25 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
25 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Publish Date: Fri, 06 Mar 2026 07:28 PM (IST)
Updated Date: Sat, 07 Mar 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਇਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਪੁਲਿਸ ਥਾਣਾ ਔੜ ਦੇ ਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਨਾਲ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਚੈਕਿੰਗ ਸੰਬੰਧੀ ਗਸ਼ਤ ਦੌਰਾਨ ਸ਼੍ਰੀ ਗੁਰੂ ਨਾਨਕ ਦੇਵ ਪਾਰਕ ਨੇੜੇ ਪੁੱਜੇ। ਤਾਂ ਉਨ੍ਹਾਂ ਨੇ ਪਾਰਕ ਦੇ ਨਾਲ ਖੇਤਾਂ ਨੂੰ ਜਾਂਦੇ ਕੱਚੇ ਰਸਤੇ ਤੋਂ ਇਕ ਨੌਜਵਾਨ ਨੂੰ ਪੈਦਲ ਆਉਂਦੇ ਦੇਖਿਆ ਜਿਹੜਾ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੇ ਪਹਿਨੇ ਹੋਏ ਪਜਾਮੇ ਦੀ ਜੇਬ ਵਿਚੋਂ ਇਕ ਪਾਰਦਰਸ਼ੀ ਮੋਮੀ ਲਿਫਾਫੀ ਕੱਢ ਕੇ ਕੱਚੇ ਰਸਤੇ ਤੇ ਘਾਹ ਫੂਸ ਵਿਚ ਸੁੱਟ ਕੇ ਭੱਜਣ ਲੱਗਾ ਸੀ ਪਰ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ। ਪੁੱਛਣ ਤੇ ਉਸ ਨੇ ਆਪਣਾ ਨਾਂ ਬਿਮਲ ਕੁਮਾਰ ਪੁੱਤਰ ਮਨਜੀਤ ਰਾਮ ਵਾਸੀ ਸਰਾਫਾਂ ਮੁਹੱਲਾ ਰਾਹੋਂ ਦੱਸਿਆ। ਸੁੱਟੀ ਲਿਫਾਫੀ ਦੀ ਜਾਂਚ ਦੌਰਾਨ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕਥਿਤ ਮੁਲਜ਼ਮ ਦੇ ਖਿਲਾਫ਼ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ਼ ਕੀਤਾ ਹੈ।