ਐਲਈਡੀ ਸਕਰੀਨ ’ਤੇ ਹੋਵੇਗਾ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ : ਹਰਜੋਤ ਸਿੰਘ ਬੈਂਸ
ਸ਼ਹੀਦੀ ਸਮਾਗਮਾਂ ਦੌਰਾਨ 30 ਵੱਡੀਆਂ ਐਲਈਡੀ ਸਕਰੀਨ ’ਤੇ ਹੋਵੇਗਾ ਗੁਰਮਤਿ ਸਮਾਗਮ ’ਤੇ ਵਿਧਾਨ ਸਭਾ ਸ਼ੈਸ਼ਨ ਦਾ ਸਿੱਧਾ ਪ੍ਰਸਾਰਣ: ਹਰਜੋਤ ਸਿੰਘ ਬੈਂਸ
Publish Date: Sat, 08 Nov 2025 06:51 PM (IST)
Updated Date: Sat, 08 Nov 2025 06:52 PM (IST)

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ : ਹਰਜੋਤ ਸਿੰਘ ਬੈਂਸ ਨੇ ਦੱਸਿਆ ਹੈ ਕਿ ਨੌਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਗੁਰੂ ਨਗਰੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵੱਖ ਵੱਖ ਢੁਕਵੀਆਂ ਥਾਵਾਂ ’ਤੇ 30 ਵੱਡੀਆਂ ਐਲਈਡੀ ਸਕਰੀਨਾਂ ਤੋਂ 24 ਨਵੰਬਰ ਨੂੰ ਭਾਈ ਜੈਤਾ ਜੀ ਯਾਦਗਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਅਤੇ ਆਯੋਜਿਤ ਗੁਰਮਤਿ ਸਮਾਗਮਾਂ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਤੋ ਇਲਾਵਾ 300 ਸਪੀਕਰ ਗੁਰੂ ਨਗਰੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਸੰਗਤਾਂ ਨੂੰ ਹਰ ਤਰਾਂ ਦੀ ਜਰੂਰੀ ਸੂਚਨਾ ਸਮੇਂ ਸਿਰ ਮੁਹੱਇਆ ਕਰਵਾਉਣਗੇ। ਬੈਂਸ ਨੇ ਦੱਸਿਆ ਕਿ ਸਮੁੱਚੇ ਇਲਾਕੇ ਵਿਚ 300 ਸਪੀਕਰ ਲਗਾ ਦਿੱਤੇ ਗਏ ਹਨ, ਜਿਨ੍ਹਾਂ ਦਾ ਕੰਟਰੋਲ ਰੂਮ 1 ਸਥਾਨ ਤੇ ਬਣਾਇਆ ਗਿਆ ਹੈ, ਜਿੱਥੋ ਹਰ ਤਰਾਂ ਦੀ ਜਰੂਰੀ ਜਾਣਕਾਰੀ ਸੰਗਤਾਂ ਤੱਕ ਤੁਰੰਤ ਪਹੁੰਚਾਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ 30 ਢੁਕਵੀਆਂ ਥਾਵਾਂ ’ਤੇ ਐਲਈਡੀ ਸਕਰੀਨਾਂ ਲਗਾਈਆਂ ਜਾ ਰਹੀਆਂ ਹਨ, ਇਨ੍ਹਾਂ ਸਕਰੀਨਾਂ ਉਤੇ ਵੱਖ ਵੱਖ ਧਾਰਮਿਕ ਸਮਾਗਮਾਂ ਨੂੰ ਪ੍ਰਸਾਰਿਤ ਕੀਤਾ ਜਾਵੇਗਾ। ਬੈਂਸ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਮਿਊਜੀਅਮ, ਭਾਈ ਜੈਤਾ ਜੀ ਯਾਦਗਾਰ, ਨੇਚਰ ਪਾਰਕ, ਅਗੰਮਪੁਰ ਚੋਂਕ, ਤਹਿਸੀਲ ਕੰਪਲੈਕਸ, ਆਈਟੀਆਈ ਅਗੰਮਪੁਰ, ਬੱਸ ਅੱਡਾ, ਰੇਲਵੇ ਸਟੇਸ਼ਨ, ਟੈਂਟ ਸਿਟੀ (ਚੰਡੇਸਰ, ਪਾਵਰ ਕਾਮ ਕਲੋਨੀ, ਝਿੰਜੜੀ), ਟੀ ਪੁਆਇੰਟ ਚੰਡੇਸਰ, ਚਰਨ ਗੰਗਾ ਸਟੇਡੀਅਮ, ਸਰਕਾਰੀ ਹਸਪਤਾਲ, ਨੇੜੇ ਗੁਰਦੁਆਰਾ ਸੀਸ਼ ਗੰਜ ਸਾਹਿਬ, ਮਾਤਾ ਨੈਣਾ ਦੇਵੀ ਮਾਰਗ, ਨੇੜੇ ਚਰਨ ਗੰਗਾ ਖੱਡ, ਬਾਬਾ ਸੰਗਤ ਸਿੰਘ ਚੋਂਕ, ਭਗਤ ਰਵਿਦਾਸ ਚੌਂਕ, ਸਵਾਗਤੀ ਗੇਟ ਮੀਢਵਾ ਤੋ ਇਲਾਵਾ ਹੋਰ ਕਈ ਢੁਕਵੀਆਂ ਥਾਵਾਂ ’ਤੇ ਵੱਡੀਆ ਐਲਈਡੀ ਸਕਰੀਨਾਂ ਲਗਾਈਆਂ ਜਾਣਗੀਆਂ, ਜਿੱਥੇ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਣ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਸ਼ਹੀਦੀ ਸਮਾਗਮਾਂ ਲਈ ਬਹੁਤ ਹੀ ਸ਼ਰਧਾ ਨਾਲ ਵਿਆਪਕ ਤਿਆਰੀਆਂ ਚੱਲ ਰਹੀਆਂ ਹਨ। ਜ਼ਿਨ੍ਹਾਂ ਨੂੰ ਸਮਾਂ ਰਹਿੰਦੇ ਸ਼ਰਧਾਲੂਆਂ ਦੀ ਸਹੂਲਤ ਲਈ ਮੁਕੰਮਲ ਕਰ ਲਿਆ ਜਾਵੇਗਾ।