40 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇੱਕ ਕਾਬੂ
40 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇੱਕ ਕਾਬੂ
Publish Date: Fri, 01 May 2026 03:39 PM (IST)
Updated Date: Fri, 01 May 2026 03:41 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਪੁਲਿਸ ਨੇ ਇਕ ਵਿਅਕਤੀ ਨੂੰ 40 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਬਲਾਚੌਰ ਦੇ ਮੁੱਖ ਅਫਸਰ ਸਬ-ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਏਐੱਸਆਈ ਸਿਕੰਦਰ ਪਾਲ ਨੇ ਸਮੇਤ ਪੁਲਿਸ ਪਾਰਟੀ ਗੁਰਪ੍ਰੀਤ ਸਿੰਘ ਵਾਸੀ ਲਧਾਣਾ ਝਿੱਕਾ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਕੀਤੀ ਤਲਾਸ਼ੀ ਦੌਰਾਨ ਕਥਿਤ ਮੁਲਜ਼ਮ ਪਾਸੋਂ 432 ਬੋਤਲਾਂ ਸ਼ਰਾਬ ਮਾਰਕਾ-91 ਵਿਸਕੀ ਸੇਲ ਫਾਰ ਚੰਡੀਗੜ੍ਹ ਮਿਲੀ। ਉਸ ਵੱਲੋਂ ਲੁਕਾ ਕੇ ਰੱਖੀਆਂ 48 ਬੋਤਲਾਂ ਮਾਰਕਾ-999 ਵਿਸਕੀ ਸੇਲ ਫਾਰ ਚੰਡੀਗੜ੍ਹ ਪਹਿਲਾਂ ਹੀ ਬਰਾਮਦ ਕੀਤੀਆਂ ਜਾ ਚੁੱਕੀਆਂ ਸਨ। ਕਥਿਤ ਮੁਲਜ਼ਮ ਪਾਸੋਂ ਹੁਣ ਤੱਕ ਕੁੱਲ 40 ਪੇਟੀਆਂ 480 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਕਥਿਤ ਮੁਲਜ਼ਮ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕਥਿਤ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਰਿਮਾਂਡ ਦੌਰਾਨ ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਹ ਸ਼ਰਾਬ ਕਿੱਥੋਂ ਲਿਆਂਦੀ ਗਈ ਤੇ ਇਸ ਸਪਲਾਈ ਚੇਨ ਵਿਚ ਹੋਰ ਕੌਣ-ਕੌਣ ਸ਼ਾਮਲ ਹੈ।