ਨੰਗਲ ਵਿੱਚ ਸ਼ਾਨਦਾਰ ਉਦਘਾਟਨ ਸਮਾਰੋਹ ਨਾਲ ਪ੍ਰੀਮੀਅਰ ਲੀਗ ਦਾ ਆਗਾਜ਼
ਨੰਗਲ ਵਿੱਚ ਸਿਤਾਰਿਆਂ ਨਾਲ ਸਜੀ ਸ਼ਾਨਦਾਰ ਉਦਘਾਟਨ ਸਮਾਰੋਹ ਨਾਲ ਪ੍ਰੀਮੀਅਰ ਲੀਗ ਦਾ ਆਗਾਜ਼
Publish Date: Tue, 28 Apr 2026 04:28 PM (IST)
Updated Date: Tue, 28 Apr 2026 04:31 PM (IST)

ਗੁਰਨਾਮ ਸਿੰਘ ਭੱਲੜੀ,ਪੰਜਾਬੀ ਜਾਗਰਣ ਨੰਗਲ : ਪੰਜਾਬ ਦੀ ਸਭ ਤੋਂ ਵੱਡੀ ਪ੍ਰੀਮੀਅਰ ਕ੍ਰਿਕਟ ਲੀਗ ਅੱਜ ਨੰਗਲ ਵਿਖੇ ਸ਼ਾਨਦਾਰ ਅਗਾਜ਼ ਕੀਤਾ ਗਿਆ। ਉਦਘਾਂਟਨ ਸਮਾਰੋਹ ਮੌਕੇ ਸੰਸਦ ਮੈਂਬਰ ਮੀਤ ਹੇਅਰ ਮੈਂਬਰ ਪਾਰਲੀਮੈਂਟ ’ਤੇ ਸੈਕਟਰੀ ਕ੍ਰਿਕਟ ਐਸ਼ੋਸ਼ੀਏਸ਼ਨ ਵਲੋਂ ਬਤੌਰ ਮੁੱਖ ਮਹਿਮਾਨ ਅਤੇ ਪ੍ਰਮੁੱਖ ਨੌਜਵਾਨ ਹਸਤੀਆਂ ਨੇ ਹਾਜ਼ਰੀ ਭਰੀ, ਜਿਨ੍ਹਾਂ ਵਿੱਚ ਬੰਟੀ ਬੈਂਸ ਅਤੇ ਤਾਰਾ ਪਾਲ ਆਦਿ ਵਲੋਂ ਪ੍ਰੀਮੀਅਰ ਲੀਗ ਪ੍ਰਤੀ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ , ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨੌਜਵਾਨਾ ਨੂੰ ਖੇਡਾਂ ਵਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਖੇਡਾਂ ਲਈ ਵੱਧ ਬਜਟ ਰੱਖਿਆਂ ਗਿਆ ਹੈ। ਉਨ੍ਹਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਇਸ ਉਪਰਾਲੇ ਦੀ ਸਲਾਘਾਂ ਕਰਦਿਆਂ ਕਿਹਾ ਕਿ ਇਹੋ ਜਿਹੇ ਪ੍ਰੀਮੀਅਰ ਕ੍ਰਿਕਟ ਲੀਗ ਮੈਚ ਸੂਬੇ ਭਰ ਵਿੱਚ ਕਰਵਾਏ ਜਾਣ ਦੀ ਲੋੜ ਹੈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਲੀਗ ਮੈਚ ਵਿੱਚ ਲਗਭਗ 2,500 ਖਿਡਾਰੀਆਂ ਦੀ ਭਾਰੀ ਭਾਗੀਦਾਰੀ ਨਾਲ ਸ਼ੁਰੂ ਹੋਵੇਗੀ, ਜਿਸ ਵਿੱਚ 161 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਦਾ ਮੁੱਖ ਮਕਸਦ ਨੌਜਵਾਨ ਕ੍ਰਿਕਟਰਾਂ ਨੂੰ ਮੰਚ ਪ੍ਰਦਾਨ ਕਰਨਾ ਅਤੇ ਖੇਤਰ ਵਿੱਚ ਖੇਡਾਂ ਦੀ ਭਾਵਨਾ ਤੇ ਏਕਤਾ ਨੂੰ ਮਜ਼ਬੂਤ ਕਰਨਾ ਹੈ। ਲੀਗ ਦੀ ਵਿਸ਼ੇਸ਼ਤਾ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ 161 ਵਿਸ਼ੇਸ਼ ਤੌਰ `ਤੇ ਤਿਆਰ ਕੀਤੀਆਂ ਜਰਸੀਆਂ ਬਣਾਈਆਂ ਗਈਆਂ ਹਨ, ਜਿਹੜੀਆਂ ਹਰ ਟੀਮ ਦੀ ਵੱਖਰੀ ਪਹਿਚਾਣ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਟੀਮਾਂ ਨੂੰ ਕ੍ਰਿਕਟ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਖਿਡਾਰੀਆਂ ਨੂੰ ਉਚਿਤ ਖੇਡ ਸਾਜ਼ੋ-ਸਮਾਨ ਮਿਲ ਸਕੇ। ਇਹ ਉਪਰਾਲਾ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਕੀਤੀ ਜਾ ਰਹੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨਾਂ ਖਿਡਾਰੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਖੇਡਾਂ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਨਸ਼ਿਆ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਵੀ ਦਿੱਤਾ। ਇਹ ਉਪਰਾਲਾ ਪੰਜਾਬ ਸਰਕਾਰ ਦੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨਾਲ ਜੁੜਿਆ ਹੋਇਆ ਹੈ, ਜਿਸ ਦਾ ਮਕਸਦ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵਰਗੀਆਂ ਸਕਾਰਾਤਮਕ ਗਤੀਵਿਧੀਆਂ ਵੱਲ ਮੋੜਨਾ ਹੈ। ਇਸ ਲੀਗ ਦਾ ਫਾਈਨਲ ਮੁਕਾਬਲਾ ਨੰਗਲ ਵਿੱਚ ਹੀ ਹੋਵੇਗਾ ਅਤੇ ਸਮਾਪਨ ਸਮਾਰੋਹ ਨਾਲ ਸਮਾਪਤ ਹੋਵੇਗੀ, ਜੋ ਖੇਤਰ ਲਈ ਇੱਕ ਇਤਿਹਾਸਕ ਖੇਡ ਸਮਾਰੋਹ ਸਾਬਤ ਹੋਵੇਗੀ। ਪੰਜਾਬ ਸਰਕਾਰ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਸਮਾਜਿਕ ਵਿਕਾਸ ਲਈ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇੱਕ ਤੰਦਰੁਸਤ, ਨਸ਼ਾ-ਮੁਕਤ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਨਿਰਮਾਣ ਲਈ ਵਚਨਬੱਧ ਹੈ।