ਚਾਵਲਾ ਨੇ ਅਕਾਲੀ ਉਮੀਦਵਾਰਾਂ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
ਚੋਣ ਅਖਾੜਾ ਭਖਿਆਚੋਣ ਅਖਾੜਾ ਭਖਿਆ
Publish Date: Fri, 22 May 2026 06:19 PM (IST)
Updated Date: Fri, 22 May 2026 06:22 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ
ਸ੍ਰੀ ਕੀਰਤਪੁਰ ਸਾਹਿਬ : ਸੂਬੇ ਅੰਦਰ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ, ਇਸੇ ਕੜੀ ਤਹਿਤ ਨਗਰ ਪੰਚਾਇਤ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਖੜੇ ਕੀਤੇ ਗਏ ਹਨ, ਉਨ੍ਹਾਂ ਦੇ ਹੱਕ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਚੋਣ ਪ੍ਰਚਾਰ ਕੀਤਾ ਗਿਆ। ਭਾਈ ਚਾਵਲਾ ਵਲੋਂ ਵਾਰਡ ਨੰਬਰ ਚਾਰ ਵਾਰਡ ਨੰਬਰ ਇਕ ਅਤੇ ਵਾਰਡ ਨੰਬਰ ਨੌ ਵਿੱਚ ਆਪਣੇ ਉਮੀਦਵਾਰ ਖੜੇ ਕੀਤੇ ਗਏ ਹਨ। ਇਸ ਦੌਰਾਨ ਸ਼ਹਿਰ ਵਾਸੀਆਂ ਨੂੰ ਸ਼ਹਿਰ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰਾਜਨੀਤਿਕ ਦੀ ਭੇਟ ਚੜੇ ਇਤਿਹਾਸਿਕ ਸ਼ਹਿਰ ਕੀਰਤਪੁਰ ਸਾਹਿਬ ਵਿਕਾਸ ਪੱਖੋਂ ਬਹੁਤ ਪਛੜ ਗਿਆ ਹੈ, ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਚੰਗੇ ਉਮੀਦਵਾਰਾਂ ਦਾ ਅੱਗੇ ਆਉਣਾ ਬਹੁਤ ਜਰੂਰੀ ਹੈ ਤਾਂ ਇਹ ਸ਼ਹਿਰ ਦਾ ਵਿਕਾਸ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਸਿੱਖ ਸੰਗਤਾਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਇਤਿਹਾਸਿਕ ਗੁਰਧਾਮਾ ਦੇ ਦਰਸ਼ਨਾਂ ਲਈ ਆਉਂਦੀਆਂ ਹਨ, ਪਰ ਇੰਨ੍ਹਾਂ ਪਵਿੱਤਰ ਅਤੇ ਇਤਿਹਾਸਿਕ ਸ਼ਹਿਰ ਹੋਣ ਦੇ ਬਾਵਜੂਦ ਵੀ ਸ਼ਹਿਰ ਦਾ ਵਿਕਾਸ ਨਹੀਂ ਹੋ ਸਕਿਆ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵੀ ਤਿੱਖੇ ਨਿਸ਼ਾਨੇ ਸਾਧਦੇ ਕਿਹਾ ਕਿ ਪਾਰਟੀ ਵੱਲੋਂ ਸਿਰਫ ਕਾਗਜ਼ਾਂ ਵਿੱਚ ਹੀ ਵਿਕਾਸ ਦਿਖਾਇਆ ਜਾ ਰਿਹਾ ਹੈ। ਪ੍ਰਚਾਰ ਉੱਤੇ ਵੱਡੇ ਖਰਚੇ ਕੀਤੇ ਜਾ ਰਹੇ ਹਨ, ਪਰ ਜਮੀਨੀ ਪੱਧਰ ’ਤੇ ਲੋਕ ਆਮ ਆਦਮੀ ਪਾਰਟੀ ਤੋਂ ਅੱਕ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ। ਲੋਕਾਂ ਦਾ ਮਨ ਅੱਕ ਚੁੱਕਿਆ ਹੈ। ਅੱਜ ਦਾ ਵੋਟਰ ਪੜਿਆ ਲਿਖਿਆ ਅਤੇ ਸੂਝਵਾਨ ਹੈ। ਉਨ੍ਹਾਂ ਅਪੀਲ ਵੀ ਕੀਤੀ ਹੈ ਕਿ ਵਧੀਆ ਸਾਫ ਸੁਥਰੀ ਰਾਜਨੀਤੀ ਕਰਨ ਵਾਲੇ ਉਮੀਦਵਾਰਾਂ ਨੂੰ ਵੋਟ ਪਾ ਕੇ ਸ਼ਹਿਰ ’ਤੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ। ਇਸ ਦੌਰਾਨ ਬਾਬਾ ਗੁਰਦਿੱਤਾ ਜੀ ਦੇ ਮੈਨੇਜਰ ਭਾਈ ਸੁਖਬੀਰ ਸਿੰਘ, ਮਨਜੀਤ ਸਿੰਘ ਨੀਟੂ, ਸਰਕਲ ਪ੍ਰਧਾਨ ਠੇਕੇਦਾਰ ਗੁਰਵਿੰਦਰ ਸਿੰਘ, ਬਾਬਾ ਜਰਨੈਲ ਸਿੰਘ, ਬਲਵੀਰ ਸਿੰਘ ਡਾਢੀ, ਰਮਨ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।