ਦੂਜੇ ਦਿਨ 12783 ਬੱਚਿਆਂ ਨੂੰ ਘਰ-ਘਰ ਜਾ ਕੇ ਪਿਆਈਆਂ ਜ਼ਿੰਦਗੀ ਦੀਆਂ ਦੋ ਬੂੰਦਾਂ
ਦੂਜੇ ਦਿਨ 12783 ਬੱਚਿਆਂ ਨੂੰ ਘਰ-ਘਰ ਜਾ ਕੇ ਪਿਲਾਈਆਂ ਜ਼ਿੰਦਗੀ ਦੀਆਂ ਦੋ ਬੂੰਦਾਂ
Publish Date: Mon, 13 Oct 2025 04:47 PM (IST)
Updated Date: Tue, 14 Oct 2025 04:02 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ ਵਿਖੇ ਅੱਜ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਇਸ ਮੌਕੇ ਸਿਵਲ ਸਰਜਨ ਨੇ ਜ਼ਿਲ੍ਹੇ ਦੇ ਨਿਗਰਾਨ ਅਫਸਰਾਂ ਨੂੰ ਹਦਾਇਤ ਕੀਤੀ ਕਿ ਪੋਲੀਓ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਪੋਲੀਓ ਮੁਹਿੰਮ ਅਧੀਨ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਕੰਮ ਤਸੱਲੀਬਖਸ਼ ਚੱਲ ਰਿਹਾ ਹੈ। ਤਿੰਨ ਰੋਜ਼ਾ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਸੋਮਵਾਰ ਨੂੰ ਜ਼ਿਲ੍ਹੇ ਵਿਚ 12783 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ ਗਈਆਂ।।ਇੰਜ ਜ਼ਿਲ੍ਹਾ ਸਿਹਤ ਵਿਭਾਗ ਨੇ 84.15 ਫੀਸਦੀ ਟੀਚਾ ਹਾਸਲ ਕਰ ਲਿਆ ਹੈ। ਪਹਿਲੇ ਦਿਨ 35115 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਈਆਂ ਗਈਆਂ ਸਨ। ਜ਼ਿਲ੍ਹੇ ਵਿਚ 56920 ਬੱਚਿਆਂ ਨੂੰ ਬੂੰਦਾਂ ਪਿਆਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਮੌਕੇ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਚਰਨਜੀਤ ਕੁਮਾਰ ਨੇ ਦੱਸਿਆ ਕਿ ਅੱਜ ਨਵਾਂਸ਼ਹਿਰ ਵਿਖੇ 1624, ਬੰਗਾ ਵਿਖੇ 1097, ਰਾਹੋਂ ਵਿਖੇ 522, ਬਲਾਚੌਰ ਅਰਬਨ 867, ਮੁਜੱਫਰਪੁਰ ਵਿਖੇ 1692, ਮੁਕੰਦਪੁਰ ਵਿਖੇ 1487, ਸੁੱਜੋਂ ਵਿਖੇ 2403, ਸੜੋਆ ਵਿਖੇ 1612, ਬਲਾਚੌਰ ਰੂਰਲ ਵਿਖੇ 1479 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ ਗਈਆਂ। ਇਸ ਤਰ੍ਹਾਂ ਪਿਛਲੇ ਦੋ ਦਿਨਾਂ ਵਿੱਚ 47898 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਨਿਰਧਾਰਤ ਟੀਚੇ ਦਾ 86 ਫੀਸਦੀ ਹਾਸਿਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੂਜੇ ਦਿਨ ਜੋ ਬੱਚੇ ਪੋਲੀਓ ਬੂੰਦਾਂ ਤੋਂ ਵਾਂਝੇ ਰਹਿ ਗਏ, ਉਨ੍ਹਾਂ ਨੂੰ 14 ਅਕਤੂਬਰ, 2025 ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੋਲੀਓ ਦੀਆਂ ਦੋ ਬੂੰਦਾਂ ਪਿਲਾਉਣੀਆਂ ਬੱਚਿਆਂ ਦੀ ਸੁਨਹਿਰੀ ਜ਼ਿੰਦਗੀ ਲਈ ਬੇਹੱਦ ਜ਼ਰੂਰੀ ਹਨ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਮਾਪਿਆਂ ਨੂੰ ਮੁਹਿੰਮ ਦੇ ਆਖ਼ਰੀ ਦਿਨ ਆਪਣੇ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੀ ਅਪੀਲ ਵੀ ਕੀਤੀ ਹੈ।