ਐਨਪੀਐਸ ਕਰਮਚਾਰੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ
ਐਨਪੀਐਸ ਕਰਮਚਾਰੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ
Publish Date: Fri, 20 Feb 2026 05:30 PM (IST)
Updated Date: Sat, 21 Feb 2026 04:07 AM (IST)

ਟੈੱਟ ਦੀ ਸ਼ਰਤ ਖਤਮ ਕਰਵਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਮਹਾਂ ਰੈਲੀ 22 ਨੂੰ ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਅੱਜ ਡੀਸੀ ਦਫ਼ਤਰ ਵਿਖੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਮੁਜਾਹਰਾ ਕੀਤਾ। ਆਗੂਆਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ। ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ। ਆਗੂਆਂ ਨੇ ਕਿਹਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ ਚੁੱਪੀ ਵਿਰੁੱਧ ਜ਼ਬਰਦਸਤ ਰੋਹ ਭੜਕ ਗਿਆ ਹੈ, ਜਿਸ ਤਹਿਤ ਅੱਜ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐੱਨਪੀਐੱਸ ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ। ਜਿਸ ਦੇ ਸਬੰਧ ਵਿਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ, ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਅ ਵਿਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਕੀਤੇ ਵਾਅਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਪੂਰੇ ਨਹੀਂ ਕਰ ਸਕੀ। ਉਲਟਾ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਸਰਕਾਰ ਨੇ ਬੜੀ ਚਲਾਕੀ ਟੈੱਟ ਦੀ ਸ਼ਰਤ ਨੂੰ ਥੋਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਟੈੱਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿਚ ਆਰਡੀਨੈਂਸ ਪਾਸ ਕਰ ਵਾਪਸ ਲਵੇ ਨਹੀਂ ਤਾਂ 22 ਫਰਵਰੀ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾ ਰੈਲੀ ਨੂੰ ਸਮਰਥਨ ਦਿੱਤਾ ਤੇ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਇਸ ਮੌਕੇ ਗੁਰਦਿਆਲ ਮਾਨ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਜੁਝਾਰ ਸੰਹੂਗੜਾ ਪ੍ਰਧਾਨ ਬੀਐੱਡ ਫਰੰਟ ਅਤੇ ਮਨਿੰਦਰਜੀਤ ਸਿੰਘ ਪ੍ਰਧਾਨ ਸੀਪੀਐਫ ਕਰਮਚਾਰੀ ਯੂਨੀਅਨ, ਬਿਕਰਮਜੀਤ ਸਿੰਘ ਪ੍ਰਧਾਨ ਜੀਟੀਯੂ, ਗੁਰਦੀਸ ਸਿੰਘ, ਸੋਮਨਾਥ ਸੜੋਆ, ਅਸ਼ੋਕ ਪਠਲਾਵਾ, ਭੁਪਿੰਦਰ ਸਿੰਘ, ਹਰਚਰਨਜੀਤ ਸਿੰਘ, ਰਾਜ ਕੁਮਾਰ ਜੰਡੀ, ਸੁਦੇਸ਼ ਦੀਵਾਨ, ਵਿਆਸ ਲਾਲ, ਹੰਸ ਰਾਜ, ਨਵੀਨ, ਗੁਰਦੀਪ ਸਿੰਘ, ਹੰਸ ਰਾਜ, ਪਵਨ ਕੁਮਾਰ, ਸੁਰਿੰਦਰ ਕੌਰ, ਬਲਵਿੰਦਰ ਕੌਰ, ਕ੍ਰਿਸਮਾ ਬਾਲੀ, ਅਮਨਦੀਪ ਕੌਰ, ਮਨਜੀਤ ਕੌਰ, ਨਰਿੰਦਰ ਕੌਰ, ਆਸ਼ਾ ਰਾਣੀ, ਜਸਵਿੰਦਰ ਕੌਰ, ਅਮਰੀਕ ਕੌਰ, ਜਮਨਾ ਦੇਵੀ ਅਤੇ ਪਿੰਕੀ ਰਾਣੀ ਆਦਿ ਨੇ ਵੀ ਸੰਬੋਧਨ ਕੀਤਾ।