ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਅੱਜ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਅੱਜ
Publish Date: Thu, 07 May 2026 05:04 PM (IST)
Updated Date: Fri, 08 May 2026 04:07 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡੀਸੀ ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 8 ਮਈ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਸੰਬੰਧੀ ਸੰਦੀਪ ਕੁਮਾਰ ਪੀਸੀਐੱਸ (ਏ) ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਕੈਂਪ ਚ ਗੁਰਮੀਤ ਹਸਪਤਾਲ ਨਵਾਂਸ਼ਹਿਰ ਦੇ ਨੁਮਾਇੰਦਿਆਂ ਵੱਲੋਂ ਸਟਾਫ ਨਰਸ, ਓਟੀ ਟੈਕਨੀਸ਼ੀਅਨ, ਵਾਰਡ ਅਟੈਂਡੈਂਟ, ਰਿਸੈਪਸ਼ਨਿਸਟ ਅਤੇ ਐੱਮਬੀਬੀਐੱਸ ਡਾਕਟਰ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਕਿਹਾ ਜਿਹੜੇ ਪ੍ਰਾਰਥੀ 12ਵੀਂ, ਡਿਪਲੋਮਾ, ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਮੈਡੀਕਲ ਯੋਗਤਾ ਨਾਲ ਪਾਸ ਹਨ ਉਹ ਆਪਣੀ ਯੋਗਤਾ ਅਤੇ ਬਾਇਓ ਡਾਟਾ ਦੀਆਂ ਕਾਪੀਆਂ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੀਜੀ ਮੰਜ਼ਿਲ ਡੀਸੀ ਕੰਪਲੈਕਸ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਦਫ਼ਤਰੀ ਸਮੇਂ ਸਿਰ ਪਹੁੰਚ ਸਕਦੇ ਹਨ।