ਚਰਨ ਗੰਗਾ ਸਟੇਡੀਅਮ ’ਚ ਹੋਵੇਗਾ ਗਣਤੰਤਰਤਾ ਦਿਵਸ : ਜਸਪ੍ਰੀਤ ਸਿੰਘ
ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ: ਜਸਪ੍ਰੀਤ ਸਿੰਘ
Publish Date: Wed, 14 Jan 2026 05:52 PM (IST)
Updated Date: Wed, 14 Jan 2026 05:54 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ : ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ਼੍ਰੀ ਅਨੰਦਪੁਰ ਸਾਹਿਬ ਹੋਵੇਗਾ। ਇਹ ਜਾਣਕਾਰੀ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦਿੱਤੀ। ਇਸ ਮੌਕੇ ਜਾਣਕਾਰੀ ਦਿੰਦਿਆ ਐਸ.ਡੀ.ਐਮ ਨੇ ਦੱਸਿਆ ਕਿ ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ 26 ਜਨਵਰੀ ਨੂੰ ਸਵੇਰੇ 10 ਵਜੇ ਕੌਮੀ ਝੰਡਾ ਲਹਿਰਾਇਆ ਜਾਵੇਗਾ। ਇਸੇ ਤਰ੍ਹਾਂ ਪਰੇਡ ਦਾ ਨਿਰੀਖਣ 10:02 ਵਜੇ ਹੋਵੇਗਾ, ਮੁੱਖ ਮਹਿਮਾਨ ਦਾ ਭਾਸ਼ਣ 10:10 ਵਜੇ ਅਤੇ ਮਾਰਚ ਪਾਸਟ 10:20 ਵਜੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਮਾਰੌਹ ਦੀ ਸਮਾਪਤੀ ਕੌਮੀ ਤਰਾਨੇ ਨਾਲ ਹੋਵੇਗੀ। ਉਨ੍ਹਾਂ ਦੱਸਿਆ ਕਿ 16 ਜਨਵਰੀ ਨੂੰ ਸੱਭਿਆਚਾਰਕ ਪੇਸ਼ਕਾਰੀਆਂ ਦੀ ਚੋਣ ਐਸ.ਜੀ.ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰੇ 10 ਵਜੇ ਕੀਤੀ ਜਾਵੇਗੀ ਅਤੇ 19,21 ਜਨਵਰੀ ਨੂੰ ਰਿਹਰਸਲ ਅਤੇ 24 ਜਨਵਰੀ ਨੂੰ ਫੁੱਲ ਡਰੈਸ ਰਿਹਰਸਲ ਚਰਨ ਗੰਗਾ ਸਟੇਡੀਅਮ ਵਿਚ ਸਵੇਰੇ 10 ਵਜੇ ਹੋਵੇਗੀ।