ਪੁਲਿਸ ਨੇ 15 ਗ੍ਰਾਮ ਹੈਰੋਇਨ ਸਮੇਤ 2 ਕਾਬੂ
ਪੁਲਿਸ ਨੇ 15 ਗ੍ਰਾਮ ਹੈਰੋਇਨ ਸਮੇਤ 2 ਕਾਬੂ
Publish Date: Tue, 03 Mar 2026 06:52 PM (IST)
Updated Date: Wed, 04 Mar 2026 04:09 AM (IST)

ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮਾਮਲੇ ਦਰਜ ਕੀਤੇ ਹਨ। ਪਹਿਲੇ ਮਾਮਲੇ ਅਨੁਸਾਰ ਪੁਲਿਸ ਥਾਣਾ ਸਿਟੀ ਬੰਗਾ ਦੇ ਏਐੱਸਆਈ ਸ਼ਮਸ਼ੇਰ ਬਹਾਦਰ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਪਿੰਡ ਸੋਤਰਾਂ ਵੱਲ ਨੂੰ ਜਾ ਰਹੇ ਸਨ। ਜਦੋਂ ਉਹ ਬਾ ਹੱਦ ਪਿੰਡ ਪੂੰਨੀਆਂ ਪੁੱਜੇ ਤਾਂ ਉਨ੍ਹਾਂ ਨੇ ਸਾਹਮਣੇ ਤੋਂ ਆ ਰਹੇ ਇਕ ਨੌਜਵਾਨ ਨੂੰ ਦੇਖਿਆ, ਜਿਹੜਾ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਲਿਫਾਫੀ ਘਾਹ ਫੂਸ ਵਿਚ ਸੁੱਟ ਕੇ ਪਿੱਛੇ ਨੂੰ ਭੱਜਣ ਲੱਗਾ। ਪੁਲਿਸ ਨੇ ਉਸ ਨੂੰ ਕਾਬੂ ਕਰਨ ਤੇ ਉਸ ਨੇ ਆਪਣਾ ਨਾਂ ਲਖਵੀਰ ਸਿੰਘ ਉਰਫ਼ ਲੱਖਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਹਿਆਤਪੁਰ ਰੁੜਕੀ ਦੱਸਿਆ। ਜਦੋਂ ਪੁਲਿਸ ਨੇ ਉਸ ਵੱਲੋਂ ਸੁੱਟੀ ਲਿਫਾਫੀ ਦੀ ਜਾਂਚ ਕੀਤੀ ਤਾਂ ਉਸ ਵਿਚੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਮਾਮਲੇ ਅਨੁਸਾਰ ਪੁਲਿਸ ਥਾਣਾ ਸਿਟੀ ਬੰਗਾ ਦੇ ਏਐੱਸਆਈ ਦੁਨੀ ਚੰਦ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਝਿੱਕਾ ਪੁਲੀ ਨਹਿਰ ਦੇ ਨਾਲ ਪਿੰਡ ਕਜਲਾ ਵੱਲ ਨੂੰ ਮੁੜੇ। ਤਾਂ ਉਨ੍ਹਾਂ ਨੇ ਸਾਹਮਣੇ ਤੋਂ ਆ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ। ਜਿਸ ਨੇ ਆਪਣਾ ਨਾਂਅ ਅੰਕੁਸ਼ ਬੱਸੀ ਪੁੱਤਰ ਤਿਲਕ ਰਾਜ ਬੱਸੀ ਵਾਸੀ ਪਿੰਡ ਪੱਦੀ ਮੱਠ ਵਾਲੀ ਦੱਸਿਆ। ਜਦੋਂ ਪੁਲਿਸ ਨੇ ਉਸ ਵੱਲੋਂ ਸੁੱਟੀ ਗਈ ਪਾਰਦਰਸ਼ੀ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਕਥਿਤ ਮੁਲਜ਼ਮਾਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।