ਕੁਸ਼ਤੀ ਮੁਕਾਬਲਿਆਂ 'ਚ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਕੁਸ਼ਤੀ ਮੁਕਾਬਲਿਆਂ 'ਚ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ-ਪ੍ਰਿੰ. ਨੀਨਾ ਭਾਰਦਵਾਜ
Publish Date: Thu, 07 May 2026 04:30 PM (IST)
Updated Date: Fri, 08 May 2026 04:06 AM (IST)

07ਐਨਐਸਆਰ08ਪੀ ਡੈਰਿਕ ਸਕੂਲ ਚ ਪ੍ਰਿੰ. ਨੀਨਾ ਭਾਰਦਵਾਜ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ। ਪੰਜਾਬੀ ਜਾਗਰਣ ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਦੀ ਪ੍ਰਿੰ. ਨੀਨਾ ਭਾਰਦਵਾਜ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਭੰਗਲ ਕਲਾਂ ਵਿਖੇ ਕਰਵਾਏ ਕੁਸ਼ਤੀ ਮੁਕਾਬਲਿਆਂ ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ।ਹੈ। ਇਹ ਮੁਕਾਬਲੇ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਗਏ। ਜੋ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਨੂੰ ਸਮਰਪਿਤ ਸਨ। ਮੁਕਾਬਲੇ ਚ ਸਕੂਲ ਦੇ 6ਵੀਂ ਐਮਾ ਕਲਾਸ ਦੇ ਵਿਦਿਆਰਥੀ ਲਿਵਜੋਤ ਸਿੰਘ ਨੇ ਅੰਡਰ-12 60 ਕਿਲੋਗ੍ਰਾਮ ਭਾਰ ਵਰਗ ਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਮਗਾ ਜਿੱਤਿਆ। ਇਸੇ ਤਰ੍ਹਾਂ ਕਲਾਸ ਚੌਥੀ ਦੇ ਇਮਾਨ ਨੇ ਵੀ ਕਾਂਸੀ ਦਾ ਤਮਗਾ ਜਿੱਤਿਆ। ਕਲਾਸ 6ਵੀਂ ਦੇ ਅਮਨਵੀਰ ਨੇ ਅੰਡਰ-50 ਕਿਲੋਗ੍ਰਾਮ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਮਗਾ ਆਪਣੇ ਨਾਮ ਕੀਤਾ। ਸਕੂਲ ਦੇ ਤਿੰਨ ਵਿਦਿਆਰਥੀਆਂ ਦੀ ਚੋਣ ਆਉਣ ਵਾਲੀ ਰਾਜ ਪੱਧਰੀ ਚੈਂਪੀਅਨਸ਼ਿਪ ਲਈ ਹੋਈ ਹੈ। ਸਕੂਲ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਪ੍ਰਿੰ. ਨੀਨਾ ਭਾਰਦਵਾਜ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਹਾਡੀ ਸਖ਼ਤ ਮਿਹਨਤ ਨਾਲ ਹੀ ਅੱਜ ਤੁਹਾਨੂੰ ਸਫ਼ਲਤਾ ਮਿਲੀ ਹੈ। ਉਨ੍ਹਾਂ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।