ਇੰਟਕ ਸਾਂਝਾ ਮੋਰਚਾ ਵੱਲੋਂ ਬਾਬਾ ਸਾਹਿਬ ਨੂੰ ਸ਼ਰਧਾਜਲੀ
ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਸਾਂਝਾ ਮੋਰਚਾ ਵੱਲੋਂ ਬਾਬਾ ਸਾਹਿਬ ਨੂੰ ਦਿੱਤੀ ਸ਼ਰਧਾਜਲੀ
Publish Date: Tue, 14 Apr 2026 05:25 PM (IST)
Updated Date: Tue, 14 Apr 2026 05:27 PM (IST)

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਸਾਂਝਾ ਮੋਰਚਾ ਵੱਲੋਂ ਸੰਗਠਨ ਦੇ ਸਥਾਨਕ ਦਫ਼ਤਰ ਵਿੱਚ ਭਾਰਤ ਰਤਨ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮਰਾਓ ਅੰਬੇਡਕਰ ਜੀ ਦੀ ਜੰਯਤੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ।ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਲਾਦੀ , ਜਨਰਲ ਸਕੱਤਰ ਨਵੀਨ ਚੰਦਰ, ਇੰਟਕ ਨੇਤਾ ਮੋਹਨਲਾਲ ਸਮੇਤ ਹੋਰ ਵਕਤਾਵਾਂ ਨੇ ਬਾਬਾ ਸਾਹਿਬ ਦੇ ਜੀਵਨ ਬਾਰੇ ਚਰਚਾ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਕਠਿਨ ਹਾਲਾਤਾਂ ਵਿੱਚ ਉੱਚ ਸਿੱਖਿਆ ਹਾਸਲ ਕਰਕੇ ਆਪਣੇ ਗਿਆਨ ਅਤੇ ਸੰਘਰਸ਼ ਨਾਲ ਭਾਰਤ ਦਾ ਸੰਵਿਧਾਨ ਤਿਆਰ ਕੀਤਾ। ਉਨ੍ਹਾਂ ਨੇ ਸਮਾਜ ਵਿੱਚ ਸਮਾਨਤਾ, ਨਿਆਂ ਅਤੇ ਅਧਿਕਾਰਾਂ ਨੂੰ ਹਰ ਵਰਗ ਤੱਕ ਪਹੁੰਚਾਉਣ ਲਈ ਮਹੱਤਵਪੂਰਨ ਯੋਗਦਾਨ ਦਿੱਤਾ। ਇਸ ਦੌਰਾਨ ਕਰਮਚਾਰੀ ਆਗੂਆਂ ਨੇ ਪੰਜਾਬ ਸਰਕਾਰ ਕੋਲ ਆਪਣੇ ਵਾਅਦੇ ਪੂਰੇ ਕਰਨ ਦੀ ਮੰਗ ਵੀ ਉਠਾਈ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਦਾ ਬਕਾਇਆ ਡੀਏ ਜਲਦੀ ਜਾਰੀ ਕੀਤਾ ਜਾਵੇ , ਸਾਲ 2016 ਤੋਂ 2021 ਤੱਕ ਦਾ ਬਕਾਇਆ ਏਰੀਅਰ ਤੁਰੰਤ ਅਦਾ ਕੀਤਾ ਜਾਵੇ, ਇਸ ਤੋਂ ਇਲਾਵਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਅਨੁਸਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਨੀਤੀ ਨੂੰ ਵੀ ਲਾਗੂ ਕੀਤਾ ਜਾਵੇ, ਬੀਬੀਐਮਬੀ ਦੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣ, ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕਰਮਚਾਰੀ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਬੁਲਾਰੇ ਨੇ ਕਿਹਾ ਕਿ ਬਾਬਾ ਸਾਹਿਬ ਦੀ ਸੋਚ ਸਮਾਨਤਾ ਅਤੇ ਅਧਿਕਾਰਾਂ ਤੇ ਆਧਾਰਿਤ ਸੀ, ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਇਸ ਮੌਕੇ ਸਤਨਾਮ ਸਿੰਘ, ਨਵੀਨ ਚੰਦਰ ਸ਼ਰਮਾ, ਬਲਬੀਰ ਸੰਘੇਲੀਆ, ਵਿਨੋਦ ਰਾਣਾ, ਮੋਹਨਲਾਲ, ਪਰਮਜੀਤ ਸਿੰਘ, ਰਾਕੇਸ਼ ਚੌਧਰੀ, ਬਲਵੀਰ ਚੰਦ, ਮਨੋਜ ਵਰਮਾ, ਕਾਲੂ, ਜਸਪਾਲ ਸਿੰਘ, ਰਣਵੀਰ ਪਟਿਆਲ, ਦਲਬੀਰ, ਰਿਮਲ, ਨਿਰਮਲ ਦਾਸ, ਵਿਜੈ ਕੁਮਾਰ, ਸਵਰਾਜ, ਰਾਕੇਸ਼ ਕੁਮਾਰ, ਤਾਰਾ ਚੰਦ, ਪ੍ਰਦੀਪ ਕੁਮਾਰ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਤਰਸੇਮ ਲਾਲ, ਕੁਲਵਿੰਦਰ, ਦਿਲਜੀਤ ਸਿੰਘ ਆਦਿ ਹਾਜ਼ਰ ਸਨ। ਸਭ ਨੇ ਮਿਲ ਕੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਸੰਗਠਨ ਦੀ ਏਕਤਾ ਬਣਾਈ ਰੱਖਣ ਅਤੇ ਭਵਿੱਖ ਵਿੱਚ ਕਰਮਚਾਰੀਆਂ ਦੇ ਹੱਕਾਂ ਲਈ ਸੰਘਰਸ਼ ਕਰਨ ਦਾ ਸੰਕਲਪ ਦੁਹਰਾਇਆ।