ਮਹੀਨਾਵਾਰ ਮੀਟਿੰਗ ਦੌਰਾਨ ਨਗਰ ਕੌਂਸਲ ਤੇ ਪ੍ਰਸ਼ਾਸਨ ’ਚ ਤਾਲਮੇਲ ਦੀ ਕਮੀ ਆਈ ਨਜ਼ਰ
ਨਗਰ ਪੰਚਾਇਤ ਦੀ ਹੋਈ ਮੀਟਿੰਗ, ਨਗਰ ਪੰਚਾਇਤ ਅਤੇ ਪ੍ਰਸ਼ਾਸਨ ਦੇ ਤਾਲਮੇਲ ਦੀ ਕਮੀ ਨਜ਼ਰ ਆਈ
Publish Date: Fri, 20 Mar 2026 06:06 PM (IST)
Updated Date: Fri, 20 Mar 2026 06:10 PM (IST)

ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ਼੍ਰੀ ਕੀਰਤਪੁਰ ਸਾਹਿਬ : ਧਾਰਮਿਕ ਨਗਰੀ ਕੀਰਤਪੁਰ ਸਾਹਿਬ ਵਿਚ ਨਗਰ ਪੰਚਾਇਤ ਦੀ ਇੱਕ ਮਹੀਨਾ ਵਰਤੀ ਮੀਟਿੰਗ ਹੋਈ ਜਿਸ ਵਿਚ ਸਾਰੇ ਕੌਂਸਲਰਾਂ ਨੇ ਪਹੁੰਚ ਕੇ ਵਿਚਾਰ ਵਟਾਂਦਰੇ ਸਾਂਝੇ ਕੀਤੇ ਗਏ । ਇਸ ਦੌਰਾਨ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਪ੍ਰਧਾਨ ਸੁਰਿੰਦਰ ਪਾਲ ਕੋੜਾ ਨੇ ਦੱਸਿਆ ਕਿ ਨਗਰ ਪੰਚਾਇਤ ਦੀ ਮੀਟਿੰਗ ਰੱਖੀ ਗਈ ਹੈ ਜਿਸ ਵਿਚ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜੀ ਦੇ ਨਾਲ ਕੰਮ ਕਰਨ ਦੇ ਮਕਸਦ ਦੇ ਨਾਲ ਮਤੇ ਪਾਏ ਗਏ ਹਨ। ਉਹਨਾਂ ਕਿਹਾ ਕਿ ਜਿਹੜੀਆਂ ਜਰੂਰਤਾਂ ਨਗਰ ਪੰਚਾਇਤ ਨੂੰ ਸੀ ਉਸ ਨੂੰ ਲੈ ਕੇ ਵੱਖ-ਵੱਖ ਤਰੀਕੇ ਦੇ ਮਤੇ ਅੱਜ ਪਾਏ ਗਏ ਹਨ, ਜੋ ਡਾਇਰੈਕਟਰ ਦੇ ਕੋਲ ਪਾਸ ਕਰਨ ਦੇ ਲਈ ਭੇਜੇ ਗਏ ਹਨ, ਪ੍ਰਵਾਨਗੀ ਮਿਲਣ ਦੇ ਬਾਅਦ ਇਹ ਕੰਮ ਸ਼ੁਰੂ ਕਰਵਾਏ ਜਾਣਗੇ, ਜਿਨ੍ਹਾਂ ਦੇ ਵਿਚ ਹਿਮਾਚਲ ਪ੍ਰਦੇਸ਼ ਤੋਂ ਐਂਟਰੀ ਟੈਕਸ ਲਗਾਉਣ ਦੇ ਲਈ ਅਤੇ ਬਾਬਾ ਬੁੱਢਣ ਸ਼ਾਹ ਦੀਆਂ ਦੁਕਾਨਾਂ ਤੋਂ ਕਿਰਾਇਆ ਵਸੂਲਣ ਦੇ ਲਈ ਵਿਸ਼ੇਸ਼ ਮੰਗਾਂ ਕੀਤੀਆਂ ਗਈਆਂ ਹਨ, ਜਿਸ ਨਾਲ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਨੂੰ ਆਮਦਨੀ ਦਾ ਸਾਧਨ ਬਣ ਸਕੇ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਇਹ ਆਮਦਨ ਦਾ ਪੈਸਾ ਲਗਾਇਆ ਜਾ ਸਕੇ, ਜੇਕਰ ਉਨ੍ਹਾਂ ਦਾ ਮਤਾ ਪਾਸ ਹੋ ਜਾਂਦਾ ਹੈ ਤਾਂ ਉਹ ਮਤੇ ਦੇ ਮੁਤਾਬਕ ਕੰਮ ਕਰਨਗੇ। ਇਸ ਦੌਰਾਨ ਕੌਂਸਲਰਾਂ ਨੇ ਆਪਣੇ ਵਾਰਡਾਂ ਦੀਆਂ ਵੱਖ-ਵੱਖ ਸਮੱਸਿਆਵਾਂ ਪ੍ਰਧਾਨ ਦੇ ਅੱਗੇ ਰੱਖੀਆਂ ਅਤੇ ਕਿਹਾ ਕਿ ਉਹਨਾਂ ਦੇ ਵਾਰਡਾਂ ਦੇ ਵਿਕਾਸ ਕਾਰਜ ਵੱਡੇ ਪੱਧਰ ’ਤੇ ਕਰਵਾਏ ਜਾਣ। ਇਸ ਦੌਰਾਨ ਕੌਂਸਲਰ ਹਿਮਾਂਸ਼ੂ ਟੰਡਨ, ਕੌਂਸਲਰ ਜਸਵਿੰਦਰ ਕੌਰ, ਕੌਂਸਲਰ ਜੀਵਨ ਜੋਤੀ, ਕੌਂਸਲਰ ਜੋਤੀ, ਕੌਂਸਲਰ ਮਾੜੂ,ਕੋਸਲਰ ਤੇਜਵੀਰ ਸਿੰਘ ਜਗੀਰਦਾਰ ਆਦੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਜਿਨਾਂ ਨੇ ਆਪਣੇ ਵਾਰਡ ਦੀਆਂ ਸਮੱਸਿਆਵਾਂ ਪ੍ਰਧਾਨ ਸੁਰਿੰਦਰ ਪਾਲ ਕੋੜਾ ਦੇ ਅੱਗੇ ਰੱਖੀਆਂ ਹਨ ਇਸ ਦੌਰਾਨ ਕੌਂਸਲਰ ਹਿਮਾਸ਼ੁ ਟੰਡਨ ਨੇ ਕਿਹਾ ਕਿ ਮੌਜੂਦਾ ਸਰਕਾਰ ਉਹਨਾਂ ਦੇ ਨਾਲ ਤਾਲਮੇਲ ਨਹੀਂ ਰੱਖ ਰਹੀ ਹੈ। ਜਿਸ ਨਾਲ ਸ਼ਹਿਰ ਦੇ ਵਿਕਾਸ ਕਾਰਜ ਅਧੂਰੇ ਪਏ ਹਨ, ਕਿਉਂਕਿ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦਾ ਪ੍ਰਧਾਨ ਕਾਂਗਰਸ ਪਾਰਟੀ ਨਾਲ ਸੰਬੰਧਿਤ ਹੈ ਅਤੇ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਦੀ ਹੈ ਜਿਸ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਤੇ ਅਸਰ ਪੈ ਰਿਹਾ ਹੈ, ਸਰਕਾਰ ਨੂੰ ਚਾਹੀਦਾ ਹੈ ਕਿ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਵੱਖ ਵੱਖ ਵਾਰਡਾਂ ਦੇ ਜ਼ਰੂਰੀ ਵਿਕਾਸ ਕਾਰਜਾਂ ਲਈ ਨਗਰ ਪੰਚਾਇਤ ਦਾ ਸਹਿਯੋਗ ਕਰਨ ਤਾਂ ਜੋ ਸ਼ਹਿਰ ਦਾ ਵਿਕਾਸ ਕਰਵਾਇਆ ਜਾ ਸਕੇ।