ਕੋਰਟ ਕੰਪਲੈਕਸ ਨੂੰ ਧਮਕੀਆਂ ਮਿਲਣ ਤੋਂ ਬਾਅਦ ਜਾਂਚ ਸ਼ੁਰੂ
ਨੰਗਲ ਜੁਡੀਸ਼ੀਅਲ ਕੋਰਟ ਕੰਪਲੈਕਸ ਨੂੰ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਜਾਂਚ ਸ਼ੁਰੂ
Publish Date: Mon, 30 Mar 2026 08:05 PM (IST)
Updated Date: Mon, 30 Mar 2026 08:06 PM (IST)
ਕੁਲਵਿੰਦਰ ਭਾਟੀਆ,ਪੰਜਾਬੀ ਜਾਗਰਣ, ਨੰਗਲ: ਨੰਗਲ ਜੁਡੀਸ਼ੀਅਲ ਕੋਰਟ ਕੰਪਲੈਕਸ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ, ਪੁਲਿਸ ਮੌਕੇ ਤੇ ਪਹੁੰਚੀ ਅਤੇ ਤਲਾਸ਼ੀ ਮੁਹਿੰਮ ਚਲਾਈ, ਜਿਸ ਵਿਚ ਇੱਕ ਸ਼ੱਕੀ ਵਸਤੂ ਮਿਲੀ। ਘਟਨਾ ਦੀ ਪੁਸ਼ਟੀ ਕਰਦੇ ਹੋਏ, ਨੰਗਲ ਦੇ ਐਸ.ਐਚ.ਓ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਕਿਹਾ, ਜਿਵੇਂ ਹੀ ਪੁਲਿਸ ਨੂੰ ਸੂਚਨਾ ਮਿਲੀ, ਨੰਗਲ ਦੇ ਡੀ.ਐਸ.ਪੀ ਹਰਕੀਰਤ ਸਿੰਘ ਅਤੇ ਮੈਂ, ਪੁਲਿਸ ਟੀਮ ਦੇ ਨਾਲ, ਅਦਾਲਤ ਕੰਪਲੈਕਸ ਪਹੁੰਚੇ ਅਤੇ ਪੂਰੀ ਜਾਂਚ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅਦਾਲਤ ਵਿਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਹਾਲਾਂਕਿ, ਸਾਵਧਾਨੀ ਦੇ ਤੌਰ ਤੇ, ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ, ਅਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਕਿਉਂਕਿ ਅਦਾਲਤ ਕੰਪਲੈਕਸ ਬੀ.ਬੀ.ਐਮ.ਬੀ ਖੇਤਰ ਵਿਚ ਸਥਿਤ ਹੈ, ਇਸ ਲਈ ਸੁਰੱਖਿਆ ਦੇ ਉਦੇਸ਼ਾਂ ਲਈ ਤਾਇਨਾਤ ਸੀ.ਆਈ.ਐਸ.ਐਫ ਟੀਮ ਨੇ ਵੀ ਸਥਿਤੀ ਦਾ ਮੁਲਾਂਕਣ ਕੀਤਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ। ਐਸ.ਐਚ.ਓ ਸਿਮਰਨਜੀਤ ਸਿੰਘ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਡਰਾਉਣ ਦੀ ਕੋਸ਼ਿਸ਼ ਕਰਦੇ ਹਨ, ਪਰ ਪੁਲਿਸ ਕਾਰਵਾਈ ਕਰ ਰਹੀ ਹੈ। ਅਸੀਂ ਪੂਰੀ ਤਰ੍ਹਾਂ ਤਿਆਰ ਹਾਂ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ।