ਜਸਵੰਤ ਸਿੰਘ ਬੁੱਢਾ ਦਲ ਦਾ ਪਟਵਾਰੀ ਨਿਯੁਕਤ
ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਜਸਵੰਤ ਸਿੰਘ ਨੂੰ ਬੁੱਢਾ ਦਲ ਦਾ ਪਟਵਾਰੀ ਨਿਯੁਕਤ ਕੀਤਾ
Publish Date: Wed, 20 May 2026 05:30 PM (IST)
Updated Date: Wed, 20 May 2026 05:31 PM (IST)

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਬੀਤੇ ਦਿਨੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਚੌਥੇ ਮੁੱਖੀ ਰਹੇ ਯੁਧਵੀਰ ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਮੌਕੇ ਸਮਾਗਮ ਉਪਰੰਤ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪਟਵਾਰੀ ਜਸਵੰਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦਾ ਪਟਵਾਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਅਤੇ ਉਨ੍ਹਾਂ ਦੀ ਕਾਬਲੀਅਤ ਕਾਰਨ ਕੀਤੀ ਗਈ ਹੈ। ਉਨ੍ਹਾਂ ਦੇ ਮਾਲ ਮਹਕਮੇ ਦੇ ਤਜ਼ਰਬੇ ਅਤੇ ਸਿਆਣਪ ਨੂੰ ਮੁੱਖ ਰਖਦਿਆਂ ਉਨ੍ਹਾਂ ਦੀ ਨਿਯੁਕਤੀ ਬਤੌਰ ਪਟਵਾਰੀ ਬੁੱਢਾ ਦਲ ਵਿੱਚ ਕੀਤੀ ਗਈ। ਇਸ ਸਮੇਂ ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ, ਬਾਬਾ ਸੁਖਜੀਤ ਸਿੰਘ ਕੱਨ੍ਹਈਆ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਦਲੇਰ ਸਿੰਘ, ਬਾਬਾ ਸਰਬਜੀਤ ਸਿੰਘ, ਬਾਬਾ ਗੁਰਸ਼ੇਰ ਸਿੰਘ, ਬਾਬਾ ਲਖਬੀਰ ਸਿੰਘ, ਬਾਬਾ ਸੁਖਵਿੰਦਰ ਸਿੰਘ, ਬਾਬਾ ਸਰਵਨ ਸਿੰਘ ਮਝੈਲ, ਬਾਬਾ ਗੁਰਮੁਖ ਸਿੰਘ, ਬਾਬਾ ਭਗਤ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ।