ਬਿਜਲੀ ਸੋਧ ਬਿੱਲ ਸੰਸਦ ’ਚ ਪੇਸ਼ ਕਰਨ ’ਤੇ ਮੁਲਾਜ਼ਮਾਂ ਨੇ ਕੀਤਾ ਵਿਰੋਧ
ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ 2025 ਸੰਸਦ ਵਿਚ ਪੇਸ਼ ਕਰਨ ’ਤੇ ਮੁਲਾਜ਼ਮਾਂ ਨੇ ਕੀਤਾ ਵਿਰੋਧ
Publish Date: Tue, 10 Mar 2026 06:10 PM (IST)
Updated Date: Tue, 10 Mar 2026 06:12 PM (IST)

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਅੱਜ ਪਾਵਰ ਹਾਊਸ ਗੰਗੂਵਾਲ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਦੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿਲ 2025 ਦੇ ਪੇਸ਼ ਕਰਨ ਵਿਰੋਧ ਵਿਚ ਅੱਜ ਗੇਟ ਰੈਲੀ ਕੀਤੀ ਗਈ। ਇਸ ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਬੁਲਾਰੇ ਸਾਥੀਆਂ ਨੇ ਦੱਸਿਆ ਕੀ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ 2025 ਸੰਸਦ ਵਿਚ ਪੇਸ਼ ਕੀਤੇ ਜਾਣ ਹੈ ਜੋ ਕਿ ਕਿਸਾਨਾਂ ਮਜ਼ਦੂਰਾਂ ਅਤੇ ਸਮਾਜ ਦੇ ਹਰੇਕ ਵਰਗ ਲਈ ਘਾਤਕ ਹੈ ਜਿਸ ਨਾਲ ਬਿਜਲੀ ਬੋਰਡ ਦੇ ਨਿੱਜੀਕਰਨ ਦਾ ਰਾਹ ਪੱਧਰਾ ਹੋ ਜਾਵੇਗਾ ਅਤੇ ਪੂੰਜੀਪਤੀ ਲੋਕਾਂ ਨੂੰ ਫਾਇਦਾ ਪਹੁੰਚਾਣ ਸਿੱਧਾ ਹੋ ਜਾਵੇਗਾ। ਜਿਸ ਦਾ ਕਿ ਬਿਜਲੀ ਕਾਮੇ ਸਖਤ ਵਿਰੋਧ ਕਰਦੇ ਹਨ ਅਤੇ ਸਰਕਾਰ ਤੋਂ ਮੰਗ ਕਰਦੇ ਹਨ ਕਿ ਇਹ ਬਿੱਲ ਵਾਪਸ ਲਿਆ ਜਾਵੇ ਇਸ ਤੋਂ ਇਲਾਵਾ ਬੁਲਾਰੇ ਸਾਥੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਅਧੂਰਾ ਜਾਰੀ ਕੀਤਾ ਗਿਆ ਹੈ ਜੋ ਕਿ ਸਰਕਾਰ ਵੱਲੋਂ ਸਿਰਫ ਅਖਬਾਰਾਂ ਵਿਚ ਹੀ ਪੁਰਾਣੀ ਪੈਨਸ਼ਨ ਦਿੱਤੀ ਜਾ ਰਹੀ ਹੈ ਧਰਾਤਲ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦਾ ਕਿ ਮੁਲਾਜ਼ਮਾਂ ਵੱਲੋਂ ਸਖਤ ਵਿਰੋਧ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਪੈਂਡਿੰਗ ਹੈ ਨਹੀਂ ਦਿੱਤਾ ਜਾ ਰਿਹਾ। ਜਦੋਂ ਕਿ ਭਾਰਤ ਦੇ ਹੋਰ ਸੂਬਿਆਂ ਵਿੱਚ ਸਾਰੇ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ ਸਮੇਂ ਸਿਰ ਜਾਰੀ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੀ ਮੈਨੇਜਮੈਂਟ ਜੋ ਕਿ ਮੁਲਾਜ਼ਮ ਮੰਗਾਂ ਨੂੰ ਮੰਨ ਕੇ ਲਾਗੂ ਨਹੀਂ ਕਰ ਰਹੀ ਜੋ ਕੱਚੇ ਕਾਮੇ ਆਊਟਸੋਰਸ ਕੰਮ ਕਰਦੇ ਹਨ ਕੱਚੇ ਕੰਮਆ ਨੂੰ ਪੱਕਾ ਕੀਤਾ ਜਾਵੇ ਅਤੇ ਘੱਟੋ ਘੱਟ ਉਜਰਤਾ ਲਾਗੂ ਕੀਤੀ ਜਾਵੇ।ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਜੋ ਸੂਬਾ ਕਮੇਟੀ ਵੱਲੋਂ ਸੰਘਰਸ਼ ਦਿੱਤਾ ਜਾਊਗਾ ਉਸ ਨੂੰ ਪੂਰੇ ਤਨ ਮਨ ਨਾਲ ਲਾਗੂ ਕੀਤਾ ਜਾਵੇਗਾ। ਅਤੇ ਸਾਥੀਆਂ ਨੇ ਜਾਣਕਾਰੀ ਦਿੱਤੀ ਗਈ ਕੱਲ 11 ਮਾਰਚ ਨੂੰ ਜੋਇੰਟ ਫੋਰਮ ਦੇ ਫੈਸਲੇ ਅਨੁਸਾਰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਸਾਥੀ ਸ੍ਰੀ ਗੁਰਦਾਸ ਰਾਮ ਸਰਕਲ ਪ੍ਰਧਾਨ, ਸ਼੍ਰੀ ਮੋਹਿਤ ਸ਼ਰਮਾ ਜੇਈ ਸਰਕਲ, ਕਮੇਟੀ ਮੈਂਬਰ ਤਜਿੰਦਰ ਸਿੰਘ, ਜੋਨ ਕਮੇਟੀ ਮੈਂਬਰ ਸੁਖਬੀਰ ਸਿੰਘ,ਅਸ਼ੋਕ ਕੁਮਾਰ, ਸੁਖਵਿੰਦਰ ਸਿੰਘ ਸਬ ਡਿਵੀਜ਼ਨ ਪ੍ਰਧਾਨ ਅਤੇ ਹੋਰ ਹਾਜ਼ਰ ਸਾਥੀ ਸੋਮਨਾਥ, ਸਤੀਸ਼ ਕੁਮਾਰ, ਗੁਰਦੇਵ ਸਿੰਘ, ਰਾਜੇਸ਼ ਕੁਮਾਰ, ਗੁਰਮੀਤ ਸਿੰਘ, ਸੁਮਿਤ ਕੁਮਾਰ, ਹਰਵਿੰਦਰ ਸਿੰਘ, ਪੰਕਜ, ਲਾਲ, ਪਰਦੀਪ ਕੁਮਾਰ, ਪਰਮੋਦ ਕੁਮਾਰ ਆਦਿ ਸਾਥੀ ਹਾਜ਼ਰ ਸਨ।