ਭਾਵਿਪ ਵਲੋਂ ਗੁਰੂ ਵੰਦਨ ਵਿਦਿਆਰਥੀ ਅਭਿਨੰਦਨ ਸਮਾਰੋਹ ਸ਼ਾਨਦਾਰ ਢੰਗ ਨਾਲ ਸੰਪੰਨ
ਭਾਵਿਪ ਵਲੋਂ ਗੁਰੂ ਵੰਦਨ ਵਿਦਿਆਰਥੀ ਅਭਿਨੰਦਨ ਸਮਾਰੋਹ ਸ਼ਾਨਦਾਰ ਢੰਗ ਨਾਲ ਸੰਪੰਨ
Publish Date: Sat, 23 May 2026 04:49 PM (IST)
Updated Date: Sat, 23 May 2026 04:52 PM (IST)

ਮੈਰਿਟ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਕੀਤਾ ਸਨਮਾਨ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਭਾਰਤ ਵਿਕਾਸ ਪਰਿਸ਼ਦ ਤਖ਼ਤਗੜ੍ਹ ਨੂਰਪੁਰ ਬੇਦੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਵਿਖੇ “ਗੁਰੂ ਵੰਦਨ, ਵਿਦਿਆਰਥੀ ਅਭਿਨੰਦਨ” ਸਮਾਰੋਹ ਬੜੇ ਹੀ ਸ਼ਾਨਦਾਰ ਅਤੇ ਉਤਸ਼ਾਹਪੂਰਵਕ ਮਾਹੌਲ ਵਿੱਚ ਆਯੋਜਿਤ ਕੀਤਾ ਗਿਆ। ਸਮਾਰੋਹ ਦੌਰਾਨ ਸਿੱਖਿਆ ਬਲਾਕ ਤਖ਼ਤਗੜ੍ਹ ਅਤੇ ਨੂਰਪੁਰ ਬੇਦੀ ਅਧੀਨ ਆਉਣ ਵਾਲੇ ਸਕੂਲਾਂ ਦੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸੂਬਾ ਸਕੱਤਰ ਮਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਜ਼ਿਲ੍ਹਾ ਪਰਿਸ਼ਦ ਰੂਪਨਗਰ ਦੇ ਉਪ ਪ੍ਰਧਾਨ ਦੇਸ ਰਾਜ ਸੈਣੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਦੇਸ ਰਾਜ ਸੈਣੀ ਨੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦੀ ਅਸਲੀ ਰਾਸ਼ਟਰ ਸ਼ਕਤੀ ਹਨ ਅਤੇ ਦੇਸ਼ ਦਾ ਭਵਿੱਖ ਉਨ੍ਹਾਂ ਦੀ ਸਿੱਖਿਆ, ਚਰਿੱਤਰ ਅਤੇ ਸਮਰਪਣ ’ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥੀ ਹੀ ਸਮਾਜ ਅਤੇ ਦੇਸ਼ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ’ਤੇ ਲੈ ਕੇ ਜਾਂਦੇ ਹਨ। ਸਮਾਰੋਹ ਦੀ ਸ਼ੁਰੂਆਤ ਦੀਪ ਜਲਾਕੇ ਅਤੇ ਵੰਦੇ ਮਾਤਰਮ ਨਾਲ ਕੀਤੀ ਗਈ। ਇਸ ਤੋਂ ਬਾਅਦ ਗੁਰੂ ਵੰਦਨਾ, ਅਧਿਆਪਕ ਸਨਮਾਨ ਅਤੇ ਮੈਰਿਟ ਪ੍ਰਾਪਤ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਟੇਸ਼ਨਰੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੂਰਵੀ ਧੀਮਾਨ ਪੰਜਾਬ ਮੈਰਿਟ 11ਵਾਂ ਸਥਾਨ, ਪੁਸ਼ਪਿੰਦਰ ਕੌਰ 16ਵਾਂ , ਜੀਆ ਸੈਣੀ 13ਵਾਂ, ਕ੍ਰਿਤਿਕਾ ਧੁੱਪੜ ਚੌਥਾ, ਰਜਨੀ ਦੇਵੀ 14ਵਾਂ , ਨਵਰੂਪ ਚੌਥਾ, ਮਣੀਮਹੇਸ਼ ਸ਼ਰਮਾ ਪੰਜਾਬ ’ਚ ਦੂਸਰਾ, ਦਮਨਪ੍ਰੀਤ ਸਿੰਘ 14ਵਾਂ, ਆਂਚਲ ਕੌਰ 21ਵਾਂ, ਅਰਸ਼ਪ੍ਰੀਤ ਕੌਰ 8ਵਾਂ ਅਤੇ ਸੀਰਤ ਕੌਰ 20ਵਾਂ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ। ਇਸ ਦੌਰਾਨ ਮਣੀਮਹੇਸ਼ ਸ਼ਰਮਾ ਅਤੇ ਪੁਸ਼ਪਿੰਦਰ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਆਪਣੀ ਸਫਲਤਾ ਦਾ ਸਿਹਰਾ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਦਿੱਤਾ। ਉਨ੍ਹਾਂ ਹੋਰ ਵਿਦਿਆਰਥੀਆਂ ਨਾਲ ਮੈਰਿਟ ਹਾਸਲ ਕਰਨ ਸਬੰਧੀ ਆਪਣੇ ਤਜਰਬੇ ਅਤੇ ਨੁਕਤੇ ਵੀ ਸਾਂਝੇ ਕੀਤੇ। ਭਾਰਤ ਵਿਕਾਸ ਪਰਿਸ਼ਦ ਦੀ ਪ੍ਰਧਾਨ ਸੀਮਾ ਸ਼ਰਮਾ ਨੇ ਸਮਾਗਮ ਵਿੱਚ ਪਹੁੰਚੇ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ, ਵਿਸ਼ੇਸ਼ ਮਹਿਮਾਨਾਂ ਅਤੇ ਪਰਿਸ਼ਦ ਮੈਂਬਰਾਂ ਦਾ ਸਵਾਗਤ ਕਰਦਿਆਂ ਸਭ ਦਾ ਧੰਨਵਾਦ ਕੀਤਾ। ਇਸ ਦੌਰਾਨ ਮੰਚ ਸੰਚਾਲਨ ਸੰਜੀਵ ਮੋਠਾਪੁਰ ਵੱਲੋਂ ਕੀਤਾ ਗਿਆ, ਜਦਕਿ ਧੰਨਵਾਦੀ ਸ਼ਬਦ ਅਨਿਲ ਕੁਮਾਰ ਨੇ ਪੇਸ਼ ਕੀਤੇ। ਇਸ ਮੌਕੇ ਪ੍ਰਿੰਸੀਪਲ ਵਰਿੰਦਰ ਸ਼ਰਮਾ, ਸ਼ਸ਼ੀਕਾਂਤ ਚੰਦਨ, ਲੋਕੇਸ਼ ਮੋਹਨ ਸ਼ਰਮਾ, ਪ੍ਰਿੰਸੀਪਲ ਅਨਿਲ ਜੋਸ਼ੀ, ਸਾਬਕਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜ ਕੁਮਾਰ ਖੋਸਲਾ, ਦਿਨੇਸ਼ ਕੌਸ਼ਿਕ, ਨਾਨਕ ਚੰਦ ਰਾਣਾ, ਸੰਤੋਸ਼ ਰਾਣਾ, ਪ੍ਰਿੰਸੀਪਲ ਓੰਕਾਰ ਸਿੰਘ, ਨਵਪ੍ਰੀਤ ਕੌਰ, ਪਰਮਜੀਤ ਕੌਰ, ਵਿਜੈ ਕੁਮਾਰ, ਲਖਵੀਰ ਸਿੰਘ, ਅਰਜੁਨ ਸਿੰਘ, ਦਰਸ਼ਨ ਸਿੰਘ, ਲੈਕਚਰਾਰ ਸੋਨੀਆ, ਸੁਖਵੀਰ ਕੌਰ, ਗੁਰਪਾਲ ਕੌਰ, ਸ਼ਸ਼ੀ ਕਿਰਣ ਅਤੇ ਕੁਲਵਿੰਦਰ ਕੌਰ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।