ਕਾਰ-ਟਰੱਕ ਦੀ ਟੱਕਰ ’ਚ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
ਕਾਰ-ਟਰੱਕ ਦੀ ਟੱਕਰ 'ਚ ਇਕ ਦੀ ਮੌਤ, ਦੋ ਗੰਭੀਰ ਜ਼ਖਮੀ
Publish Date: Mon, 13 Oct 2025 04:14 PM (IST)
Updated Date: Tue, 14 Oct 2025 03:59 AM (IST)
ਸਰਬਜੀਤ ਸਿੰਘ, ਪੰਜਾਬੀ ਜਾਗਰਣ, ਰਾਹੋਂ : ਪੁਲਿਸ ਥਾਣਾ ਰਾਹੋਂ ਦੇ ਅਧੀਨ ਆਉਂਦੇ ਸੂਰਜ ਕੁੰਡ ਰਾਹੋਂ ਨੇੜੇ ਨਾਗ ਵੱਲ ਸੜਕ ’ਤੇ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜਦਕਿ ਕਾਰ ਵਿਚ ਸਵਾਰ ਮਹਿਲਾ ਅਤੇ ਇਕ ਬੱਚੇ ਨੂੰ ਇਲਾਜ ਲਈ ਰਾਹੋਂ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਜਾਣਕਾਰੀ ਮਿਲਣ ’ਤੇ ਮੌਕੇ ’ਤੇ ਪੁੱਜੇ ਟ੍ਰੈਫਿਕ ਪੁਲਿਸ ਇੰਚਾਰਜ ਗੁਰਮੇਲ ਰਾਮ ਨੇ ਦੱਸਿਆ ਕਿ ਰਾਹੋਂ ਤੋਂ ਨਵਾਂਸ਼ਹਿਰ ਜਾ ਰਹੀ ਕ੍ਰੇਟਾ ਕਾਰ ਅਤੇ ਨਵਾਂਸ਼ਹਿਰ ਤੋਂ ਆ ਰਹੇ ਇੱਕ ਟਰੱਕ ਨਾਲ ਟਕੱਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਉਸ ਦਾ ਖੜਾਕ ਕਾਫੀ ਦੂਰ ਤੱਕ ਸੁਣਾਈ ਦਿੱਤਾ। ਇਸ ਹਾਦਸੇ ਵਿਚ ਕਾਰ ਵਿਚ ਸਵਾਰ ਵਿਅਕਤੀਆਂ ਦੀਆਂ ਲੱਤਾਂ ’ਤੇ ਗੰਭੀਰ ਸੱਟਾਂ ਲੱਗੀਆਂ। ਜਿਸ ਕਾਰਨ ਉਸ ਨੂੰ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ਭੇਜਿਆ ਗਿਆ। ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ ਹੈ। ਜਦਕਿ ਕਾਰ ਸਵਾਰ ਮਹਿਲਾ ਅਤੇ ਇਕ ਬੱਚੇ ਨੂੰ ਵੀ ਗੁੱਝੀਆਂ ਸੱਟਾਂ ਲੱਗਣ ਕਾਰਨ ਰਾਹੋਂ ਦੇ ਸੈਣੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੋਹਾਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਉਪਰੰਤ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਕਾਰ ਸਵਾਰ ਮਹਿਲਾ ਦੇ ਬਿਆਨਾਂ ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।