25 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
25 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Publish Date: Fri, 17 Apr 2026 04:35 PM (IST)
Updated Date: Sat, 18 Apr 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ ਇਕ ਵਿਅਕਤੀ ਨੂੰ 25 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਪੋਜੇਵਾਲ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ ਜੁਝਾਰ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਥਾਣਾ ਪੋਜੇਵਾਲ ਤੋਂ ਵਾਇਆ ਪਿੰਡ ਕੁੱਲਪੁਰ ਤੋਂ ਹੁੰਦੇ ਹੋਏ ਪਿੰਡ ਸੜੋਆ ਸਾਈਡ ਨੂੰ ਜਾ ਰਹੇ ਸੀ। ਤਾਂ ਜਦੋਂ ਪੁਲਿਸ ਪਾਰਟੀ ਨੇੜੇ ਸਤਿਸੰਗ ਘਰ ਸੜੋਆ ਪੁੱਜੀ ਤਾਂ ਇੱਕ ਨੌਜਵਾਨ ਪਿੰਡ ਸੜੋਆ ਸਾਈਡ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਯੱਕਦਮ ਘਬਰਾ ਕੇ ਪਿੱਛੇ ਨੂੰ ਮੁੜ ਪਿਆ ਅਤੇ ਆਪਣੇ ਪਹਿਨੇ ਹੋਏ ਪਜਾਮੇ ਦੀ ਸੱਜੀ ਜੇਬ ’ਚੋਂ ਪਾਰਦਰਸ਼ੀ ਮੋਮੀ ਲਿਫਾਫੀ ਕੱਢ ਕੇ ਸੜਕ ਦੇ ਕਿਨਾਰੇ ਘਾਹ ਫੂਸ ’ਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਸ਼ੱਕ ਦੀ ਬਿਨਾਂ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਜਤਿੰਦਰ ਕੁਮਾਰ ਪੁੱਤਰ ਅਸ਼ਨੀ ਕੁਮਾਰ ਵਾਸੀ ਸੜੋਆ ਦੱਸਿਆ। ਜਿਸ ਵੱਲੋਂ ਸੁੱਟੀ ਹੋਈ ਪਾਰਦਰਸ਼ੀ ਲਿਫਾਫੀ ਮੋਮੀ ਦੀ ਚੈਕਿੰਗ ਕਰਨ ਤੇ ਕੁੱਲ 25 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।