ਸ੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਦੌਰਾਨ ਲੱਗੀਆਂ ਰੌਣਕਾਂ
ਸ਼੍ਰੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਦੋਰਾਨ ਨੰਗਲ ‘ਚ ਲੱਗੀਆਂ ਰੌਣਕਾਂ
Publish Date: Sun, 03 May 2026 07:05 PM (IST)
Updated Date: Sun, 03 May 2026 07:08 PM (IST)

ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ ਨੰਗਲ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਦੇ ਮੁਕਾਬਲੇ ਵਿੱਚ ਇਲਾਕੇ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਹਨ ਅਤੇ ਆਪਣੀ ਖੇਡ ਦਾ ਪ੍ਰਦਰਸ਼ਨ ਕਰ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੌਜਵਾਨਾਂ ਨਸ਼ਿਆਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਵੱਲ ਲਿਆਉਣ ਸ਼ੁਰੂ ਕੀਤਾ। ਇਹ ਉਪਰਾਲਾ ਬੇਹੱਦ ਕਾਰਗਰ ਸਾਬਿਤ ਹੋ ਰਿਹਾ ਹੈ। ਬਾਰਿਸ਼ ਅਤੇ ਖ਼ਰਾਬ ਮੌਸਮ ਕਾਰਨ ਐਤਵਾਰ ਨੂੰ ਖੇਡੇ ਜਾਣ ਵਾਲੇ ਮੈਚ ਰੱਦ ਕਰ ਦਿੱਤੇ ਗਏ। ਬੀਬੀਐੱਮਬੀ ਕ੍ਰਿਕਟ ਗਰਾਊਂਡ ਵਿਖੇ 6 ਸ਼ਨਿਚਰਵਾਰ ਦੇਰ ਰਾਤ ਤੱਕ ਖੇਡੇ ਗਏ ਮੈਚਾਂ ਵਿੱਚ ਵੱਖ-ਵੱਖ ਟੀਮਾਂ ਦੌਰਾਨ ਰੌਚਕ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਣ ਸਿੰਘ ਬੈਂਸ, ਮਾਤਾ ਬਲਵਿੰਦਰ ਕੌਰ ਬੈਂਸ ਵੱਲੋਂ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਰੋਜ਼ਾਨਾ ਹੋ ਰਹੇ ਮੁਕਾਬਲਿਆਂ ਵਿੱਚ ਖਿਡਾਰੀ ਬੜੇ ਜੋਸ਼ ਨਾਲ ਹਿੱਸਾ ਲੈ ਰਹੇ ਹਨ ਅਤੇ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕ ਰਹੇ ਹਨ। ਦਰਸ਼ਕ ਵੀ ਵੱਡੀ ਗਿਣਤੀ ਵਿੱਚ ਮੈਦਾਨਾਂ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰ ਰਹੇ ਹਨ। ਇਸ ਨਾਲ ਖੇਡ ਮੈਦਾਨਾਂ ਵਿੱਚ ਖੁਸ਼ੀ ਅਤੇ ਰੌਣਕ ਦਾ ਮਾਹੌਲ ਬਣਿਆ ਹੋਇਆ ਹੈ, ਜੋ ਕਿ ਇਕ ਤੰਦਰੁਸਤ ਸਮਾਜ ਦੀ ਨਿਸ਼ਾਨੀ ਹੈ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿੱਚ ਆਪਣਾ ਯੋਗਦਾਨ ਪਾ ਕੇ ਸੂਬੇ ਦਾ ਨਾਂ ਰੋਸ਼ਨ ਕਰਨ ਅਤੇ ਹੋਰਨਾਂ ਲਈ ਪ੍ਰੇਰਨਾ ਬਣਨ।