ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਕਾਬੂ
ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਕਾਬੂ
Publish Date: Tue, 10 Feb 2026 05:52 PM (IST)
Updated Date: Tue, 10 Feb 2026 05:53 PM (IST)

ਨਰਿੰਦਰ ਸੈਣੀ, ਪੰਜਾਬੀ ਜਾਗਰਣ ਸ਼੍ਰੀ ਕੀਰਤਪੁਰ ਸਾਹਿਬ : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਨਸ਼ਿਆਂ ਖਿਲਾਫ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਸ਼੍ਰੀ ਕੀਰਤਪੁਰ ਸਾਹਿਬ ਪੁਲਿਸ ਨੂੰ ਸਫਲਤਾ ਹਾਸਲ ਲੱਗੀ ਹੈ। ਪੁਲਿਸ ਕਪਤਾਨ ਰੂਪਨਗਰ ਮਨਿੰਦਰ ਸਿੰਘ ਉਪ ਪੁਲਿਸ ਕਪਤਾਨ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਮੁੱਖੀ ਸ੍ਰੀ ਕੀਰਤਪੁਰ ਸਾਹਿਬ ਇੰਸਪੈਕਟਰ ਜਤਿਨ ਕਪੂਰ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਮਾੜੇ ਅਨਸਰਾਂ ਦੀ ਤਲਾਸ਼ ਵਿਚ ਗਸਤ ਕਰ ਰਹੇ ਸਨ ਜਦੋਂ ਪੁਲਿਸ ਪਾਰਟੀ ਸ਼੍ਰੀ ਕੀਰਤਪੁਰ ਸਾਹਿਬ ਤੋਂ ਮੁੱਖ ਮਾਰਗ ’ਤੇ ਪਿੰਡ ਦਬੂੜ ਵੱਲ ਜਾ ਰਹੀ ਸੀ ਤਾਂ ਦਬੂੜ ਪਿੰਡ ਦੇ ਟੀ ਪੁਆਇੰਟ ’ਤੇ ਇੱਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਇੱਕਦਮ ਪਿੱਛੇ ਮੁੜਨ ਲੱਗਾ ਤਾਂ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਸ਼ੱਕ ਦੇ ਆਧਾਰ ’ਤੇ ਉਸ ਨੌਜਵਾਨ ਦਾ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਸੰਜੀਵ ਕੁਮਾਰ ਉਰਫ ਸੰਜੂ ਪੁੱਤਰ ਰਾਮਪਾਲ ਵਾਸੀ ਪਿੰਡ ਮੌੜਾ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਜਿਲ੍ਹਾਂ ਰੂਪਨਗਰ ਦੱਸਿਆ। ਸ਼ੱਕ ਦੇ ਅਧਾਰ ’ਤੇ ਜਦੋਂ ਪੁਲਿਸ ਪਾਰਟੀ ਨੇ ਉਕਤ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 5.15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਨਸ਼ੀਲਾ ਪਾਊਡਰ ਬਰਾਮਦ ਹੋਣ ’ਤੇ ਪੁਲਿਸ ਪਾਰਟੀ ਨੇ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਲਿਆਂਦਾ ਅਤੇ ਉੱਥੇ ਮੁਕਦਮਾ ਨੰਬਰ 22 ਮਿਤੀ 09/02/2026 ਐਨ,ਡੀ,ਪੀ,ਐਸ ਐਕਟ ਤਹਿਤ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਦਰਜ ਕੀਤਾ। ਇਸ ਤੋਂ ਬਾਅਦ ਅਗਲੀ ਕਾਰਵਾਈ ਸਹਾਇਕ ਥਾਣੇਦਾਰ ਲੇਖਾ ਸਿੰਘ ਵੱਲੋਂ ਅਮਲ ਵਿਚ ਲਿਆਂਦੀ ਗਈ ਪੁਲਿਸ ਵੱਲੋਂ ਅੱਜ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੇਸ਼ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਰਿਮਾਂਡ ਹਾਸਿਲ ਕੀਤਾ ਜਾਵੇਗਾ। ਥਾਣਾ ਮੁੱਖੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਦੋਸ਼ੀ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਹ ਨਸ਼ਾ ਕਿਸ ਤੋਂ ਲੈ ਕੇ ਆਉਂਦਾ ਸੀ ਅਤੇ ਹੋਰ ਕੌਣ ਇਸ ਦੇ ਨਾਲ ਸ਼ਾਮਿਲ ਸਨ। ਥਾਣਾ ਮੁੱਖੀ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਨਸ਼ੇ ਦੇ ਵਿਚ ਲਿਪਤ ਨੌਜਵਾਨਾਂ ਸਬੰਧੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ ਜੇ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਦੱਸਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।