚ, ਪੰਚਾਇਤ ਮੈਂਬਰ, ਬੀਡੀਪੀਓ, ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।